No Result
View All Result
Saturday, June 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ

admin by admin
in BREAKING, COVER STORY, RAJASTHAN
0
ਸੂਬਾ ਵਾਸੀਆਂ ਨੂੰ 75 ਨਵੇਂ ਆਮ ਆਦਮੀ ਕਲੀਨਿਕ ਜਲਦ ਸਮਰਪਿਤ ਕੀਤੇ ਜਾਣਗੇ: ਅਨੁਰਾਗ ਵਰਮਾ
0
SHARES
0
VIEWS
Share on FacebookShare on Twitter
ਮੁੱਖ ਸਕੱਤਰ ਨੇ ਆਮ ਆਦਮੀ ਕਲੀਨਿਕਾਂ ਦੇ ਕੰਮ ਦੀ ਕੀਤੀ ਸਮੀਖਿਆ

ਚੰਡੀਗੜ੍ਹ, 2 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)

ਸੂਬਾ ਵਾਸੀਆਂ ਨੂੰ ਘਰ ਨੇੜੇ ਬਿਹਤਰ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ 583 ਆਮ ਆਦਮੀ ਕਲੀਨਿਕ ਬਣਾਏ ਗਏ ਹਨ ਅਤੇ 75 ਹੋਰ ਨਵੇਂ ਆਮ ਆਦਮੀ ਕਲੀਨਿਕ ਜਲਦ ਸਥਾਪਤ ਕੀਤੇ ਜਾਣਗੇ।

ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰੰਸਿੰਗ ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਵਿੱਚ ਕਹੀ।

ਉਨ੍ਹਾਂ ਕਿਹਾ ਕਿ ਸਿਹਤ ਸੂਬਾ ਸਰਕਾਰ ਦਾ ਤਰਜੀਹੀ ਵਿਸ਼ਾ ਹੈ ਅਤੇ ਸਰਕਾਰ ਵੱਲੋਂ ‘ਆਮ ਆਦਮੀ ਕਲੀਨਿਕ’ ਦੇ ਰੂਪ ਵਿੱਚ ਸੂਬਾ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਦੀ ਸ਼ੁਰੂਆਤ ਕੀਤੀ ਗਈ। ਅੱਜ ਦੀ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਅਗਲੇ 10 ਦਿਨਾਂ ਤੱਕ ਨਵੇਂ ਬਣਾਏ ਜਾ ਰਹੇ 75 ਆਮ ਆਦਮੀ ਕਲੀਨਿਕਾਂ ਦਾ ਕੰਮ ਮੁਕੰਮਲ ਕਰਨ ਨੂੰ ਕਿਹਾ।

ਸ੍ਰੀ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਮਹੀਨੇ ਆਪਣੇ ਜ਼ਿਲੇ ਅੰਦਰ 10 ਫੀਸਦੀ ਆਮ ਆਦਮੀ ਕਲੀਨਿਕਾਂ ਦਾ ਨਿੱਜੀ ਤੌਰ ਉਤੇ ਦੌਰਾ ਕਰਨ ਅਤੇ ਐਸ.ਡੀ.ਐਮਜ਼ ਆਪੋ-ਆਪਣੀਆਂ ਸਬ ਡਵੀਜ਼ਨਾਂ ਅੰਦਰਲੇ ਸਾਰੇ ਕਲੀਨਿਕਾਂ ਦਾ ਦੌਰਾ ਕਰਨ। ਉਹ ਮਰੀਜ਼ਾਂ ਤੋਂ ਜ਼ਮੀਨੀ ਹਕੀਕਤਾਂ, ਦਵਾਈਆਂ ਦੀ ਉਪਲੱਬਧਤਾ ਅਤੇ ਡਾਇਗਨੌਸਟਿਕ ਸੇਵਾਵਾਂ ਦੀ ਫੀਡਬੈਕ ਲੈਣ। ਇਸ ਤੋਂ ਇਲਾਵਾ ਇਲਾਜ ਕਰਵਾ ਚੁੱਕੇ ਮਰੀਜ਼ਾਂ ਤੋਂ ਵੀ ਪਤਾ ਲਗਾਉਣ ਕਿ ਉਹ ਸੇਵਾਵਾਂ ਤੋਂ ਸੰਤੁਸ਼ਟ ਹਨ ਜਾਂ ਨਹੀਂ। ਇਸ ਸਬੰਧੀ ਉਹ ਮੁੱਖ ਸਕਤੱਰ ਅਤੇ ਸਿਹਤ ਵਿਭਾਗ ਨੂੰ ਰਿਪੋਰਟ ਭੇਜਣ।

ਮੁੱਖ ਸਕੱਤਰ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ 80 ਤਰਾਂ ਦੀਆਂ ਦਵਾਈਆਂ ਅਤੇ 41 ਲੈਬ ਟੈਸਟ ਮੁਫਤ ਕੀਤੇ ਜਾਂਦੇ ਹਨ। ਹਰ ਆਮ ਆਦਮੀ ਕਲੀਨਿਕ ਵਿੱਚ ਇਕ ਮੈਡੀਕਲ ਅਫਸਰ, ਫਰਮਾਸਿਸਟ, ਕਲੀਨਿਕ ਸਹਾਇਕ (ਮਲਟੀਪਰਪਜ਼ ਮਹਿਲਾ ਵਰਕਰ) ਤੇ ਹੈਲਪਰ ਕਮ ਸਵੀਪਰ ਤਾਇਨਾਤ ਹਨ।

ਮੀਟਿੰਗ ਵਿੱਚ ਸਿਹਤ ਤੇ ਪਰਿਵਾਰ ਭਲਾਈ ਦੇ ਪ੍ਰਮੁੱਖ ਸਕੱਤਰ ਵੀ.ਪੀ.ਸਿੰਘ ਤੇ ਸਕੱਤਰ ਡਾ.ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।

Post Views: 110
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਮੁੱਖ ਮੰਤਰੀ ਨੇ ਘਰਾਂ ਦੇ ਨਿਰਮਾਣ ਲਈ 25000 ਲਾਭਪਾਤਰੀਆਂ ਨੂੰ ਮਾਲੀ ਇਮਦਾਦ ਵਜੋਂ 101 ਕਰੋੜ ਰੁਪਏ ਦੇ ਚੈੱਕ ਸੌਂਪੇ

Next Post

ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

Next Post
ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੀਤ ਹੇਅਰ ਨੇ 23 ਕੋਚਾਂ ਨੂੰ ਨਿਯੁਕਤੀ ਪੱਤਰ ਸੌਂਪੇ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800