ਭਾਰਤ ਵਿਚ 24 ਘੰਟਿਆਂ ਵਿਚ ਕੋਵਿਡ-19 ਦੇ 760 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਲਾਗ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸਿਹਤ ਮੰਤਰਾਲੇ ਦੇ ਅੱਜ ਸਵੇਰੇ 8 ਵਜੇ ਅਪਡੇਟ ਕੀਤੇ ਅੰਕੜਿਆਂ ਅਨੁਸਾਰ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 4,423 ਦਰਜ ਕੀਤੀ ਗਈ ਹੈ। ਮੰਤਰਾਲੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਕੇਰਲ ਅਤੇ ਕਰਨਾਟਕ ਵਿੱਚ ਲਾਗ ਕਾਰਨ ਇੱਕ-ਇੱਕ ਮੌਤ ਹੋਈ ਹੈ।