Monday, August 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਤਾ ਕੁਸ਼ਲਿਆ ਹਸਪਤਾਲ ਤੇ ਸਰਕਾਰੀ ਸਕੂਲ ਟੌਹੜਾ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ

admin by admin
in PUNJAB
0
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਤਾ ਕੁਸ਼ਲਿਆ ਹਸਪਤਾਲ ਤੇ ਸਰਕਾਰੀ ਸਕੂਲ ਟੌਹੜਾ ਵਿਖੇ ਲਗਾਇਆ ਗਿਆ ਜਾਗਰੂਕਤਾ ਕੈਂਪ
0
SHARES
0
VIEWS
Share on FacebookShare on Twitter

ਪਟਿਆਲਾ, 4 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ): ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕਾਨੂੰਨੀ ਸਾਖਰਤਾ ਮਿਸ਼ਨ ਤਹਿਤ ਸਰਕਾਰੀ ਨਰਸਿੰਗ ਸਕੂਲ, ਮਾਤਾ ਕੁਸ਼ਲਿਆ ਹਸਪਤਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੌਹੜਾ ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆ ਸੀ.ਜੇ.ਐਮ. ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਕੇ ਆਮ ਲੋਕਾਂ ਨੂੰ ਨਾਲਸਾ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਜਾਂਦੀ ਹੈ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਲਗਾਏ ਗਏ ਸੈਮੀਨਾਰਾਂ ‘ਚ ਸਰਕਾਰੀ ਨਰਸਿੰਗ ਸਕੂਲ, ਮਾਤਾ ਕੁਸ਼ਲਿਆ ਹਸਪਤਾਲ ਵਿਖੇ ਰੀਟੇਨਰ ਐਡਵੋਕੇਟ ਸ੍ਰੀ ਬਿਕਰਮ ਕੁਮਾਰ ਵੱਲੋਂ ਵਿਦਿਆਰਥੀਆਂ ਨੂੰ ਨਾਲਸਾ ਅਧੀਨ (ਤੇਜ਼ਾਬ ਪੀੜਤਾਂ ਨੂੰ ਕਾਨੂੰਨੀ ਸਹਾਇਤਾ) ਯੋਜਨਾ, 2016 ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬੱਚਿਆ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਵੀ ਜਾਗਰੂਕ ਕੀਤਾ ਗਿਆ ਹੈ।
ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਟੌਹੜਾ ਵਿਖੇ ਵੀ ਸੈਮੀਨਾਰ ਲਗਾਕੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਗਈ। ਰੀਟੇਨਰ ਐਡਵੋਕੇਟ ਮਿਸ ਬਬੀਤਾ ਵਰਮਾ ਨੇ ਵਿਦਿਆਰਥੀਆਂ ਨੂੰ ਨਾਲਸਾ ਅਧੀਨ ਬੱਚਿਆਂ ਦੀ ਰੱਖਿਆ ਲਈ ਬਣਾਈ ਸਕੀਮ 2015 ਬਾਰੇ ਜਾਣਕਾਰੀ ਦਿੱਤੀ ਅਤੇ ਪੋਕਸੋ ਐਕਟ ਸਮੇਤ ਮੁਫਤ ਕਾਨੂੰਨੀ ਸਹਾਇਤਾ ਦੇ ਲਈ ਟੋਲ ਫਰੀ ਨੰਬਰ 1968 ਬਾਰੇ ਵੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ।
ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਅਤੇ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸ੍ਰੀਮਤੀ ਅੰਜੂ ਸਿੰਗਲਾ, ਸ੍ਰੀਮਤੀ ਰਾਜਵੀਰ ਕੌਰ ਸਮੇਤ ਸਕੂਲ ਵਿਦਿਆਰਥੀ ਅਤੇ ਸਟਾਫ਼ ਮੌਜੂਦ ਸਨ।

Post Views: 112
Previous Post

ਬਰੈਂਪਟਨ ਕੈਨੇਡਾ ਦੇ ਐਮ.ਐਲ.ਏ ਅਮਰਜੋਤ ਸੰਧੂ ਵਲੋਂ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ ਨਾਲ ਮੁਲਾਕਾਤ

Next Post

‘ਕੋਰੋਨਾ ਵਾਇਰਸ ਦਾ ਅਸਰ’ : ਅਮਰੀਕਾ ‘ਚ ਚੀਨੀ ਰੈਸਟੋਰੈਂਟਾਂ ‘ਤੇ ਬੇਰੌਣਕ

Next Post
‘ਕੋਰੋਨਾ ਵਾਇਰਸ ਦਾ ਅਸਰ’ : ਅਮਰੀਕਾ ‘ਚ ਚੀਨੀ ਰੈਸਟੋਰੈਂਟਾਂ ‘ਤੇ ਬੇਰੌਣਕ

'ਕੋਰੋਨਾ ਵਾਇਰਸ ਦਾ ਅਸਰ' : ਅਮਰੀਕਾ 'ਚ ਚੀਨੀ ਰੈਸਟੋਰੈਂਟਾਂ 'ਤੇ ਬੇਰੌਣਕ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800