No Result
View All Result
Wednesday, June 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਡਿਪਟੀ ਕਮਿਸ਼ਨਰ ਨੇ ਪਟਿਆਲਾ ਹੈਰੀਟੇਜ਼ ਫੈਸਟੀਵਲ ਤੋਂ ਬਾਅਦ ਮੁੜ ਸੁਣੀਆਂ ਆਮ ਲੋਕਾਂ ਦੀਆਂ ਸ਼ਿਕਾਇਤਾਂ

admin by admin
in PUNJAB
0
ਡਿਪਟੀ ਕਮਿਸ਼ਨਰ ਨੇ ਪਟਿਆਲਾ ਹੈਰੀਟੇਜ਼ ਫੈਸਟੀਵਲ ਤੋਂ ਬਾਅਦ ਮੁੜ ਸੁਣੀਆਂ ਆਮ ਲੋਕਾਂ ਦੀਆਂ ਸ਼ਿਕਾਇਤਾਂ
0
SHARES
0
VIEWS
Share on FacebookShare on Twitter

ਪਟਿਆਲਾ, 11 ਮਾਰਚ:(ਪੀਤਾਂਬਰ ਸ਼ਰਮਾ)
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਆਮ ਲੋਕਾਂ ਦੇ ਮਸਲੇ ਤੇ ਸ਼ਿਕਾਇਤਾਂ ਸੁਨਣ ਅਤੇ ਦਰਖਾਸਤਾਂ ਲੈਣ ਲਈ ਸ਼ੁਰੂ ਕੀਤੀ ਗਈ ਨਿਵੇਕਲੀ ਪਹਿਲਕਦਮੀ ਤਹਿਤ ਪਟਿਆਲਾ ਹੈਰੀਟੇਜ਼ ਫੈਸਟੀਵਲ ਤੋਂ ਬਾਅਦ ਅੱਜ ਮੁੜ ਸ਼ਿਕਾਇਤਾਂ ਸੁਣੀਆਂ ਗਈਆਂ, ਜਿਸ ਨੂੰ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਕੁਮਾਰ ਅਮਿਤ ਨੇ ਹਰ ਬੁੱਧਵਾਰ ਦੀ ਤਰ੍ਹਾਂ ਜ਼ਿਲ੍ਹਾ ਪ੍ਰਬੰਧਕੀ ਵਿਖੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਮੌਕੇ ‘ਤੇ ਨਿਪਟਾਰਾ ਕਰਵਾਇਆ ਅਤੇ ਨਾਲ ਹੀ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਲੋਕਾਂ ਦੇ ਮਸਲੇ ਤੁਰੰਤ ਨਿਬੇੜੇ ਜਾਣ ਤੇ ਇਸ ਸਬੰਧੀਂ ਕਿਸੇ ਵੀ ਕੁਤਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਇਕ ਪਿੰਡ ਦੇ ਰਿਕਾਰਡ ਬਾਰੇ ਮਸਲਾ ਸਾਹਮਣੇ ਆਉਣ ‘ਤੇ ਕਿਹਾ ਕਿ ਜਦੋਂ ਕਿਸੇ ਵਿਭਾਗ ਕੋਲੋਂ ਕਿਸੇ ਪ੍ਰਾਰਥੀ ਵੱਲੋਂ ਕੋਈ ਸਰਕਾਰੀ ਰਿਕਾਰਡ ਮੰਗਿਆ ਜਾਂਦਾ ਹੈ ਤਾਂ ਉਹ ਤੁਰੰਤ ਮੁਹੱਈਆ ਕਰਵਾਇਆ ਜਾਵੇ ਅਤੇ ਅਜਿਹਾ ਨਾ ਕਰਨ ਵਾਲੇ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਆਮ ਲੋਕਾਂ ਦੀ ਸਹੂਲਤ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਮੁਤਾਬਕ ਇਹ ਪਹਿਲਕਦਮੀ ਕੀਤੀ ਸੀ ਪਰੰਤੂ ਪਟਿਆਲਾ ਹੈਰੀਟੇਜ਼ ਫੈਸਟੀਵਲ ਤੇ ਕਰਾਫ਼ਟ ਮੇਲੇ ਕਰਕੇ ਕੁਝ ਸਮਾਂ ਅਜਿਹਾ ਨਹੀਂ ਹੋ ਸਕਿਆ ਪਰ ਹੁਣ ਮੁੜ ਤੋਂ ਲੋਕ ਹਰ ਬੁੱਧਵਾਰ ਨੂੰ ਪਬਲਿਕ ਮੀਟਿੰਗ ਮੌਕੇ ਉਨ੍ਹਾਂ ਨੂੰ ਮਿਲ ਸਕਦੇ ਹਨ।
ਇਸ ਦੌਰਾਨ ਪੁੱਜੇ ਲੋਕਾਂ ਵੱਲੋਂ ਜਮੀਨੀ ਰਿਕਾਰਡ’ਚ ਦਰੁਸਤੀ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਮਾਲ ਵਿਭਾਗ ਸਮੇਤ ਸਮਾਜਿਕ ਸੁਰੱਖਿਆ,ਪੁਲਿਸ ਤੇ ਆਮ ਪ੍ਰਸਾਸ਼ਨ ਨਾਲ ਸਬੰਧਤ ਕਈ ਮਸਲੇ ਉਠਾਏ ਗਏ, ਜਿਨ੍ਹਾਂ’ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਬ੍ਰਾਂਚ ਨੂੰ ਇਹ ਮਾਮਲਾ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।

Post Views: 66
Previous Post

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਦਿੱਤੀਆਂ ਹੋਲੀ ਦੀਆਂ ਮੁਬਾਰਕਾਂ

Next Post

ਜ਼ਿਲ੍ਹੇ ‘ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ ‘ਤੇ ਪਾਬੰਦੀ

Next Post
ਜ਼ਿਲ੍ਹੇ ‘ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ ‘ਤੇ ਪਾਬੰਦੀ

ਜ਼ਿਲ੍ਹੇ 'ਚ 5 ਜਾਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800