No Result
View All Result
Sunday, May 18, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਮੁੱਖ ਮੰਤਰੀ ਨੇ ‘ਰਿਮੈਂਬਰੈਂਸ ਵਾਲ’ `ਤੇ ਆਪਣਾ ਸੰਦੇਸ਼ ਪੋਸਟ ਕਰਕੇ ਏ.ਸੀ.ਪੀ. ਕੋਹਲੀ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ

admin by admin
in PUNJAB
0
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪੰਜਾਬ ਪੁਲੀਸ ਵੱਲੋਂ ਏ.ਸੀ.ਪੀ. ਅਨਿਲ ਕੋਹਲੀ ਨੂੰ ਡਿਜੀਟਲ ‘ਰਿਮੈਂਬਰੈਂਸ ਵਾਲ’ ਸਮਰਪਿਤ
ਚੰਡੀਗੜ੍ਹ, 25 ਅਪ੍ਰੈਲ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਪੁਲੀਸ ਵੱਲੋਂ ਅੱਜ ਡਿਜੀਟਲ ਰਿਮੈਂਬਰੈਂਸ ਵਾਲ ਲਾਂਚ ਕੀਤੀ ਗਈ ਹੈ ਜਿਸ `ਤੇ ਸਵਰਗਵਾਸੀ ਏ.ਸੀ.ਪੀ. ਅਨਿਲ ਕੋਹਲੀ ਦੇ ਸਾਥੀ ਕਰਮਚਾਰੀ, ਪਰਿਵਾਰਕ ਮੈਂਬਰ, ਦੋਸਤ ਅਤੇ ਪ੍ਰਸ਼ੰਸਕ ਕਰੋਨਾ ਜੰਗ ਦੇ ਇਸ ਬਹਾਦਰ ਯੋਧੇ, ਜਿਨ੍ਹਾਂ ਦੀ ਮੌਜੂਦਾ ਕੋਵਿਡ ਸੰਕਟ ਦੌਰਾਨ ਡਿਊਟੀ ਕਰਦਿਆਂ ਮੌਤ ਹੋ ਗਈ, ਨੂੰ ਸਤਿਕਾਰ ਅਤੇ ਸ਼ਰਧਾਂਜਲੀ ਭੇਟ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਏਸੀਪੀ ਅਨਿਲ ਕੋਹਲੀ ਦੇਸ਼ ਦੇ ਪਹਿਲੇ ਪੁਲੀਸ ਅਧਿਕਾਰੀ ਸਨ ਜਿਨ੍ਹਾਂ ਦੀ 18 ਅਪ੍ਰੈਲ, 2020 ਨੂੰ ਲੁਧਿਆਣਾ ਵਿਖੇ ਕੋਵਿਡ-19 ਕਰਕੇ ਮੌਤ ਹੋ ਗਈ।
ਪੰਜਾਬ ਪੁਲਿਸ ਵੱਲੋਂ ਡਿਜੀਟਲ ‘ਰਿਮੈਂਬਰੈਂਸ ਵਾਲ’ ਲਾਂਚ ਕਰਨ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸੰਦੇਸ਼ ਵਿੱਚ ਏਸੀਪੀ ਅਨਿਲ ਕੋਹਲੀ, ਜਿਨ੍ਹਾਂ ਨੇ ਦੇਸ਼ ਵਿੱਚ ਕਰੋਨਾਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਡਿਊਟੀ ਕਰਦਿਆਂ ਆਪਣੀ ਜਾਨ ਦੇ ਦਿੱਤੀ, ਦੀ ਯਾਦ ਵਿੱਚ ਇੱਕ ਡਿਜੀਟਲ ‘ਰਿਮੈਂਬਰੈਂਸ ਵਾਲ’ ਬਣਾਉਣ ਅਤੇ ਲਾਂਚ ਕਰਨ ਦੀ ਪੰਜਾਬ ਪੁਲੀਸ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ ਹੈ।
ਏਸੀਪੀ ਅਨਿਲ ਕੋਹਲੀ ਦੀ ਯਾਦ ਵਿਚ ਬਣਾਈ ਗਈ ਡਿਜੀਟਲ ਰਿਮੈਂਬਰੈਂਸ ਵਾਲ ਨੂੰ ਭਾਰਤ ਦੇ ਵੱਖ ਵੱਖ ਪੁਲੀਸ ਬਲਾਂ ਨਾਲ ਸਬੰਧਤ ਕਰੋਨਾ ਜੰਗ ਦੇ ਯੋਧਿਆਂ ਨੂੰ ਸਮਰਪਿਤ ਕਰਦਿਆਂ ਸ੍ਰੀ ਗੁਪਤਾ ਨੇ ਕਿਹਾ ਕਿ ਕੋਵਿਡ -19 ਵਿਰੁੱਧ ਜੰਗ ਵਿੱਚ ਪੰਜਾਬ ਪੁਲੀਸ ਦੇ ਏ.ਸੀ.ਪੀ. ਅਨਿਲ ਕੋਹਲੀ ਅਤੇ ਇੰਦੌਰ ਤੇ ਉਜੈਨ, ਮੱਧ ਪ੍ਰਦੇਸ਼ ਦੇ 2 ਐਚ.ਐਚ.ਓਜ਼ ਸਮੇਤ ਕਈ ਬਹਾਦਰ ਪੁਲੀਸ ਅਧਿਕਾਰੀਆਂ ਨੇ ਆਪਣੀ ਜਾਨ ਗੁਆ ਦਿੱਤੀ ਜਦਕਿ ਕੋਵਿਡ ਸੰਕਟ ਦੌਰਾਨ ਡਿਊਟੀ ਕਰਦਿਆਂ ਕਈਆਂ ਦੇ ਟੈਸਟ ਪਾਜ਼ੇਟਿਵ ਪਾਏ ਗਏ ਅਤੇ ਵੱਖ ਵੱਖ ਰਾਜਾਂ ਨਾਲ ਸਬੰਧਤ ਸੈਂਕੜੇ ਪੁਲੀਸ ਕਰਮੀ ਇਕਾਂਤਵਾਸ ਅਧੀਨ ਹਨ।
ਡੀਜੀਪੀ ਦਿਨਕਰ ਗੁਪਤਾ ਅਨੁਸਾਰ ਡਿਜੀਟਲ ਵਾਲ ਯੂ.ਆਰ.ਐਲ. www.inthelineofduty.in. `ਤੇ ਹੋਸਟ ਕੀਤੀ ਗਈ ਹੈ। ਇਸ ਵਾਲ `ਤੇ ਆਉਣ ਵਾਲੇ ਲੋਕ ਬਹਾਦਰ ਪੁਲੀਸ ਅਧਿਕਾਰੀ ਦੀ ਯਾਦ ਵਿੱਚ ਆਪਣਾ ਸੰਦੇਸ਼ ਪੋਸਟ ਕਰ ਸਕਦੇ ਹਨ।
ਆਪਣਾ ਸੰਦੇਸ਼ ਪੋਸਟ ਕਰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ, “ਪਿਆਰੇ ਅਨਿਲ, ਤੁਸੀਂ ਸਮੁੱਚੀ ਪੰਜਾਬ ਪੁਲਿਸ ਲਈ ਪ੍ਰੇਰਣਾ ਹੋ। ਤੁਹਾਡੀ ਡਿਊਟੀ ਪ੍ਰਤੀ ਸਮਰਪਣ, ਤੁਹਾਡੀ ਨਿਰਸਵਾਰਥ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਕੀਤੇ ਨਿਰੰਤਰ ਕਾਰਜਾਂ ਨੇ ਸਮੁੱਚੇ ਪੰਜਾਬ ਨੂੰ ਕੀਲ ਕੇ ਰੱਖ ਦਿੱਤਾ ਹੈ। ਡਿਊਟੀ ਦੌਰਾਨ ਤੁਹਾਡੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਇਸ ਭਿਆਨਕ ਬਿਮਾਰੀ ਵਿਰੁੱਧ ਨਿਰੰਤਰ ਲੜਾਈ ਲਈ ਪ੍ਰੇਰਦੀ ਰਹੇਗੀ। ਤੁਸੀਂ ਪੰਜਾਬ ਪੁਲਿਸ ਵਿਚ ਸਾਡੇ ਸਾਰਿਆਂ ਲਈ ਮਾਰਗਦਰਸ਼ਕ ਬਣ ਗਏ ਹੋ। ਪ੍ਰਮਾਤਮਾ ਤੁਹਾਡੀ ਆਤਮਾ ਨੂੰ ਸ਼ਾਂਤੀ ਦੇਵੇ। ”
ਸ੍ਰੀ ਗੁਪਤਾ ਨੇ ਅੱਗੇ ਦੱਸਿਆ ਕਿ ਡਿਜੀਟਲ ‘ਰਿਮੈਂਬਰੈਂਸ ਵਾਲ’ `ਤੇ ਪੰਜਾਬ ਦਾ ਇੱਕ ਲਾਈਵ ਮੈਪ ਵੀ ਹੈ ਜਿਸ ਜ਼ਰੀਏ ਇਸ ਵਾਲ `ਤੇ ਆਉਣ ਵਾਲੇ ਲੋਕ ਕਿਸੇ ਵੀ ਜ਼ਿਲ੍ਹੇ `ਤੇ ਕਲਿੱਕ ਕਰਕੇ ਪੰਜਾਬ ਪੁਲੀਸ ਵੱਲੋਂ ਸੂਬੇ ਦੇ ਲੋਕਾਂ ਦੀ ਸੇਵਾ ਵਿੱਚ ਕੀਤੇ ਜਾ ਰਹੇ ਕੰਮਾਂ ਬਾਰੇ ਲਾਈਵ ਅਪਡੇਟਸ ਅਤੇ ਵੀਡਿਓਜ਼ ਵੇਖ ਸਕਦੇ ਹਨ।

ਸ੍ਰੀ ਦਿਨਕਰ ਗੁਪਤਾ ਨੇ ਕਿਹਾ ਕਿ ਏਸੀਪੀ ਅਨਿਲ ਕੋਹਲੀ ਨੂੰ ਗੁਆਉਣ ਤੋਂ ਇਲਾਵਾ ਪੰਜਾਬ ਪੁਲੀਸ ਨੂੰ ਉਸ ਵੇਲੇ ਵੀ ਇੱਕ ਵੱਡਾ ਝਟਕਾ ਲੱਗਾ ਜਦੋਂ 19 ਅਪ੍ਰੈਲ ਨੂੰ ਪਟਿਆਲਾ ਵਿਖੇ ਡਿਊਟੀ ਦੌਰਾਨ ਕੁਝ ਅਖੌਤੀ ਨਿਹੰਗਾਂ ਨੇ ਏ.ਐਸ.ਆਈ ਹਰਜੀਤ ਸਿੰਘ ਦਾ ਹੱਥ ਵੱਢ ਦਿੱਤਾ।

ਡੀ.ਜੀ.ਪੀ ਨੇ ਕਿਹਾ “ਸੂਬੇ ਵਿੱਚ ਕਰਫਿਊ ਲਗਾਉਣ ਤੋਂ ਲੈ ਕੇਂ ਸਾਡੀ ਫੋਰਸ `ਤੇ ਕਾਫ਼ੀ ਦਬਾਅ ਰਿਹਾ ਹੈ। ਪਰ ਸਾਡੇ ਅਧਿਕਾਰੀਆਂ ਨੇ ਕਾਨੂੰਨ ਤੇ ਵਿਵਸਥਾ ਬਣਾਏ ਰੱਖਣ ਅਤੇ ਵੱਖ ਵੱਖ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਦੇ ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਵਿਸ਼ੇਸ਼ ਤੌਰ `ਤੇ ਬੇਘਰੇ, ਦਿਹਾੜੀਦਾਰ ਮਜ਼ਦੂਰਾਂ ਅਤੇ ਦੇਸ਼ ਦੇ ਵੱਖ ਵੱਖ ਰਾਜਾਂ ਦੇ ਪ੍ਰਵਾਸੀਆਂ ਨੂੰ 4 ਹਫਤਿਆਂ ਵਿੱਚ 7 ਕਰੋੜ, 60 ਲੱਖ ਮੀਲ (ਭੋਜਨ) ਮੁਹੱਈਆ ਕਰਵਾ ਕੇ ਸ਼ਲਾਘਾਯੋਗ ਕੰਮ ਕੀਤਾ ਹੈ।“
ਕਾਬਿਲੇਗੌਰ ਹੈ ਕਿ ‘ਰਿਮੈਂਬਰੈਂਸ ਵਾਲ’ ਅਪੂਰਵ ਅਭੈ ਮੋਦੀ ਅਤੇ ਅਭਿਨਵ ਜੈਨ ਦੁਆਰਾ ਚਲਾਈ ਜਾ ਰਹੀ ਗੁੜਗਾਉਂ ਅਧਾਰਤ ਇਕ ਟੈਕਨੋ-ਮੀਡੀਆ ਕੰਪਨੀ ‘ਏ ਟੈਕਨੋਸ’ ਵੱਲੋਂ ਪੰਜਾਬ ਪੁਲੀਸ ਨੂੰ ਤੋਹਫ਼ੇ ਵਜੋਂ ਦਿੱਤੀ ਗਈ ਹੈ। ਇਸ ਪ੍ਰਾਜੈਕਟ ਦੀ ਸਿਰਜਣਾ ਕੈਰੋਲ ਗੋਇਲ ਮੋਗ੍ਹੇ ਮੀਡੀਆ ਵੱਲੋਂ ਕੀਤੀ ਗਈ।

Post Views: 55
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: carona cerfew updates in punjabcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabHow To Prevent Coronavirus In punjabLock Down Punjabpunjab Coronavirus Live Updatespunjab Coronavirus rumour-mongersPunjab coronavirus symptomsSuspected Of Corona Virus Found In Punjabਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀਆਂ ਤੇ ਪੁਲਿਸ ਮੁਲਾਜ਼ਮਾਂ ਨੂੰ ਫੇਸ ਸ਼ੀਲਡਾਂ ਵੰਡੀਆਂ

Next Post

ADCP & 2 Sub Inspector ਅਤੇ ਹੋਰਨਾਂ ਅਧਿਕਾਰੀਆਂ ਵਲੋਂ ਲੜਕੀ ਦੇ ਘਰ ਜਨਮ ਦਿਨ ‘ਚ ਸ਼ਾਮਿਲ

Next Post
ADCP & 2 Sub Inspector ਅਤੇ ਹੋਰਨਾਂ ਅਧਿਕਾਰੀਆਂ ਵਲੋਂ ਲੜਕੀ ਦੇ ਘਰ ਜਨਮ ਦਿਨ ‘ਚ ਸ਼ਾਮਿਲ

ADCP & 2 Sub Inspector ਅਤੇ ਹੋਰਨਾਂ ਅਧਿਕਾਰੀਆਂ ਵਲੋਂ ਲੜਕੀ ਦੇ ਘਰ ਜਨਮ ਦਿਨ 'ਚ ਸ਼ਾਮਿਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In