No Result
View All Result
Friday, March 27, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਪੰਜਾਬ ਸਰਕਾਰ ਨੇ 59 ਹੋਰ ਰੇਲਾਂ ਭੇਜਣ ਲਈ ਬਿਹਾਰ ਤੋਂ ਸਹਿਮਤੀ ਮੰਗੀ ; ਲੁਧਿਆਣਾ, ਜਲੰਧਰ, ਮੋਹਾਲੀ, ਅੰਮ੍ਰਿਤਸਰ, ਸਰਹਿੰਦ ਅਤੇ ਪਟਿਆਲਾ ਤੋਂ ਰਵਾਨਾ ਹੋਣਗੀਆਂ ਰੇਲਾਂ

admin by admin
in INDIA
0
0
SHARES
0
VIEWS
Share on FacebookShare on Twitter

ਚੰਡੀਗੜ੍ਹ, 21 ਮਈ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਸਰਕਾਰ ਨੇ 59 ਹੋਰ ਵਿਸ਼ੇਸ਼ ਰੇਲਾਂ ਰਾਹੀਂ ਸੂਬੇ ਵਿਚ ਰਹਿ ਰਹੇ ਮਜ਼ਦੂਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੀ ਇੱਛਾਂ ਅਨੁਸਾਰ ਉਨ੍ਹਾਂ ਦੇ ਪਿੱਤਰੀ ਰਾਜ ਬਿਹਾਰ ਦੇ ਵੱਖ-ਵੱਖ ਸ਼ਹਿਰਾਂ ਵਿਚ ਪਹੁੰਚਾਉਣ ਲਈ ਬਿਹਾਰ ਸਰਕਾਰ ਤੋਂ ਸਹਿਮਤੀ ਮੰਗੀ ਹੈ। ਇਸ ਬਾਬਤ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਵੱਲੋਂ ਬਿਹਾਰ ਦੇ ਆਪਣੇ ਹਮ-ਰੁਤਬਾ ਦੀਪਕ ਕੁਮਾਰ ਨੂੰ ਪੱਤਰ ਲਿਖਿਆ ਗਿਆ ਹੈ। ਇਸ ਪੱਤਰ ਵਿੱਚ 12 ਰੇਲ ਗੱਡੀਆਂ ਰੋਜ਼ਾਨਾ ਚਲਾਉਣ ਦੀ ਸਹਿਮਤੀ ਮੰਗੀ ਗਈ ਹੈ ਅਤੇ 59 ਰੇਲਾਂ ਦੀ ਸੂਚੀ ਵਿਸਥਾਰ ਸਹਿਤ ਬਿਹਾਰ ਸਰਕਾਰ ਨੂੰ ਭੇਜੀ ਗਈ ਹੈ।
ਹਾਲਾਂਕਿ ਇਸ ਤੋਂ ਪਹਿਲਾਂ ਵੀ ਬਿਹਾਰ ਦੇ ਕਈ ਸ਼ਹਿਰਾਂ ਨੂੰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਰੇਲਾਂ ਜਾ ਰਹੀਆਂ ਹਨ ਪਰ ਕਾਫੀ ਮਜ਼ਦੂਰਾਂ ਵੱਲੋਂ ਵਾਪਸ ਜਾਣ ਦੀ ਇੱਛਾ ਦੇ ਤਹਿਤ 59 ਹੋਰ ਰੇਲਾਂ ਚਲਾਉਣ ਦੀ ਪੰਜਾਬ ਸਰਕਾਰ ਨੇ ਬਿਹਾਰ ਤੋਂ ਸਹਿਮਤੀ ਮੰਗੀ ਹੈ।
ਇਸ ਸਬੰਧੀ ਇਕ ਬੁਲਾਰੇ ਨੇ ਦੱਸਿਆ ਕਿ ਇਹ ਰੇਲਾਂ ਪੰਜਾਬ ਦੇ ਲੁਧਿਆਣਾ, ਜਲੰਧਰ, ਮੋਹਾਲੀ, ਅੰਮ੍ਰਿਤਸਰ, ਸਰਹਿੰਦ ਅਤੇ ਪਟਿਆਲਾ ਸਟੇਸ਼ਨਾਂ ਤੋਂ ਰਵਾਨਾ ਹੋਣਗੀਆਂ। ਪੰਜਾਬ ਤੋਂ ਚੱਲ ਕੇ ਇਹ ਰੇਲਾਂ ਬਿਹਾਰ ਦੇ ਵੱਖ-ਵੱਖ ਸ਼ਹਿਰਾਂ ਜਿਨ੍ਹਾਂ ਵਿਚ ਬਕਸਰ, ਸੀਤਾਮੜ੍ਹੀ, ਪਟਨਾ, ਸਹਰਸਾ, ਭਾਗਲਪੁਰ, ਮੁਜ਼ੱਫਰਪੁਰ, ਛਪਰਾ, ਕਿਸ਼ਨਗੰਜ, ਹਾਜੀਪੁਰ, ਗਯਾ, ਬੇਤੀਆ, ਦਾਨਾਪੁਰ, ਸੀਵਾਨ ਅਤੇ ਕਟਿਹਾਰ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਹਿਰਾਂ ਤੱਕ ਲੋਕਾਂ ਨੂੰ ਪੁੱਜਦਾ ਕਰਨਗੀਆਂ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਰੇਲਾਂ ਰਾਹੀਂ ਜਾਣ ਵਾਲਿਆਂ ਦੀ ਮੈਡੀਕਲ ਟੀਮ ਵੱਲੋਂ ਜਾਂਚ ਕੀਤੀ ਜਾਵੇਗੀ ਅਤੇ ਸਿਰਫ ਉਹ ਲੋਕ ਸਫਰ ਕਰ ਸਕਣਗੇ ਜਿਨ੍ਹਾਂ `ਚ ਕੋਰੋਨਾ ਵਾਇਰਸ ਦੇ ਕੋਈ ਲੱਛਣ ਨਹੀਂ ਹੋਣਗੇ। ਸਾਰੇ ਮੁਸਾਫਰਾਂ ਨੂੰ ਮੈਡੀਕਲ ਸਰਟੀਫਿਕੇਟ ਵੀ ਦਿੱਤਾ ਜਾਵੇਗਾ।
ਬੁਲਾਰੇ ਅਨੁਸਾਰ ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ 220 ਤੋਂ ਵੀ ਜ਼ਿਆਦਾ ਰੇਲਾਂ ਰਾਹੀਂ ਢਾਈ ਲੱਖ ਤੋਂ ਵੀ ਵੱਧ ਪ੍ਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਪਿੱਤਰੀ ਰਾਜਾਂ ਵਿਚ ਭੇਜਿਆ ਜਾ ਚੁੱਕਾ ਹੈ ਅਤੇ ਹਾਲੇ ਵੀ ਇਹ ਪ੍ਰਕਿਰਿਆ ਜਾਰੀ ਹੈ। ਜ਼ਿਕਰਯੋਗ ਹੈ ਕਿ ਸਭ ਤੋਂ ਵੱਧ ਰੇਲ ਗੱਡੀਆਂ ਯੂ.ਪੀ. ਅਤੇ ਉਸ ਤੋਂ ਬਾਅਦ ਬਿਹਾਰ ਅਤੇ ਝਾਰਖੰਡ ਨੂੰ ਜਾ ਰਹੀਆਂ ਹਨ। ਪੰਜਾਬ ਸਰਕਾਰ ਛੱਤੀਸਗੜ੍ਹ, ਮਨੀਪੁਰ, ਮੱਧ ਪ੍ਰਦੇਸ਼, ਮਹਾਂਰਾਸ਼ਟਰ, ਪੱਛਮੀ ਬੰਗਾਲ ਅਤੇ ਆਂਧਰਾ ਪ੍ਰਦੇਸ਼ ਨੂੰ ਵੀ ਰੇਲਾਂ ਭੇਜ ਰਹੀ ਹੈ। ਸਾਰੇ ਮੁਸਾਫਰਾਂ ਨੂੰ ਸਫਰ ਲਈ ਭੋਜਨ, ਪਾਣੀ ਅਤੇ ਹੋਰ ਲੋੜੀਂਦੀਆਂ ਵਸਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

Post Views: 81
Tags: carona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjab Punjab coronavirus symptomslive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਧੀਰਜ ਦੱਧਾਹੂਰ ਭਾਜਪਾ ਪੰਜਾਬ ਦੇ ਕਨਵੀਨਰ ਨਿਯੁਕਤ

Next Post

ਪੰਜਾਬ ਸਰਕਾਰ ਨੇ ਆਨਲਾਈਨ ਸਿਖਲਾਈ ਜ਼ਰੀਏ 22000 ਸਰਕਾਰੀ ਕਰਮਚਾਰੀਆਂ ਨੂੰ ਕੋਰੋਨਾ ਵਾਰੀਅਰਜ਼ ਵਜੋਂ ਕੀਤਾ ਤਿਆਰ

Next Post
Hypertension & diabetes are major co-morbid conditions contributing to higher risk of mortality in Covid-19 infection

ਪੰਜਾਬ ਸਰਕਾਰ ਨੇ ਆਨਲਾਈਨ ਸਿਖਲਾਈ ਜ਼ਰੀਏ 22000 ਸਰਕਾਰੀ ਕਰਮਚਾਰੀਆਂ ਨੂੰ ਕੋਰੋਨਾ ਵਾਰੀਅਰਜ਼ ਵਜੋਂ ਕੀਤਾ ਤਿਆਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982