Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਪੰਜਾਬ ਪੁਲਿਸ ਨੇ ਹਥਿਆਰਾਂ ਸਮੇਤ ਪਠਾਨਕੋਟ ਤੋਂ ਦਬੋਚਿਆ ਲਸ਼ਕਰ-ਏ-ਤੋਇਬਾ ਦਾ ਤੀਜਾ ਕਾਰਕੁਨ

admin by admin
in PUNJAB, WORLD
0
ਪੰਜਾਬ ਪੁਲਿਸ ਨੇ ਹਥਿਆਰਾਂ ਸਮੇਤ ਪਠਾਨਕੋਟ ਤੋਂ ਦਬੋਚਿਆ ਲਸ਼ਕਰ-ਏ-ਤੋਇਬਾ ਦਾ ਤੀਜਾ ਕਾਰਕੁਨ
0
SHARES
0
VIEWS
Share on FacebookShare on Twitter

ਚੰਡੀਗੜ੍ਹ, 13 ਜੂਨ (ਸ਼ਿਵ ਨਾਰਾਇਣ ਜਾਂਗੜਾ) : ਕਸ਼ਮੀਰ ਵਾਦੀ ਵਿਚ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਲਈ ਹਥਿਆਰਾਂ ਦੀ ਤਸਕਰੀ ਕਰਨ ਦੀ ਕੋਸਿ਼ਸ਼ ਕਰਨ ਵਾਲੇ , ਜੰਮੂ ਕਸ਼ਮੀਰ ਨਾਲ ਸਬੰਧਤ ਦੋ ਲਸ਼ਕਰ-ਏ-ਤੋਇਬਾ ਦੇ ਕਾਰਕੁਨ ਆਮਿਰ ਹੁਸੈਨ ਵਾਨੀ ਅਤੇ ਵਸੀਮ ਹਸਨ ਵਾਨੀ ਦੀ ਗ੍ਰਿਫਤਾਰੀ ਤੋਂ ਇਕ ਦਿਨ ਬਾਅਦ, ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਤੀਜੇ ਸਾਥੀ ਨੂੰ ਉਸ ਵੇਲੇ ਗ੍ਰਿਫਤਾਰ ਕਰ ਲਿਆ, ਜਦੋਂ ਉਹ ਕਸ਼ਮੀਰ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ।
ਤੀਜੇ ਸ਼ੱਕੀ ਅੱਤਵਾਦੀ ਦੀ ਪਛਾਣ ਜਾਵੇਦ ਅਹਿਮਦ ਭੱਟ (29 ਸਾਲ) ਪੁੱਤਰ ਗੁਲਾਮ ਅਹਿਮਦ ਭੱਟ ਵਾਸੀ ਪਿੰਡ ਸ਼ਰਮਲ, ਜਿ਼ਲ੍ਹਾ. ਸ਼ੋਪੀਆਂ (ਜੰਮੂ ਕਸ਼ਮੀਰ) ਵਜੋਂ ਹੋਈ ਹੈ। ਪਠਾਨਕੋਟ ਪੁਲਿਸ ਦੁਆਰਾ ਉਸ ਨੂੰ ਅੰਮ੍ਰਿਤਸਰ-ਜੰਮੂ ਹਾਈਵੇਅ `ਤੇ ਧੋਬੜਾ ਪੁਲ, ਪਠਾਨਕੋਟ ਤੋਂ ਉਸਦੇ ਟਰੱਕ ਨੰਬਰ ਜੇ.ਕੇ.-22- 8711 ਸਮੇਤ ਰੋਕਿਆ ਗਿਆ ਅਤੇ ਗ੍ਰਿਫਤਾਰ ਕਰ ਲਿਆ, ਜਦੋਂ ਉਹ ਆਪਣੇ ਸਾਥੀਆਂ ਗ੍ਰਿਫਤਾਰੀ ਦੀ ਜਾਣਕਾਰੀ ਮਿਲਣ`ਤੇ ਵਾਦੀ ਵੱਲ ਭੱਜਣ ਦੀ ਕੋਸਿ਼ਸ਼ ਕਰ ਰਿਹਾ ਸੀ।
ਡੀਜੀਪੀ ਦਿਨਕਰ ਗੁਪਤਾ ਅਨੁਸਾਰ, ਜਾਵੇਦ ਉਸੇ ਹੀ ਪਿੰਡ ਦਾ ਰਹਿਣ ਵਾਲਾ ਹੈ, ਜਿੱਥੇ ਦੇ ਪਹਿਲਾਂ ਫੜੇ ਲਸ਼ਕਰ ਦੇ ਦੋ ਹੋਰ ਕਾਰਕੁਨ ਹਨ, ਅਤੇ ਇਹ ਉਨ੍ਹਾਂ ਦਾ ਬਚਪਨ ਦਾ ਦੋਸਤ ਹੈ। ਇਹ ਤਿਕੜੀ ਪਿਛਲੇ 2-3 ਸਾਲਾਂ ਤੋਂ ਇਕੱਠੇ ਟਰਾਂਸਪੋਰਟ ਦਾ ਕਾਰੋਬਾਰ ਕਰ ਰਹੀ ਸੀ ਅਤੇ ਉਹ ਦਿੱਲੀ, ਅੰਮ੍ਰਿਤਸਰ ਅਤੇ ਜਲੰਧਰ ਆਉਣ ਜਾਣ ਲੱਗਿਆ ਰਹਿੰਦਾ ਸੀ। ਜੰਮੂ-ਕਸ਼ਮੀਰ ਦੇ ਹੋਮਗਾਰਡ ਜਵਾਨ ਆਰਿਫ ਅਹਿਮਦ ਭੱਟ, ਦਾ ਭਰਾ ਜਾਵੇਦ , ਖੁਦ 2012 ਵਿੱਚ ਯੂਨਿਟ ਦੁਆਰਾ ਚੁਣਿਆ ਗਿਆ ਸੀ ਪਰ ਬਾਅਦ ਵਿੱਚ ਇਸਨੇ ਨੌਕਰੀ ਛੱਡ ਦਿੱਤੀ ਸੀ।
ਜਾਵੇਦ ਦੀ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਿਆ ਹੈ ਕਿ ਉਹ ਦੂਸਰੇ ਸਾਥੀਆਂ ਆਮਿਰ ਅਤੇ ਵਸੀਮ ਦੇ ਨਾਲ ਕਸ਼ਮੀ ਘਾਟੀ ਤੋਂ ਅੰਮ੍ਰਿਤਸਰ ਆਇਆ ਸੀ, ਫਲ ਅਤੇ ਸਬਜ਼ੀਆਂ ਲਿਆਉਣ ਦੀ ਆੜ ਵਿਚ ਹਥਿਆਰਾਂ ਦੀ ਖੇਪ ਇਕੱਠੀ ਕਰਨ ਲਈ ਉਹ ਦੋ ਟਰੱਕਾਂ ਵਿਚ ਆਏ ਸਨ ਅਤੇ 11 ਜੂਨ ਨੂੰ ਵੱਲਾ ਰੋਡ ਦੇ ਕੋਲੋਂ ਖੇਪ ਚੁੱਕ ਕੇ , ਆਮਿਰ ਅਤੇ ਵਸੀਮ ਨੇ ਜਾਵੇਦ ਨੂੰ ਅੰਮ੍ਰਿਤਸਰ ਵਿੱਚ ਪਿੱਛੇ ਰਹਿਣ ਲਈ ਕਿਹਾ ਸੀ ਤਾਂ ਜੋ ਕਿ ਲਸ਼ਕਰ ਦੇ ਇਸ਼ਫਾਕ ਅਹਿਮਦ ਡਾਰ ਉਰਫ ਬਸ਼ੀਰ ਅਹਿਮਦ ਖਾਨ ਦੇ ਨਿਰਦੇਸ਼ਾਂ ਤੇ ਅੰਮ੍ਰਿਤਸਰ ਵਿੱਚ ਰਹਿ ਕੇ ਹਥਿਆਰਾਂ ਦੇ ਵਪਾਰੀ ਨਾਲ ਸੰਪਰਕ ਬਣਾਇਆ ਜਾ ਸਕੇ।
ਡੀਜੀਪੀ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਅੱਤਵਾਦੀਆਂ ਦੇ ਪੰਜਾਬ, ਜੰਮੂ ਤੇ ਕਸ਼ਮੀਰ ਵਿਚ ਮੌਜੂਦ ਹੋਰ ਕੜੀਆਂ ਤੇ ਸਬੰਧਾਂ ਦੀ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਨੇ ਇਨ੍ਹਾਂ ਗ੍ਰਿਫ਼ਤਾਰੀਆਂ ਨੂੰ ਪਾਕਿਸਤਾਨ ਅਧਾਰਤ ਅੱਤਵਾਦੀਆਂ ਦੇ ਸਮਰਥਨ ਵਾਲੇ ਵਿਸ਼ਾਲ ਅੱਤਵਾਦੀ ਨੈੱਟਵਰਕ ਦਾ ਹਿੱਸਾ ਦੱਸਿਆ ਹੈ।ਸ੍ਰੀ ਗੁਪਤਾ ਨੇ ਕਿਹਾ ਕਿ ਪ੍ਰਾਪਤ ਖੁਫੀਆ ਜਾਣਕਾਰੀ ਤੋਂ ਇਹ ਸੰਕੇਤ ਮਿਲਦਾ ਹੈ ਕਿ ਪਾਕਿ ਦੀ ਏਜੰਸੀ ਆਈਐਸਆਈ, ਅੱਤਵਾਦੀ ਗਤੀਵਿਧੀਆਂ ਨੂੰ ਅੰਜ਼ਾਮ ਦੇਣ ਲਈ ਪੰਜਾਬ ਅਤੇ ਕਸ਼ਮੀਰ ਦੀ ਸਰਹੱਦ ਤੋਂ ਹਥਿਆਰਾਂ ਦੀ ਖੇਪ ਅਤੇ ਘੁਸਪੈਠ ਕਰਨ ਵਾਲੇ ਅੱਤਵਾਦੀ ਭੇਜ਼ ਰਿਹਾ ਹੈ।
ਇਸ ਤੋਂ ਪਹਿਲਾਂ, 25 ਅਪ੍ਰੈਲ, 2020 ਨੂੰ, ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਦੇ ਇਕ ਹੋਰ ਨੌਜਵਾਨ, ਹਿਲਾਲ ਅਹਿਮਦ ਵਾਗੇ, ਜੋ ਕਿ ਮਾਰੇ ਗਏ ਹਿਜ਼ਬੁਲ ਮੁਜਾਹਾਦੀਨ ਦੇ ਕਮਾਂਡਰ ਰਿਆਜ਼ ਅਹਿਮਦ ਨਾਇਕੂ ਦੇ ਨਿਰਦੇਸ਼ਾਂ `ਤੇ, ਅੰਮ੍ਰਿਤਸਰ ਤੋਂ ਨਸ਼ੀਲੇ ਪਦਾਰਥ ਲੈਣ ਲਈ ਆਇਆ ਸੀ, ਨੂੰ ਗ੍ਰਿਫਤਾਰ ਕੀਤਾ ਸੀ। ਉਸ ਕੇਸ ਵਿੱਚ ਵੀ, ਹਿਲਾਲ ਅਹਿਮਦ ਨੇ ਇੱਕ ਟਰੱਕ ਦੀ ਵਰਤੋਂ ਨਸ਼ੇ ਦੇ ਪੈਸੇ ਫੜਨ ਲਈ ਕੀਤੀ ਸੀ।

Post Views: 47
Previous Post

ਆਖ਼ਿਰ ਗਰੀਬ ਬੱਚਿਆਂ ਨੂੰ Smart Phone ਦੇਣ ਦੀ ਤਿਆਰੀ ਚ ਪੰਜਾਬ ਸਰਕਾਰ !

Next Post

ਸਿਹਤ ਮੰਤਰੀ ਨੇ ਕੋਵਿਡ ਦੇ ਮਰੀਜ਼ਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਨਿੱਜੀ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ

Next Post
ਕੋਵਿਡ ਮਰੀਜ਼ ਪ੍ਰਬੰਧਨ ਬਾਰੇ ਪੰਜਾਬ ਸਰਕਾਰ ਨੇ 19 ਆੱਨਲਾਈਨ ਸੈਸ਼ਨ ਆਯੋਜਿਤ ਕੀਤੇ – ਓਪੀ ਸੋਨੀ

ਸਿਹਤ ਮੰਤਰੀ ਨੇ ਕੋਵਿਡ ਦੇ ਮਰੀਜ਼ਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਨਿੱਜੀ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800