Thursday, September 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਕੋਵਿਡ 19 ਨਾਲ ਲੜਾਈ ‘ਚ ਪੰਜਾਬ ਦੀ ਸਹਾਇਤਾ ਨਾ ਕਰਨ ਲਈ ਕੇਂਦਰ ਦੀ ਸਖਤ ਅਲੋਚਨਾ

admin by admin
in INDIA, PUNJAB, WORLD
0
ਪੰਜਾਬ ਨੇ ਸਾਲ 2019-20 ਦੌਰਾਨ ਆਈ ਟੀ / ਆਈਟੀਐਸ ਅਤੇ ਈਐਸਡੀਐਮ ਖੇਤਰਾਂ ਦੇ ਨਿਵੇਸ਼ ਵਿਚ ਛੋਹਿਆ 605 ਕਰੋੜ ਦਾ ਅੰਕੜਾ: ਸੀਈਓ ਨਿਵੇਸ਼ ਪੰਜਾਬ
0
SHARES
0
VIEWS
Share on FacebookShare on Twitter

ਦਿੱਲੀ/ਚੰਡੀਗੜ, 23 ਜੂਨ (ਪ੍ਰੈਸ ਕੀ ਤਾਕਤ ਬਿਊਰੋ): ਕਾਂਗਰਸ ਵਰਕਿੰਗ ਕਮੇਟੀ ਦੀ ਵੀਡੀਓ ਕਾਨਫਰੰਸਿੰਗ ਦੌਰਾਨ ਪਾਰਟੀ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਕਾਂਗਰਸ ਵਰਕਿੰਗ ਕਮੇਟੀ ਦੀ ਆਯੋਜਿਤ ਵੀਡੀਓ ਕਾਨਫਰੰਸ, ਜਿਸ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ ਤੇ ਹੋਰਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ, ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਨੂੰ ਇਸ ‘ਤੇ ਸਖਤ ਸਟੈਂਡ ਲੈਣ ਹੋਵੇਗਾ ਅਤੇ ਸਾਨੂੰ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਜੇਕਰ ਅਸੀਂ ਇੱਕ ਇੰਚ ਥਾਂ ਵੀ ਗਵਾਉਦੇ ਹਾਂ ਤਾਂ ਉਹ ਜ਼ਿੰਮੇਵਾਰ ਹੋਣਗੇ।
ਮੁੱਖ ਮੰਤਰੀ ਵੱਲੋਂ ਸੂਬੇ ਦੀ ਕੋਵਿਡ ਨਾਲ ਲੜਾਈ ਵਿੱਚ ਕੇਂਦਰ ਵੱਲੋਂ ਸਹਾਇਤਾ ਨਾ ਕਰਨ ਲਈ ਸਖਤ ਅਲੋਚਨਾਂ ਕੀਤੀ ਗਈ। ਉਨਾਂ ਕਿਹਾ ਕਿ ਪੰਜਾਬ ਨੂੰ ਕੇਂਦਰ ਪਾਸੋਂ ਸੂਬੇ ਦੇ ਆਪਣੇ ਜਨਵਰੀ ਤੋਂ ਮਾਰਚ ਦੇ ਸਮੇਂ ਦੇ 2800 ਕਰੋੜ ਅਤੇ ਥੋੜੀਆਂ ਹੋਰ ਗ੍ਰਾਂਟਾਂ ਹੀ ਪ੍ਰਾਪਤ ਹੋਈਆਂ ਹਨ। ਉਨਾਂ ਕਿਹਾ ਕਿ ਸੂਬੇ ਦੇ ਅਪ੍ਰੈਲ ਤੋਂ ਜੂਨ ਮਹੀਨੇ ਦੇ ਜੀ.ਐਸ.ਟੀ ਦੇ ਬਕਾਏ ਵੀ ਹਾਲੇ ਨਹੀਂ ਮਿਲੇ।
ਉਨਾਂ ਕਿਹਾ ਕਿ ਵਾਰ-ਵਾਰ ਅਪੀਲਾਂ ਅਤੇ ਮੰਗ ਪੱਤਰਾਂ ਦੇ ਬਾਵਜੂਦ ਕੇਂਦਰ ਵੱਲੋਂ ਸੂਬੇ ਨੂੰ ਕੋਵਿਡ ਸੰਕਟ ਨਾਲ ਲੜਨ ਲਈ ਕੋਈ ਸਹਾਇਤਾ ਨਹੀਂ ਮਿਲੀ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਬਣਦੇ ਹਿੱਸੇ ਵੀ ਨਹੀਂ ਦਿੱਤੇ ਜਾ ਰਹੇ। ਉਨਾਂ ਕਿਹਾ ਕਿ ਪੰਜਾਬ ਨੂੰ ਪ੍ਰਧਾਨ ਮੰਤਰੀ ਵੱਲੋਂ 20000 ਲੱਖ ਕਰੋੜ ਰੁਪਏ ਦੇ ਐਲਾਨੇ ਪੈਕੇਜ ਵਿੱਚੋਂ ਇਕ ਪੈਸਾ ਵੀ ਪ੍ਰਾਪਤ ਨਹੀੰ ਹੋਇਆ। ਉਨਾਂ ਕਿਹਾ ਕਿ ਸੂਬੇ ਨੂੰ ਅੰਦਾਜ਼ਨ 25 ਤੋਂ 30 ਹਜ਼ਾਰ ਕਰੋੜ ਦੇ ਇਸ ਸਾਲ ਹੋਏ ਮਾਲੀਆ ਘਾਟੇ ਅਤੇ ਬਾਕੀ ਦਾ ਕੋਵਿਡ ਖਿਲਾਫ ਵਿੱਚ ਜੰਗ ‘ਤੇ ਲੱਗਣ ਕਾਰਨ ਪੰਜਾਬ ਦੀ ਹਾਲਤ ਖਰਾਬ ਹੋ ਚੁੱਕੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੂੰ ਆਪਣੇ ਸਰੋਤਾਂ ਦੇ ਪ੍ਰਬੰਧ ਨਾਲ ਹੀ ਕੋਵਿਡ ਖਿਲਾਫ ਲੜਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਉਨਾਂ ਨੂੰ ਯਕੀਨ ਹੈ ਕਿ ਹੋਰ ਸੂਬੇ ਵੀ ਇਨਾਂ ਬਿਪਰੀਤ ਹਾਲਾਤਾਂ ਦਾ ਸਾਹਮਣਾ ਕਰ ਰਹੇ ਹਨ। ਉਨਾਂ ਕੇਂਦਰ ਵੱਲੋਂ ਕੋਈ ਸੁਣਵਾਈ ਨਾ ਕੀਤੇ ਜਾਣ ‘ਤੇ ਨਮੋਸ਼ੀ ਜਾਹਿਰ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਨੂੰ 500 ਰੇਲਾਂ ਗੱਡੀਆਂ ਰਾਹੀਂ 5.63 ਲੱਖ ਕਿਰਤੀਆਂ ਨੂੰ ਉਨਾਂ ਦੇ ਜੱਦੀ ਸੂਬਿਆਂ ਤੱਕ ਪਹੁੰਚਾਉਣ ਲਈ 35 ਕਰੋੜ ਰੁਪਏ ਦਾ ਖੁੱਦ ਪ੍ਰਬੰਧ ਕਰਨਾ ਪਿਆ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਕੁੱਲ 2.52 ਲੱਖ ਉਦਯੋਗਾਂ ਵਿੱਚ ਹੁਣ 2.33 ਲੱਖ ਉਦਯੋਗ ਮੁੜ ਚਾਲੂ ਹੋ ਗਏ ਹਨ ਅਤੇ ਪ੍ਰਵਾਸੀ ਮਜ਼ਦੂਰ ਵੀ ਹੁਣ ਸੂਬੇ ਵਿੱਚ ਵਾਪਸ ਆ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਉਦਯੋਗਾਂ ਨੂੰ ਸਾਰੀਆਂ ਸੰਭਵ ਸਹੂਲਤਾਂ ਦੇਣ ਅਤੇ ਨੇਮਾਂ ਨੂੰ ਸੁਖਾਲਾ ਬਣਾ ਕੇ ਉਦਯੋਗ ਨੂੰ ਮੁੜ ਪਟੜੀ ’ਤੇ ਲਿਆਉਣ ਵਾਸਤੇ ਆਪਣੇ ਵੱਲੋਂ ਪੂਰਾ ਯਤਨ ਕਰ ਰਹੀ ਹੈ ਪਰ ਸਨਅਤੀ ਇਕਾਈਆਂ ਇਸ ਵੇਲੇ 40 ਫੀਸਦੀ ਦੀ ਸਮਰੱਥਾ ਨਾਲ ਕੰਮ ਕਰ ਰਹੀਆਂ ਹਨ ਜਿਨਾਂ ਨੂੰ ਪੂਰੀ ਤਰਾਂ ਕੰਮ ਕਰਨ ਵਿੱਚ ਅਜੇ ਕੁਝ ਮਹੀਨੇ ਲੱਗਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਕੇਂਦਰ ਸਰਕਾਰ ਵੱਲੋਂ ਕੋਈ ਮਦਦ ਨਹੀਂ ਦਿੱਤੀ ਜਾ ਰਹੀ ਤੇ ਉਨਾਂ ਨੇ ਵੱਡੀ ਗਿਣਤੀ ਵਿੱਚ ਉਨਾਂ ਯੂਨਿਟਾਂ ਦੀ ਵੀ ਮਿਸਾਲ ਦਿੱਤੀ ਜਿਨਾਂ ਨੇ ਭਾਰਤ ਸਰਕਾਰ ਦੀ ਅਪੀਲ ’ਤੇ ਪੀ.ਪੀ.ਈ. ਕਿੱਟਾਂ ਦਾ ਨਿਰਮਾਣ ਸ਼ੁਰੂ ਕਰ ਦਿੱਤਾ ਸੀ। ਉਨਾਂ ਕਿਹਾ ਕਿ ਹੁਣ ਸੂਬਾ ਹਰ ਰੋਜ਼ 15 ਲੱਖ ਪੀ.ਪੀ.ਈ. ਕਿੱਟਾਂ ਬਣਾਉਣ ਦੇ ਸਮਰੱਥ ਹੋ ਗਿਆ ਹੈ ਪਰ ਇਨਾਂ ਨੂੰ ਖਰੀਦਣ ਵਾਲਾ ਕੋਈ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨਾਂ ਨੇ ਇਨਾਂ ਕਿੱਟਾਂ ਨੂੰ ਬਰਾਮਦ ਕਰਨ ਦੀ ਇਜਾਜ਼ਤ ਦੇਣ ਲਈ ਪ੍ਰਧਾਨ ਮੰਤਰੀ ਨੂੰ ਵੀ ਪੱਤਰ ਲਿਖਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਵੇਲੇ 17 ਲੱਖ ਸਥਾਨਕ ਤੇ ਪ੍ਰਵਾਸੀ ਕਾਮੇ ਉਦਯੋਗਿਕ ਕੰਮਾਂ ਵਿੱਚ ਜੁਟੇ ਹੋਏ ਹਨ ਅਤੇ ਝੋਨਾ ਲਾਉਣ ਦੇ ਕਾਰਜਾਂ ਵਿੱਚ ਹੋਰ ਕਾਮੇ ਕਿਸਾਨਾਂ ਕੋਲ ਪਹੁੰਚ ਰਹੇ ਹਨ। ਉਨਾਂ ਦੱਸਿਆ ਕਿ ਪੰਜਾਬ ਤੋਂ ਬਹੁਤੇ ਕਿਸਾਨ ਖੁਦ ਯੂ.ਪੀ., ਬਿਹਾਰ ਅਤੇ ਝਾਰਖੰਡ ਵਿਖੇ ਜਾ ਕੇ ਪ੍ਰਵਾਸੀ ਮਜ਼ਦੂਰਾਂ ਨੂੰ ਵਾਪਸ ਲੈ ਕੇ ਆਏ। ਉਨਾਂ ਦੱਸਿਆ ਕਿ ਸੂਬੇ ਵਿੱਚ ਪ੍ਰਵਾਸੀ ਕਾਮਿਆਂ ਨੂੰ ਮੁਫ਼ਤ ਅਨਾਜ਼ ਅਜੇ ਵੀ ਵੰਡਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕੋਵਿਡ ਦੀਆਂ ਬੰਦਿਸ਼ਾਂ ਦੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਵੱਲੋਂ ਫਸਲ ਦੀ ਰਿਕਾਰਡ ਪੈਦਾਵਾਰ ਦੇ ਮੱਦੇਨਜ਼ਰ ਅਨਾਜ ਵੰਡ ਸਕੀਮ ਨੂੰ ਹੋਰ ਛੇ ਮਹੀਨਿਆਂ ਲਈ ਵਧਾਇਆ ਜਾਵੇ।
ਮੁੱਖ ਮੰਤਰੀ ਨੇ ਦੱਸਿਆ ਕਿ ਜਿਹੜੇ ਪ੍ਰਵਾਸੀ ਮਜ਼ਦੂਰ ਇੱਥੇ ਰੁੱਕ ਗਏ ਸਨ ਅਤੇ ਉਨਾਂ ਕੋਲ ਰਾਸ਼ਨ ਕਾਰਡ ਆਦਿ ਨਹੀਂ ਸਨ, ਨੂੰ ਭੋਜਨ ਦੀ ਲੋੜ ਸੀ ਅਤੇ ਉਨਾਂ ਨੇ ਇਸ ਮੁੱਦੇ ’ਤੇ ਤਿੰਨ ਵਾਰ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਜਿਨਾਂ ਦਾ ਕੋਈ ਜਵਾਬ ਨਹੀਂ ਆਇਆ। ਉਨਾਂ ਦੱਸਿਆ ਕਿ ਸੂਬੇ ਦੇ ਕੁਲ 13.50 ਲੱਖ ਪ੍ਰਵਾਸੀ ਮਜ਼ਦੂਰਾਂ ਵਿੱਚੋਂ ਸਿਰਫ਼ 5.63 ਲੱਖ ਮਜ਼ਦੂਰ ਹੀ ਵਾਪਸ ਗਏ ਜਦਕਿ ਬਾਕੀ ਰੁੱਕ ਗਏ ਸਨ ਅਤੇ ਇਨਾਂ ਲਈ ਹੁਣ ਇੱਥੇ ਰੁਜ਼ਗਾਰ ਮੌਜੂਦ ਹੈ ਅਤੇ ਭੋਜਨ ਦੀ ਅਜੇ ਵੀ ਸਮੱਸਿਆ ਹੈ।
ਸੂਬੇ ਦੇ ਅਰਥਚਾਰੇ ਦੀ ਪੁਨਰ ਸੁਰਜੀਤੀ ਦੀ ਯੋਜਨਾ ਬਾਰੇ ਵਿਚਾਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਰਜ ਨੀਤੀ ਤਿਆਰ ਕਰਨ ਲਈ ਮੌਂਟੇਕ ਸਿੰਘ ਆਹਲੂਵਾਲੀਆ ਕਮੇਟੀ ਸਰਕਾਰ ਨਾਲ ਆਪਣੀ ਫੀਡਬੈਕ ਸਾਂਝੀ ਕਰ ਰਹੀ ਹੈ ਜਿਸ ਮੁਤਾਬਕ ਅੱਗਲਾ ਰਸਤਾ ਤਿਆਰ ਕੀਤਾ ਜਾ ਰਿਹਾ ਹੈ।
ਇਸ ਕਮੇਟੀ ਦੇ ਛੇ ਵਰਕਿੰਗ ਗਰੁੱਪ ਹਨ ਜਿਨਾਂ ਵਿੱਚੋਂ ਵਿੱਤ ਨਾਲ ਸਬੰਧਤ ਟੀਮ ਨੇ ਆਪ ਰਿਪੋਰਟ ਸੌਂਪ ਦਿੱਤੀ ਹੈ ਜਦਕਿ ਬਾਕੀਆਂ ਵੱਲੋਂ ਵੀ ਛੇਤੀ ਹੀ ਸੌਂਪ ਦਿੱਤੇ ਜਾਣ ਦੀ ਆਸ ਹੈ।
ਸੂਬੇ ਵਿੱਚ ਕੋਵਿਡ ਦੀ ਸਥਿਤੀ ਬਾਰੇ ਕਾਂਗਰਸ ਵਰਕਿੰਗ ਕਮੇਟੀ ਨੂੰ ਜਾਣੂ ਕਰਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੈਂਪ�ਿਗ ਤੇ ਟੈਸਟਿੰਗ ਨੁੰ ਲਗਾਤਾਰ ਵਧਾਇਆ ਜਾ ਰਿਹਾ ਹੈ ਅਤੇ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਸੂਖਮ/ਸੀਮਤ ਰਣਨੀਤੀ ਅਪਣਾਈ ਗਈ ਹੈ। ਉਨਾਂ ਦੱਸਿਆ ਕਿ ਹਾਲਾਂਕਿ ਕੇਸਾਂ ਦੀ ਗਿਣਤੀ ਅਜੇ ਵੀ ਵੱਧ ਰਹੀ ਹੈ ਅਤੇ ਟੈਸਟਿੰਗ ਵਧਾਉਣ ਤੋਂ ਇਲਾਵਾ ਬਾਹਰੀ ਸੂਬਿਆਂ ਤੇ ਮੁਲਕਾਂ ਤੋਂ ਵੱਡੀ ਗਿਣਤੀ ਵਿੱਚ ਆ ਰਹੇ ਲੋਕਾਂ ਦੇ ਕਾਰਨ ਇਹ ਵਾਧਾ ਹੋ ਰਿਹਾ ਹੈ।
ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਲੁਧਿਆਣਾ ਅਤੇ ਜਲੰਧਰ ਤੋਂ ਇਲਾਵਾ ਅੰਮਿ੍ਰਤਸਰ ਸਭ ਤੋਂ ਵੱਧ ਪ੍ਰਭਾਵਿਤ ਜਿਲਿਆਂ ਵਿੱਚੋਂ ਇਕ ਹੈ ਜਿੱਥੇ ਅੰਤਰਰਾਸ਼ਟਰੀ ਉਡਾਨਾਂ ਆ ਰਹੀਆਂ ਹਨ ਜਿਨਾਂ ਵਿੱਚ ਬੁਰੀ ਤਰਾਂ ਪ੍ਰਭਾਵਿਤ ਖਾੜੀ ਮੁਲਕਾਂ ਦੇ ਖਿੱਤੇ ਤੋਂ ਆ ਰਹੀਆਂ ਉਡਾਨਾਂ ਵੀ ਸ਼ਾਮਲ ਹਨ। ਉਨਾਂ ਦੱਸਿਆ ਕਿ ਹੋਰ ਵੱਡੀ ਸਮੱਸਿਆ ਇਹ ਹੈ ਕਿ ਦਿੱਲੀ ਤੋਂ ਰੋਜ਼ਾਨਾ ਹਜ਼ਾਰਾਂ ਲੋਕ ਪੰਜਾਬ ਆ ਰਹੇ ਹਨ ਜਦਕਿ ਦਿੱਲੀ ਵਿੱਚ ਹਾਲਾਤ ਪਹਿਲਾਂ ਹੀ ਬਹੁਤ ਖ਼ਰਾਬ ਹਨ।
ਉਨਾਂ ਦੱਸਿਆ ਕਿ ਇਹ ਇਨਾਂ ਵਿੱਚੋਂ ਬਹੁਤੇ ਲੋਕ ਆਪਣੇ ਆਉਣ ਬਾਰੇ ਜਾਣਕਾਰੀ ਵੀ ਨਹੀਂ ਦੇ ਰਹੇ ਅਤੇ ਇਨਾਂ ਨੂੰ ਪਿੰਡਾਂ ਸਮੇਤ ਲੱਭਣਾ ਪਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰਾਂ ਤਿਆਰ ਹੈ ਅਤੇ ਬੈੱਡ, ਇਕਾਂਤਵਾਸ ਕੇਂਦਰਾਂ, ਟੈਸਟਿੰਗ ਲੈਬਸ, ਪੀ.ਪੀ.ਈ. ਕਿੱਟਾਂ, ਮਾਸਕ, ਵੈਂਟੀਲੇਟਰਾਂ ਅਤੇ ਆਕਸੀਜਨ ਕਿੱਟਾਂ ਆਦਿ ਦੇ ਰੂਪ ਵਿੱਚ ਆਪਣੀਆਂ ਤਿਆਰੀਆਂ ਨੂੰ ਲਗਾਤਾਰ ਵਧਾ ਰਹੀ ਹੈ।

Post Views: 51
Previous Post

ਗਲਵਾਨ ਘਟਨਾ ਚੀਨ ਦੀ ਵੱਡੀ ਸਾਜਿਸ਼ ਦਾ ਹਿੱਸਾ : ਕੈਪਟਨ ਅਮਰਿੰਦਰ ਸਿੰਘ

Next Post

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਖ਼ਤ ਅਮਰਿੰਦਰ : 8 ਜ਼ਿਲਿਆਂ ਵਿੱਚ 19 ਕੰਟੇਨਮੈਂਟ ਜ਼ੋਨ ਸਥਾਪਤ

Next Post
ਦਿੱਲੀ ਸਰਕਾਰ ਕੋਵਿਡ-19 ਦੇ ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਦਾ ਟੈਸਟ ਕਰਵਾਉਣ ਵਿੱਚ ਵੀ ਨਾਕਾਮ ਰਹੀ

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਖ਼ਤ ਅਮਰਿੰਦਰ : 8 ਜ਼ਿਲਿਆਂ ਵਿੱਚ 19 ਕੰਟੇਨਮੈਂਟ ਜ਼ੋਨ ਸਥਾਪਤ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800