No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਮੁੱਖ ਸਕੱਤਰ ਪੰਜਾਬ ਵੱਲੋਂ ਨਿੱਜੀ ਹਸਪਤਾਲਾਂ ਨੂੰ ਕੋਵਿਡ ਵਿਰੁੱਧ ਲੜਾਈ ਵਿੱਚ ਸਮੱਸਿਆਵਾਂ ਦੇ ਹੱਲ ਲਈ ਪੂਰਨ ਸਹਿਯੋਗ ਦੇਣ ਦਾ ਭਰੋਸਾ

admin by admin
in INDIA, PUNJAB
0
ਕੋਰੋਨਾ ਪੀੜਤ ਮਰੀਜ਼ਾਂ ਦੀ ਵਧ ਰਹੀ ਗਿਣਤੀ ਨੂੰ ਦੇਖਦਿਆਂ ਮਾਨਵਤਾ ਖਤਰੇ ਵਿੱਚ
0
SHARES
0
VIEWS
Share on FacebookShare on Twitter

ਚੰਡੀਗੜ, 13 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਨਿੱਜੀ ਹਸਪਤਾਲਾਂ ਨੂੰ ਕੋਵਿਡ ਵਿਰੁੱਧ ਲੜਾਈ ਵਿੱਚ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਹੈ ਤਾਂ ਜੋ ਉਨਾਂ ਦੀਆਂ ਸਮੱਸਿਆਵਾਂ ਜਿਵੇਂ ਕਿ ਦਵਾਈਆਂ, ਪੀ.ਪੀ.ਈ. ਕਿੱਟਾਂ ਅਤੇ ਇਕੱਠਾ ਹੋ ਰਹੇ ਬਾਇਓਮੈਡੀਕਲ ਵੇਸਟ ਦੇ ਨਿਪਟਾਰੇ ਦਾ ਹੱਲ ਕੀਤਾ ਜਾ ਸਕੇ।

ਮੁੱਖ ਸਕੱਤਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਨਿੱਜੀ ਹਸਪਤਾਲਾਂ ਨੁੰ ਵਿਸ਼ਵਾਸ਼ ਦਿਵਾਇਆ ਹੈ ਕਿ ਉਹ ਸੂਬੇ ਦੇ 22 ਜ਼ਿਲਿਆਂ ਵਿੱਚ ਸਰਕਾਰ ਦੇ ਨਾਲ ਕੋਵਿਡ ਦੇ ਮਰੀਜ਼ਾਂ ਨੂੰ ਇਲਾਜ ਦੇਣ ਲਈ ਬਰਾਬਰ ਦੇ ਭਾਈਵਾਲ ਹਨ।

100 ਤੋਂ ਵੱਧ ਨਿੱਜੀ ਸਿਹਤ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਰੋਸਾ ਦਿੱਤਾ ਹੈ ਕਿ ਉਹ ਇਸ ਮਹਾਂਮਾਰੀ ਦੇ ਵਿਰੁੱਧ ਜੰਗ ਵਿੱਚ ਰਾਜ ਸਰਕਾਰ ਦਾ ਪੂਰਾ ਸਾਥ ਦੇਣਗੇ ਅਤੇ ਉਨਾਂ ਕੋਵਿਡ ਮਰੀਜ਼ਾਂ ਦੇ ਇਲਾਜ ਅਤੇ ਕੀਮਤੀ ਜਾਨਾਂ ਬਚਾਉਣ ਲਈ ਜ਼ਰੂਰਤ ਅਨੁਸਾਰ ਬੈੱਡਾਂ ਦੀ ਗਿਣਤੀ ਵਧਾਉਣ ਦੀ ਪੇਸ਼ਕਸ਼ ਵੀ ਕੀਤੀ।

ਉਨਾਂ ਨਿੱਜੀ ਹਸਪਤਾਲਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬੇ ਵਿੱਚ ਵੱਧ ਰਹੇ ਕੋਵਿਡ ਦੇ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਹ ਲੋਕਾਂ ਦੀ ਮਦਦ ਕਰਨ ਲਈ ਆਪਣੇ ਯਤਨਾਂ ਨੂੰ ਤੇਜ਼ ਕਰਨ ਜਿਸ ਲਈ ਇਹ ਜ਼ਰੂਰੀ ਹੈ ਕਿ ਹਸਪਤਾਲਾਂ ਵਿੱਚ ਇਲਾਜ ਦੀਆਂ ਸੁਵਿਧਾਵਾਂ ਵਧਾਈਆਂ ਜਾਣ।ਉਨਾਂ ਕਿਹਾ ਕਿ ਮੌਜੂਦਾ ਸੰਕਟ ਦੀ ਘੜੀ ਵਿੱਚ ਲੋਕਾਂ ਦਾ ਵਿਸ਼ਵਾਸ਼ ਜਿੱਤਣ ਦੇ ਮੌਕੇ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨਾਂ ਹਸਪਤਾਲਾਂ ਨੂੰ ਇਹ ਵੀ ਕਿਹਾ ਕਿ ਉਹ ਮਰੀਜ਼ਾਂ ਦੇ ਪਰਿਵਾਰ ਜੋ ਮਾਨਸਿਕ ਦਬਾਅ ਅਤੇ ਸਦਮੇ ਦਾ ਸਾਹਮਣਾ ਕਰ ਰਹੇ ਹਨ ਉਨਾਂ ਤੱਕ ਪਹੁੰਚ ਵੀ ਕਰਨ।

ਇਸ ਵਿਚਾਰਚਰਚਾ ਵਿੱਚ ਸੂਬੇ ਦੇ 100 ਤੋਂ ਵੱਧ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ। ਇਸ ਵਿੱਚ ਰਾਜ ਦੇ ਸਿਹਤ ਸਲਾਹਕਾਰ ਡਾ. ਕੇ.ਕੇ. ਤਲਵਾੜ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ੍ਰੀ ਤੇਜਵੀਰ ਸਿੰਘ, ਜ਼ਿਲਾ ਪ੍ਰਸ਼ਾਸਨ ਤੋਂ ਸਿਹਤ ਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਸੀਨੀਅਰ ਅਧਿਕਾਰੀ ਅਤੇ ਸਿਵਲ ਸਰਜਨ ਹਾਜ਼ਰ ਸਨ।

ਇਸ ਮੀਟਿੰਗ ਵਿੱਚ ਦੱਸਿਆ ਗਿਆ ਕਿ ਕਰੋਨਾ ਮਹਾਂਮਾਰੀ ਵਿਰੁੱਧ ਲੜਾਈ ਤਹਿਤ 180 ਤੋਂ ਵੱਧ ਨਿੱਜੀ ਹਸਪਤਾਲ ਅੱਗੇ ਆਏ ਅਤੇ ਨਿੱਜੀ ਹਸਪਤਾਲਾਂ ਵੱਲੋਂ ਕੋਵਿਡ ਮਰੀਜ਼ਾਂ ਦੇ ਇਲਾਜ ਲਈ ਲੈਵਲ-2 ਦੇ 2300 ਤੋਂ ਵੱਧ ਬੈੱਡ ਅਤੇ ਲੈਵਲ-3 ਲਈ 900 ਤੋਂ ਬੈੱਡਾਂ ਦੀ ਪੇਸ਼ਕਸ਼ ਕੀਤੀ ਗਈ।ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਦੇ ਯਤਨਾਂ ਵਿੱਚ ਸਹਿਯੋਗ ਦੇਣ ਲਈ ਲਗਭਗ 100 ਵੈਂਟੀਲੇਟਰ ਨਿੱਜੀ ਹਸਪਤਾਲਾਂ ਨੂੰ ਮੁਫ਼ਤ ਮੁਹੱਈਆ ਕਰਵਾਏ ਗਏ ਹਨ।ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਨਿੱਜੀ ਹਸਪਤਾਲਾਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦਾ ਸਨਮਾਨ ਕਰਦੀ ਹੈ।

ਨਿੱਜੀ ਹਸਪਤਾਲਾਂ ਨੂੰ ਦਰਪੇਸ਼ ਗੰਭੀਰ ਮਾਮਲਿਆਂ ਸਬੰਧੀ ਆਪਣੀ ਰਾਇ ਰੱਖਣ ਦਾ ਮੌਕਾ ਦਿੱਤਾ ਗਿਆ ਤਾਂ ਜੋ ਸਰਕਾਰ ਵੱਲੋਂ ਉਨਾਂ ਨੂੰ ਹਰ ਤਰਾਂ ਦੀ ਸਹਾਇਤਾ ਦਿੱਤੀ ਜਾ ਸਕੇ। ਵਿਭਿੰਨ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਵੱਲੋਂ ਵੱਖ ਵੱਖ ਮੁੱਦਿਆਂ ਬਾਰੇ ਦੱਸਿਆ ਗਿਆ ਅਤੇ ਬਿਮਾਰੀ ਦੇ ਇਲਾਜ ਲਈ ਕਲੀਨੀਕਲ ਮੈਨੇਜਮੈਂਟ ਤੋਂ ਲੈ ਕੇ ਦਵਾਈਆਂ ਦੀ ਉਪਲੱਬਧਤਾ ਅਤੇ ਪੀ.ਪੀ.ਈ. ਕਿੱਟਾਂ, ਇਨਾਂ ਸਿਹਤ ਸੰਸਥਾਵਾਂ ਵਿੱਚ ਇਕੱਠੇ ਹੋ ਰਹੇ ਬਾਇਓ ਮੈਡੀਕਲ ਵੇਸਟ ਅਤੇ ਇਸਦੇ ਨਿਪਟਾਰੇ ਜਿਹੇ ਮਸਲਿਆਂ ’ਤੇ ਗੰਭੀਰਤਾ ਨਾਲ ਚਰਚਾ ਕੀਤੀ ਗਈ।

ਮੁੱਖ ਸਕੱਤਰ ਨੇ ਨਿੱਜੀ ਹਸਪਤਾਲਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨਾਂ ਨੂੰ ਦਰਪੇਸ਼ ਮੁਸ਼ਕਿਲਾਂ ਤੋਂ ਪੂਰੀ ਤਰਾਂ ਜਾਣੂੰ ਹੈ ਅਤੇ ਉਨਾਂ ਦੀ ਸਹਾਇਤਾ ਅਤੇ ਸਮਰਥਨ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਉਨਾਂ ਨੇ ਹਸਪਤਾਲਾਂ ਨੂੰ ਸਥਾਨਕ ਪੱਧਰ ’ਤੇ ਅਤੇ ਸ਼ੋਸ਼ਲ ਮੀਡੀਆ ਜ਼ਰੀਏ ਆਪਣੇ ਵੱਲੋਂ ਕੀਤੇ ਜਾ ਰਹੇ ਨੇਕ ਕੰਮਾਂ ਦਾ ਪ੍ਰਚਾਰ ਕਰਨ ਲਈ ਵੀ ਕਿਹਾ।

ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਡਾ. ਤਲਵਾੜ ਨੇ ਕਿਹਾ ਕਿ ਮਰੀਜ਼ਾਂ ਦੀ ਬਿਹਤਰ ਕਲੀਨੀਕਲ ਮੈਨੇਜਮੈਂਟ ਲਈ ਪੀ.ਜੀ.ਆਈ., ਏਮਜ਼ ਅਤੇ (ਯੂ.ਐਸ.ਏ/ਯੂ.ਕੇ.) ਵਿਦੇਸ਼ਾਂ ਦੇ ਮਾਹਿਰਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਹਰ ਸ਼ਨੀਵਾਰ ਨੂੰ ਹੋਣ ਵਾਲੀ ਗਰੁੱਪ ਮੀਟਿੰਗ ਵਿੱਚ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰ ਰਹੇ ਡਾਕਟਰਾਂ ਵੱਲੋਂ ਆਪਣੇ ਤਜਰਬੇ ਸਾਂਝੇ ਕੀਤੇ ਜਾਂਦੇ ਹਨ ਅਤੇ ਆਪਣੇ ਭਾਈਚਾਰੇ ਤੋਂ ਵਧੀਆ ਇਲਾਜ ਸੇਵਾਵਾਂ ਬਾਰੇ ਸਿੱਖਣ ਦਾ ਮੌਕਾ ਵੀ ਮਿਲਦਾ ਹੈ।

ਡਾ. ਤਲਵਾੜ ਨੇ ਇਹ ਵੀ ਕਿਹਾ ਕਿ ਵੀਰਵਾਰ ਨੂੰ ਹਸਪਤਾਲਾਂ ਦੇ ਨੁਮਾਇੰਦੇ ਲੈਵਲ-2 ਸੁਵਿਧਾਵਾਂ ਸਬੰਧੀ ਮਾਹਿਰਾਂ ਦੇ ਸੈਸ਼ਨ ਵਿੱਚ ਸ਼ਾਮਲ ਹੁੰਦੇ ਹਨ ਅਤੇ ਆਪਣੀਆਂ ਸਫ਼ਲ ਕਹਾਣੀਆਂ/ਉੱਤਮ ਅਭਿਆਸ ਸਾਂਝੇ ਕੀਤੇ ਜਾਂਦੇ ਹਨ ਜਿਸ ਨਾਲ ਮਹਾਂਮਾਰੀ ਪ੍ਰਤੀ ਪੰਜਾਬ ਦਾ ਸਰਵਪੱਖੀ ਹੁੰਗਾਰਾ ਪ੍ਰਕਾਸ਼ਤ ਕਰਨ ਵਿਚ ਮਦਦ ਮਿਲੇਗੀ।

ਮੀਟਿੰਗ ਵਿੱਚ ਹਿੱਸਾ ਲੈਣ ਵਾਲੇ ਨੁਮਾਇੰਦਿਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਸਕੱਤਰ ਨੂੰ ਉਨਾਂ ਨਾਲ ਰਾਬਤਾ ਕਾਇਮ ਕਰਨ ਲਈ ਧੰਨਵਾਦ ਕੀਤਾ ਅਤੇ ਸੂਬੇ ਵਿੱਚ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਬਰਾਬਰ ਦੇ ਭਾਗੀਦਾਰ ਵਜੋਂ ਹਿੱਸਾ ਲੈਣ ਲਈ ਉਤਸੁਕਤਾ ਵੀ ਵਿਖਾਈ ਗਈ।

Post Views: 77
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਰੋਜ਼ਗਾਰ ਮੇਲਿਆਂ ਲਈ ਵੈਬ ਪੋਰਟਲ ‘ਤੇ ਜਿਆਦਾ ਟ੍ਰੈਫਿਕ ਕਾਰਨ ਪੋਰਟਲ ਹੌਲੀ ਕੰਮ ਕਰ ਰਿਹਾ, ਅਪਲਾਈ ਕਰਨ ਲਈ ਨੌਜਵਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨਾਲ ਸੰਪਰਕ ਕਰਨ: ਚੰਨੀ

Next Post

ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਵਿੱਚ ਆਪਣੀ ਸ਼ਾਖ ਬਚਾਉਣ ਖਾਤਰ ਸ਼੍ਰੋਮਣੀ ਅਕਾਲੀ ਦਲ ਨੇ ਯੂ-ਟਰਨ ਲੈਣ ਦਾ ਢਕਵੰਜ ਰਚਿਆ: ਕੈਪਟਨ ਅਮਰਿੰਦਰ ਸਿੰਘ

Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਕਿਸਾਨ ਯੂਨੀਅਨਾਂ ਵਿੱਚ ਆਪਣੀ ਸ਼ਾਖ ਬਚਾਉਣ ਖਾਤਰ ਸ਼੍ਰੋਮਣੀ ਅਕਾਲੀ ਦਲ ਨੇ ਯੂ-ਟਰਨ ਲੈਣ ਦਾ ਢਕਵੰਜ ਰਚਿਆ: ਕੈਪਟਨ ਅਮਰਿੰਦਰ ਸਿੰਘ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982