No Result
View All Result
Friday, February 13, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ‘ਤੇ ਬਾਦਲਾਂ ਦੇ ਝੂਠ ਦੇ ਪਾਜ ਉਧੇੜਣ ਲਈ 10 ਸਵਾਲਾਂ ਦਾ ਜਵਾਬ ਦੇਣ ਲਈ ਕਿਹਾ

admin by admin
in INDIA, PUNJAB
0
ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੇ ਹੱਕ ਵਿੱਚ ਬਿਆਨ ਦੇਣ ਪਿੱਛੇ ਪ੍ਰਕਾਸ਼ ਸਿੰਘ ਬਾਦਲ ਆਪਣੀ ਮਜਬੂਰੀ ਦੱਸੇ: ਕਾਂਗਰਸੀ ਆਗੂ
0
SHARES
0
VIEWS
Share on FacebookShare on Twitter

· ਗੰਧਲੇ ਹੋ ਚੁੱਕੇ ਚਿਹਰਿਆਂ ‘ਤੇ ਪਰਦਾ ਪਾਉਣ ਲਈ ਸੁਖਬੀਰ ਅਤੇ ਹਰਸਿਮਰਤ ਬਾਦਲ ਵੱਲੋਂ ਝੂਠ ਬੋਲਣ ਦੀ ਸਖ਼ਤ ਨਿਖੇਧੀ

ਚੰਡੀਗੜ੍ਹ, 19 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਬਾਦਲਾਂ ਵੱਲੋਂ ਖੇਤੀ ਬਿੱਲਾਂ ਦੇ ਮੁੱਦੇ ‘ਤੇ ਖੁੱਸ ਚੁੱਕੇ ਵੱਕਾਰ ਦੀ ਬਹਾਲੀ ਲਈ ਪਿਛਲੇ ਕੁਝ ਦਿਨਾਂ ਤੋਂ ਇਕ ਤੋਂ ਬਾਅਦ ਇਕ ਝੂਠ ਮਾਰਨ ਦਾ ਪਰਦਾਫਾਸ਼ ਕਰਨ ਲਈ ਉਨ੍ਹਾਂ ਪਾਸੋਂ 10 ਸਵਾਲਾਂ ਦੇ ਜਵਾਬ ਮੰਗੇ ਹਨ। ਉਨ੍ਹਾਂ ਕਿਹਾ ਕਿ ਆਰਡੀਨੈਂਸਾਂ ਦੇ ਜਾਰੀ ਹੋਣ ਤੋਂ ਲੈ ਕੇ ਬਾਦਲਾਂ ਨੇ ਖੁੱਲ੍ਹੇਆਮ ਅਤੇ ਬੇਸ਼ਰਮੀ ਨਾਲ ਇਨ੍ਹਾਂ ਦਾ ਸਮਰਥਨ ਕੀਤਾ।

ਇਨ੍ਹਾਂ ਆਰਡੀਨੈਂਸਾਂ ਨੂੰ ਸੰਸਦ ਵਿੱਚ ਪੇਸ਼ ਕਰਨ ਦੇ ਸਮੇਂ ਤੋਂ ਲੈ ਕੇ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਵੱਲੋਂ ਕੀਤੇ ਜਾ ਰਹੇ ਬੇਰੋਕ ਹਮਲਿਆਂ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਆਗੂ ਆਪਣੇ ਗੰਧਲੇ ਹੋ ਚੁੱਕੇ ਚਿਹਰਿਆਂ ‘ਤੇ ਪੋਚਾ ਫੇਰਨ ਲਈ ਝੂਠ ਦਾ ਤਾਣਾ-ਬਾਣਾ ਬੁਣ ਰਹੇ ਹਨ ਜਦਕਿ ਲੋਕਾਂ ਦੀ ਕਚਿਹਰੀ ਵਿੱਚ ਇਹ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੇ ਹਨ। ਪਿਛਲੇ ਕੁਝ ਦਿਨਾਂ ਵਿੱਚ ਸੁਖਬੀਰ ਅਤੇ ਹਰਸਿਮਰਤ ਵੱਲੋਂ ਬੋਲੇ ਗਏ ਝੂਠ-ਦਰ-ਝੂਠ ਦੀ ਸਖਤ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਪਾਸੋਂ ਸਵਾਲ ਪੁੱਛੇ ਕਿ:

• ”ਕੀ ਇਨ੍ਹਾਂ ਆਰਡੀਨੈਂਸਾਂ ਦੇ ਲੋਕ ਸਭਾ ਵਿੱਚ ਪੇਸ਼ ਹੋਣ ਤੱਕ ਤੁਹਾਡੇ ਦੋਵਾਂ ਵਿੱਚੋਂ ਕਿਸੇ ਨੇ ਇਕ ਵਾਰ ਵੀ ਇਨ੍ਹਾਂ ਨੂੰ ਕਿਸਾਨ ਵਿਰੋਧੀ ਆਰਡੀਨੈਂਸ ਕਰਾਰ ਦਿੱਤਾ?”
• ”ਕੀ ਕਿਸੇ ਵੀ ਭਾਈਵਾਲ ਦੇ ਸਲਾਹ ਮਸ਼ਵਰੇ ਤੋਂ ਬਿਨਾਂ ਇਨ੍ਹਾਂ ਆਰਡੀਨੈਂਸਾਂ ਨੂੰ ਜਾਰੀ ਕਰਨ ਮੌਕੇ ਹਰਸਿਮਰਤ ਬਾਦਲ ਕੇਂਦਰੀ ਕੈਬਨਿਟ ਦਾ ਹਿੱਸਾ ਨਹੀਂ ਸੀ ਜਦਕਿ ਹੁਣ ਹਰਸਿਮਰਤ ਨੇ ਇਸ ਕਾਰਨ ਨੂੰ ਵੀ ਆਪਣੇ ਅਸਤੀਫੇ ਦਾ ਆਧਾਰ ਬਣਾ ਲਿਆ ਕਿ ਕੇਂਦਰ ਨੇ ਇਨ੍ਹਾਂ ਭਾਈਵਾਲਾਂ ਨਾਲ ਸਲਾਹ ਕਰਨ ਬਾਰੇ ਉਨ੍ਹਾਂ ਦੀ ਮੰਗ ਨਹੀਂ ਮੰਨੀ?”
• ”ਕੀ ਹਰਸਿਮਰਤ ਬਾਦਲ ਨੇ ਅਸਤੀਫ਼ਾ ਦੇਣ ਤੱਕ ਇਕ ਵਾਰ ਵੀ ਕਿਸਾਨਾਂ ਨੂੰ ਇਹ ਦੱਸਿਆ ਕਿ ਉਹ ਉਨ੍ਹਾਂ ਦੀਆਂ ਚਿੰਤਾਵਾਂ ਦਾ ਹੱਲ ਕਰਨ ਲਈ ਕੇਂਦਰ ਸਰਕਾਰ ਨੂੰ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਬਾਰੇ ਹੁਣ ਉਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ?”
• ”ਹਰਸਿਮਰਤ ਬਾਦਲ ਜੇਕਰ ਨਵੇਂ ਕਾਨੂੰਨਾਂ ਦਾ ਕਿਸਾਨਾਂ ‘ਤੇ ਮਾਰੂ ਪ੍ਰਭਾਵ ਪੈਣ ਬਾਰੇ ਸੱਚਮੁਚ ਹੀ ਫਿਕਰਮੰਦ ਹੈ ਤਾਂ ਉਹ ਇਨ੍ਹਾਂ ਚਿੰਤਾਵਾਂ ਨੂੰ ਆਪਣੀਆਂ ਚਿੰਤਾਵਾਂ ਦੀ ਬਜਾਏ ਕਿਸਾਨਾਂ ਦੀਆਂ ਹੀ ਕਿਉਂ ਦੱਸ ਰਹੀ ਹੈ? ਕੀ ਇਸ ਦਾ ਇਹ ਮਤਲਬ ਹੋਇਆ ਕੀ ਉਸ ਦਾ ਅਜੇ ਵੀ ਇਹ ਮੰਨਣਾ ਹੈ ਕਿ ਇਹ ਘਾਤਕ ਕਾਨੂੰਨ ਕਿਸਾਨ ਪੱਖੀ ਹੋਣਗੇ ਜਦਕਿ ਇਸ ਦੇ ਉਲਟ ਉਸ ਵੱਲੋਂ ਕਿਸਾਨਾਂ ਕੋਲ ਇਸ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ?”

• ਸ਼ੋਮਣੀ ਅਕਾਲੀ ਦਲ ਹੁਣ ਵੀ ਐਨ.ਡੀ.ਏ. ਦਾ ਭਾਈਵਾਲ ਕਿਉਂ ਹੈ ਜਿਵੇਂ ਕਿ ਹਰਸਿਮਰਤ ਨੇ ਖੁਦ ਮੰਨਿਆ ਹੈ, ਜਦੋਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਸਾਹਮਣੇ ਉਸ ਵੱਲੋਂ ਰੱਖੀਆਂ ਚਿੰਤਾਵਾਂ ਨੂੰ ਸੁਲਝਾਉਣ ਵਿੱਚ ਉਹ ਨਾਕਾਮ ਰਹੇ?”
• ”ਕੀ ਤੁਸੀਂ ਇਕ ਵੀ ਕਿਸਾਨ ਪੱਖੀ ਪਹਿਲਕਦਮੀ ਦਾ ਜ਼ਿਕਰ ਕਰ ਸਕਦੇ ਹੋ ਜੋ ਪਿਛਲੇ ਛੇ ਸਾਲਾਂ ਵਿੱਚ ਤੁਸੀਂ ਕੇਂਦਰ ਦੀ ਭਾਜਪਾ ਸਰਕਾਰ ਪਾਸੋਂ ਲਾਗੂ ਕਰਵਾਈ ਹੋਵੇ?

· ਕੀ ਸੁਖਬੀਰ ਬਾਦਲ ਨੇ ਮੇਰੇ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਇਸ ਮੁੱਦੇ ‘ਤੇ ਸਪੱਸ਼ਟ ਤੌਰ ‘ਤੇ ਇਹ ਨਹੀਂ ਆਖਿਆ ਸੀ ਕਿ ਆਰਡੀਨੈਂਸ ਕਿਸਾਨ ਵਿਰੋਧੀ ਨਹੀਂ ਹਨ ਅਤੇ ਸਗੋਂ ਇਨ੍ਹਾਂ ਦਾ ਕਿਸਾਨਾਂ ਨੂੰ ਫਾਇਦਾ ਹੋਵੇਗਾ?”
• ”ਕੀ ਤੁਹਾਡੇ ਦੋਵਾਂ ਵਿੱਚੋਂ ਕੋਈ ਵੀ ਉੱਚ ਤਾਕਤੀ ਕਮੇਟੀ ਦੀਆਂ ਮੀਟਿੰਗਾਂ ਵਿੱਚ ਹਾਜ਼ਰ ਸੀ ਜਿਸ ਕਮੇਟੀ ਉੱਪਰ ਤੁਸੀਂ ਮੇਰੀ ਸਰਕਾਰ ਦੇ ਸਟੈਂਡ ਅਤੇ ਜਵਾਬ ਬਾਰੇ ਬੇਹੁਦਾ ਦਾਅਵੇ ਕਰ ਰਹੇ ਹੋ?”

• ”ਤੁਸੀਂ ਅਤੇ ਤੁਹਾਡੀ ਪਾਰਟੀ ਨੇ ਕਾਂਗਰਸ ਪਾਰਟੀ ਦੇ 2019 ਦੇ ਲੋਕ ਸਭਾ ਦੇ ਮੈਨੀਫੈਸਟੋ ਅਤੇ 2017 ਦੇ ਪੰਜਾਬ ਕਾਂਗਰਸ ਦੇ ਮੈਨੀਫੈਸਟੋ ਵਿੱਚ ਦਰਜ ਖੇਤੀਬਾੜੀ ਨਾਲ ਸਬੰਧਤ ਮੁੱਖ ਹਿੱਸਿਆਂ ਨੂੰ ਜਾਣਬੁੱਝ ਕੇ ਅਤੇ ਮਾੜੀ ਨੀਅਤ ਨਾਲ ਅਣਗੌਲਿਆ ਕਿਉਂ ਕੀਤਾ?”

• ”ਕੀ ਤੁਸੀਂ ਸੱਚਮੁੱਚ ਇਹ ਮੰਨਦੇ ਹੋ ਕੀ ਆਪਣੇ ਝੂਠਾਂ ਨੂੰ ਅਕਸਰ ਦੁਹਰਾਉਣ ਨਾਲ ਤਸੀਂ ਉਨ੍ਹਾਂ ਨੂੰ ਸੱਚਾਈ ਦੀ ਤਰ੍ਹਾਂ ਕਹਿ ਸਕੋਗੇ ਅਤੇ ਕਿਸਾਨਾਂ ਨੂੰ ਮੂਰਖ ਬਣਾਓਗੇ ਜਿਨ੍ਹਾਂ ਦਾ ਜੀਵਨ ਪੰਜਾਬ ਵਿੱਚ ਤੁਹਾਡੇ ਦਸ ਸਾਲਾਂ ਦੇ ਕੁਸਾਸ਼ਨ ਰਾਹੀਂ ਤਬਾਹੀ ਦੇ ਰਾਹ ‘ਤੇ ਪਾਉਣ ਲਈ ਤੁਹਾਡੀ ਪਾਰਟੀ ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੈ?”

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਅਕਾਲੀ ਦਲ ਅਤੇ ਬਾਦਲ ਇਨ੍ਹਾਂ ਸਵਾਲਾਂ ਜੋ ਉਨ੍ਹਾਂ ਵੱਲੋਂ ਕੀਤੇ ਪਾਪਾਂ ਦਾ ਸਿਰਫ਼ ਇਕ ਮਾਤਰ ਭਾਗ ਹੈ, ਦਾ ਕੋਈ ਵੀ ਤਰਕਪੂਰਨ ਜਵਾਬ ਨਹੀਂ ਦੇ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਖਾਸ ਕਰਕੇ ਕਿਸਾਨ ਇਨ੍ਹਾਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ।
ਮੁੱਖ ਮੰਤਰੀ ਨੇ ਬਾਦਲਾਂ ਨੂੰ ਕਿਹਾ ਕਿ ਕੀ ਇਨ੍ਹਾਂ ਆਰਡੀਨੈਂਸਾਂ ਨੂੰ ਤੁਸੀਂ ਉਦੋਂ ਤੱਕ ਢੀਠਤਾ ਨਾਲ ਸਮਰਥਨ ਨਹੀਂ ਦਿੰਦੇ ਰਹੇ ਜਦੋਂ ਤੱਕ ਤੁਹਾਨੂੰ ਆਪਣੇ ਕਿਸਾਨੀ ਵੋਟ ਬੈਂਕ ਖੁਸ ਜਾਣ ਦੇ ਡਰ ਤੋਂ ਸਿਆਸੀ ਮਜਬੂਰੀ ਵਿੱਚ ਪੈਰ ਪਿੱਛੇ ਖਿੱਚ ਲੈਣ ਦਾ ਫੈਸਲਾ ਲੈਣਾ ਪਿਆ। ਉਨ੍ਹਾਂ ਕਿਹਾ ਕਿ ਇਹ ਆਰਡੀਨੈਂਸ ਉੱਚ ਤਾਕਤੀ ਮੀਟਿੰਗਾਂ ਵਿੱਚ ਨਾ ਤਾਂ ਵਿਚਾਰੇ ਗਏ ਅਤੇ ਨਾ ਹੀ ਇਨ੍ਹਾਂ ਦਾ ਜ਼ਿਕਰ ਕੀਤਾ ਗਿਆ ਜਿਨ੍ਹਾਂ ਬਾਰੇ ਜਾਂ ਤਾਂ ਗੱਠਜੋੜ ਭਾਈਵਾਲਾਂ ਨੂੰ ਜਾਣਬੁੱਝ ਕੇ ਹਨੇਰੇ ਵਿੱਚ ਰੱਖਿਆ ਗਿਆ ਤੇ ਜਾਂ ਤੁਸੀਂ ਆਪਣੇ ਸੌੜੇ ਸਿਆਸੀ ਹਿੱਤਾਂ ਲਈ ਇਸ ਨੂੰ ਅਣਦੇਖਿਆ ਕੀਤਾ।

ਉਨ੍ਹਾਂ ਕਿਹਾ,”ਪੰਜਾਬ ਸਰਕਾਰ ਅਜਿਹੀ ਗੱਲ ‘ਤੇ ਕਿਵੇਂ ਸਹਿਮਤ ਹੋ ਸਕਦੀ ਹੈ ਜਿਹੜੀ ਕਦੇ ਵਿਚਾਰ-ਚਰਚਾ ਲਈ ਆਈ ਹੀ ਨਹੀਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਉਲਟ ਕਾਂਗਰਸ ਪਾਰਟੀ ਦਾ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਨਿਰੰਤਰ ਸਪੱਸ਼ਟ ਸਟੈਂਡ ਰਿਹਾ ਹੈ ਜਦਕਿ ਕੇਂਦਰ ਸਰਕਾਰ ਨੇ ਮਹਾਂਮਾਰੀ ਦੇ ਦੌਰ ਵਿੱਚ ਅੰਦਰਖਾਤੇ ਇਨ੍ਹਾਂ ਨੂੰ ਲਾਗੂ ਕਰ ਦਿੱਤਾ ਅਤੇ ਇਸ ਤੋਂ ਬਾਅਦ ਬਹੁਮਤ ਦੀ ਧੌਂਸ ਨਾਲ ਲੋਕ ਸਭਾ ਰਾਹੀਂ ਥੋਪ ਦਿੱਤੇ।”

ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਨੂੰ ਇਨ੍ਹਾਂ ਮੁੱਦਿਆਂ ‘ਤੇ ਝੂਠ ਬੋਲਣਾ ਬੰਦ ਕਰਨਾ ਚਾਹੀਦਾ ਹੈ ਅਤੇ ਇਸ ਦੀ ਬਜਾਏ ਗਠਜੋੜ ਨਾਲੋਂ ਨਾਤਾ ਤੋੜ ਕੇ ਐਨ.ਡੀ.ਏ. ਖਿਲਾਫ਼ ਲੜਾਈ ਲੜਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਵੱਲੋਂ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦੇ ਦਾਅਵੇ ਖੋਖਲੇ ਅਤੇ ਝੂਠੇ ਹਨ ਕਿਉਂਕਿ ਉਹ ਅਜੇ ਵੀ ਇਸ ਮਸਲੇ ‘ਤੇ ਝੂਠ-ਦਰ-ਝੂਠ ਬੋਲ ਰਹੇ ਹਨ ਅਤੇ ਕਿਸਾਨ ਵਿਰੋਧੀ ਕੇਂਦਰ ਸਰਕਾਰ ਨਾਲ ਵੀ ਰਿਸ਼ਤਾ ਜੋੜਿਆ ਹੋਇਆ ਹੈ।

Post Views: 97
Previous Post

ਬੈਂਕ ਗਾਹਕਾਂ ਨੂੰ ਧੋਖਾਧੜੀ ਨਾਲ ਠੱਗਣ ਵਾਲੇ ਸਾਈਬਰ ਘੁਟਾਲੇਬਾਜਾਂ ਦੇ ਦੋ ਗਿਰੋਹਾਂ ਦਾ ਕੀਤਾ ਪਰਦਾਫਾਸ਼, 6 ਗ੍ਰਿਫਤਾਰ

Next Post

ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਨ ਦਾ ਅਹਿਦ : ਕੈਪਟਨ ਅਮਰਿੰਦਰ

Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਆਖਰੀ ਦਮ ਤੱਕ ਲੜਨ ਦਾ ਅਹਿਦ : ਕੈਪਟਨ ਅਮਰਿੰਦਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982