Saturday, September 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home INDIA

ਸੂਬੇ ਦੇ ਕਿਸਾਨਾਂ ਨੂੰ ਬਿਹਤਰ ਖੇਤੀ ਸੇਵਾਵਾਂ ਯਕੀਨੀ ਬਨਾਉਣ ਲਈ ਕਾਬਿਲ ‘ਮੈਨੇਜਮੈਂਟ ਟਰੇਨੀਜ਼’ ਭਰਤੀ ਕੀਤੇ ਜਾਣਗੇ: ਜੋਗਿੰਦਰ ਸਿੰਘ ਮਾਨ ਪੀ.ਏ.ਆਈ.ਸੀ. ਵਲੋਂ ਸੂਬੇ ਦੇ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉ ਮਾਹਰਾਂ ਨੂੰ ਭਰਤੀ ਕਰਨ ਦਾ ਫੈਸਲਾਣ ਲਈ

admin by admin
in INDIA, PUNJAB
0
ਸੂਬੇ ਦੇ ਕਿਸਾਨਾਂ ਨੂੰ ਬਿਹਤਰ ਖੇਤੀ ਸੇਵਾਵਾਂ ਯਕੀਨੀ ਬਨਾਉਣ ਲਈ ਕਾਬਿਲ ‘ਮੈਨੇਜਮੈਂਟ ਟਰੇਨੀਜ਼’ ਭਰਤੀ ਕੀਤੇ ਜਾਣਗੇ: ਜੋਗਿੰਦਰ ਸਿੰਘ ਮਾਨ ਪੀ.ਏ.ਆਈ.ਸੀ. ਵਲੋਂ ਸੂਬੇ ਦੇ ਕਿਸਾਨਾਂ ਨੂੰ ਸਹੂਲਤਾਂ ਮੁਹੱਈਆ ਕਰਵਾਉ ਮਾਹਰਾਂ ਨੂੰ ਭਰਤੀ ਕਰਨ ਦਾ ਫੈਸਲਾਣ ਲਈ
0
SHARES
0
VIEWS
Share on FacebookShare on Twitter

ਚੰਡੀਗੜ (ਪ੍ਰੈਸ ਕੀ ਤਾਕਤ ਬਿਊਰੋ): ਸੂਬੇ ਵਿੱਚ ਚੱਲ ਰਹੀ ਫਸਲੀ ਵਿਭਿੰਨਤਾ ਦੀ ਪ੍ਰਕਿਰਿਆ ਨੂੰ ਹੋਰ ਪ੍ਰਫੁੱਲਿਤ ਕਰਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਵਧੀਆ ਖੇਤੀ ਸੇਵਾਵਾਂ ਉਪਲਬਧ ਕਰਵਾਉਣ ਦੀ ਸਹੂਲਤ ਦੇਣ ਦੇ ਉਦੇਸ਼ ਨਾਲ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਨੇ ਰਾਜ ਵਿੱਚ ਵਧੀਆ ਯੋਗਤਾ ਪ੍ਰਾਪਤ ‘ਮੈਨੇਜਮੈਂਟ ਟ੍ਰੇਨੀਜ਼’ ਭਰਤੀ ਕਰਨ ਦਾ ਫੈਸਲਾ ਕੀਤਾ ਹੈ।
ਇਹ ਫੈਸਲਾ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਪੰਜਾਬ ਦੇ ਸਾਬਕਾ ਮੰਤਰੀ ਸ੍ਰੀ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਇਥੇ ਨਿਗਮ ਦੇ ਦਫਤਰ ਵਿਖੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਦੌਰਾਨ ਲਿਆ ਗਿਆ।
ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ ਦੀ ਹਾਜ਼ਰੀ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਹੀ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਬਣਦੇ ਯਤਨ ਕਰ ਰਹੇ ਹਨ ਜਿਸ ਨਾਲ ਉਨਾਂ ਨੂੰ ਕਣਕ / ਝੋਨੇ ਦੇ ਚੱਕਰ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। ਸ੍ਰੀ ਮਾਨ ਨੇ ਕਿਹਾ ਕਿ ਰਾਜ ਵਿੱਚ ਬਦਲਵੀਆਂ ਫਸਲਾਂ ਦੀ ਵੱਡੀ ਸੰਭਾਵਨਾ ਹੈ ਜਿਸ ਲਈ ਵੱਡੇ ਪੱਧਰ ’ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਲੋੜ ਹੈ।
ਚੇਅਰਮੈਨ ਨੇ ਕਿਹਾ ਕਿ ਸੂਬੇ ਵਿਚ ਫਸਲੀ ਵਿਭਿੰਨਤਾ ਲਿਆਉਣ ਲਈ ਕਾਰਪੋਰੇਸ਼ਨ (ਜੋ ਕਿ ਨੋਡਲ ਏਜੰਸੀ ਵੀ ਹੈ) ਵਲੋਂ ਰਾਜ ਦੇ ਕਿਸਾਨਾਂ ਨੂੰ ਸਹੂਲਤਾਂ ਦੇਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਕਾਰਪੋਰੇਸ਼ਨ ਬੀਜਾਂ, ਜਿਪਸਮ, ਖਾਦਾਂ ਅਤੇ ਹੋਰਾਂ ਦੀ ਵਿਕਰੀ ਦੇ ਰੂਪ ਵਿੱਚ ਬਹੁਤ ਸਾਰੀਆਂ ਕਿਸਾਨ ਪੱਖੀ ਗਤੀਵਿਧੀਆਂ ਕਰ ਰਹੀ ਹੈ ਜਿਸ ਵਿੱਚ ਯੋਗਤਾ ਪ੍ਰਾਪਤ ‘ ਮੈਨੇਜਮੈਂਟ ਟ੍ਰੇਨੀਜ਼ ’ ਅਹਿਮ ਭੂਮਿਕਾ ਨਿਭਾਉਣਗੇ। ਸ੍ਰੀ ਮਾਨ ਨੇ ਕਿਹਾ ਬਿਹਤਰ ਖੇਤੀਬਾੜੀ ਸੇਵਾਵਾਂ ਅਤੇ ਸੁਚੱਜੀ ਡਿਲੀਵਰੀ ਲਈ ਕਿ ਬੀ.ਐਸ.ਸੀ (ਐਗਰੀਕਲਚਰ) ਸਮੇਤ ਐਮ.ਬੀ.ਏ ਦੀ ਪਿਛੋਕੜ ਵਾਲੇ ‘ਮੈਨੇਜਮੈਂਟ ਟ੍ਰੇਨੀਜ਼’ ਭਰਤੀ ਕੀਤੇ ਜਾਣਗੇ।
ਚੇਅਰਮੈਨ ਨੇ ਕਿਹਾ ਕਿ ਰਾਜ ਦੇ ਕਿਸਾਨ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਰਾਹੀਂ ਆਪਣੀ ਕਿਸਮਤ ਬਦਲ ਸਕਦੇ ਹਨ ਅਤੇ ਫਸਲੀ ਵਿਭਿੰਨਤਾ ਅਤੇ ਫੂਡ ਪ੍ਰੋਸੈਸਿੰਗ ਖੇਤਰ ਅਪਣਾਉਣਾ ਉਹਨਾਂ ਲਈ ਲਾਹੇ ਦਾ ਸੌਦਾ ਸਾਬਤ ਹੋ ਸਕਦਾ ਹੈ। ਉਨਾਂ ਕਿਹਾ ਕਿ ਗਾਹਕਾਂ ਵੱਲੋਂ ਸਿੱਘਾ ਖੇਤ ਵਿਚੋਂ ਮਾਲ ਚੁੱਕਣ ਦੀ ਵੱਧਦੀ ਮੰਗ ਕਾਰਨ ਕਿਸਾਨ ਭਾਰੀ ਮੁਨਾਫਾ ਕਮਾ ਸਕਦੇ ਹਨ। ਸ੍ਰੀ ਮਾਨ ਨੇ ਆਸ ਪ੍ਰਗਟਾਈ ਕਿ ਕਾਰਪੋਰੇਸ਼ਨ, ਵਿਭਿੰਨਤਾ ਅਤੇ ਖੇਤੀਬਾੜੀ ਅਧਾਰਤ ਉਦਯੋਗਾਂ ਨੂੰ ਹੁਲਾਰਾ ਦੇ ਕੇ ਕਿਸਾਨੀ ਦੀ ਨੁਹਾਰ ਬਦਲਣ ਲਈ ਅਹਿਮ ਕੜੀ ਵਜੋਂ ਕੰਮ ਕਰੇਗੀ।
ਇਸ ਮੌਕੇ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਮਨਜੀਤ ਸਿੰਘ ਬਰਾੜ, ਬੋਰਡ ਦੇ ਡਾਇਰੈਕਟਰਾਂ ਕਿਰਨਜੀਤ ਸਿੰਘ ਮਿੱਠਾ ਅਤੇ ਸ੍ਰੀ ਰਣਜੀਤ ਸਿੰਘ ਸਮੇਤ ਹੋਰ ਹਾਜ਼ਰ ਸਨ।

Post Views: 19
Previous Post

ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਦੀਆਂ 273 ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫ਼ੋਨ

Next Post

ALL WATER QUALITY AFFECTED VILLAGES IN PUNJAB TO BE COVERED BY MITIGATION MEASURES IN 2021

Next Post
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

ALL WATER QUALITY AFFECTED VILLAGES IN PUNJAB TO BE COVERED BY MITIGATION MEASURES IN 2021

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800