Friday, September 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’

Vijesh by Vijesh
in PUNJAB
0
ਆਰਥਿਕ ਤੌਰ ’ਤੇ ਕਮਜ਼ੋਰ ਧੀਆਂ ਨੂੰ ਦਿੱਤਾ 39 ਕਰੋੜ ਰੁਪਏ ਦਾ ‘ਆਸ਼ੀਰਵਾਦ’
0
SHARES
0
VIEWS
Share on FacebookShare on Twitter
ਚੰਡੀਗੜ, 29 ਦਸੰਬਰ : ਅਸ਼ੋਕ ਵਰਮਾ – 
ਪੰਜਾਬ ਸਰਕਾਰ ਨੇ ਸਾਲ 2020 ਦੌਰਾਨ ਸੂਬੇ ਦੀਆਂ ਆਰਥਿਕ ਤੌਰ ’ਤੇ ਕਮਜ਼ੋਰ 19082 ਧੀਆਂ ਨੂੰ ਉਨਾਂ ਦੇ ਵਿਆਹ ਮੌਕੇ 39 ਕਰੋੜ ਰੁਪਏ ਦਾ ‘ਆਸ਼ੀਰਵਾਦ’ ਦਿੱਤਾ ਹੈ।
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੱਸਿਆ ਕਿ ਸਾਲ 2020 ਦੌਰਾਨ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੀਆਂ 10873 ਧੀਆਂ ਨੂੰ 22 ਕਰੋੜ ਰੁਪਏ ਜਦਕਿ ਪੱਛੜੀਆਂ ਸ੍ਰੇਣੀਆਂ/ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀਆਂ 8209 ਧੀਆਂ ਨੂੰ 17 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਉਨਾਂ ਦੇ ਵਿਆਹ ਮੌਕੇ ਪ੍ਰਦਾਨ ਕੀਤੀ ਗਈ।
ਮੰਤਰੀ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਸੂਬਾ ਸਰਕਾਰ ਨੇ ਆਪਣੇ ਪੱਧਰ ’ਤੇ ਸ਼ੁਰੂ ਕੀਤੀ ਨਵੀਂ ਡਾ. ਬੀ.ਆਰ.ਅੰਬੇਦਕਰ ਐਸ.ਸੀ. ਪੋਸਟ ਮੈਟਿਕ ਸਕਾਲਰਸ਼ਿਪ ਸਕੀਮ 27 ਅਕਤੂਬਰ, 2020 ਨੂੰ ਅਧਿਸੂਚਿਤ ਕੀਤੀ ਜੋ ਅਕਾਦਮਿਕ ਸੈਸ਼ਨ 2020-21 ਤੋਂ ਲਾਗੂ ਹੋ ਗਈ ਹੈ। ਇਹ ਸਕੀਮ ਪੰਜਾਬ ਰਾਜ ਦੇ ਵਸਨੀਕ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਰਗ, ਜਿਨਾਂ ਨੇ ਪੰਜਾਬ ਰਾਜ ਅਤੇ ਚੰਡੀਗੜ ਤੋਂ ਮੈਟਿ੍ਕ ਕੀਤੀ ਹੋਵੇ, ਲਈ ਲਾਗੂ ਹੋਵੇਗੀ। ਇਸ ਸਕੀਮ ਤਹਿਤ ਲਾਭ ਲੈਣ ਲਈ ਆਮਦਨ ਸੀਮਾ (ਮਾਤਾ-ਪਿਤਾ ਦੋਵਾਂ ਦੀ ਆਮਦਨ) 2.50 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰ ਦਿੱਤੀ ਗਈ ਹੈ। ਇਸ ਸਕੀਮ ਤਹਿਤ ਲਾਭ ਦੇਣ ਦਾ ਦਾਇਰਾ ਪੰਜਾਬ ਅਤੇ ਚੰਡੀਗੜ ਦੇ ਕੇਂਦਰੀ ਅਤੇ ਸੂਬਾ ਪੱਧਰੀ ਸਰਕਾਰੀ ਉੱਚ ਸਿੱਖਿਆ ਸੰਸਥਾਵਾਂ ਤੱਕ ਵਧਾ ਦਿੱਤਾ ਗਿਆ ਹੈ।
ਇਸੇ ਤਰਾਂ ਸਾਲ 2020 ਦੌਰਾਨ ਕੇਂਦਰ ਸਰਕਾਰ ਵੱਲੋਂ ਬੰਦ ਕੀਤੀ ਪੋਸਟ  ਮੈਟ੍ਰਿਕ  ਸਕਾਲਰਸ਼ਿਪ ਫਾਰ ਐਸ ਸੀ ਸਕੀਮ ਤਹਿਤ 309.21 ਕਰੋੜ ਰੁਪਏ 2016-17 ਤੱਕ ਦਾ ਬੈਕਲਾਗ ਕਲੀਅਰ ਕਰਨ ਲਈ ਪ੍ਰਾਪਤ ਹੋਏ ਸਨ। ਇਹ ਰਾਸ਼ੀ ਵੰਡਣ ਦਾ ਕੰਮ ਪ੍ਰਗਤੀ ਅਧੀਨ ਹੈ, ਜੋ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ।
ਸ. ਧਰਮਸੋਤ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਘੱਟ ਗਿਣਤੀ ਦੇ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਲਾਭ ਦੇਣ ਲਈ ਤਿੰਨ ਸਕੀਮਾਂ ਪ੍ਰ੍ਰੀ  ਮੈਟ੍ਰਿਕ ਸਕੀਮ, ਪੋਸਟ  ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਆਦਿ ਚਲਾਈਆਂ ਜਾ ਰਹੀਆਂ ਹਨ। ਸਾਲ 2020 ਦੌਰਾਨ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਫ਼ਾਰ ਮਨਿਉਰਿਟੀ ਤਹਿਤ 4,68,622 ਵਿਦਿਆਰਥੀਆਂ ਨੂੰ 76.14 ਕਰੋੜ ਰੁਪਏ, ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਮਨਿਉਰਿਟੀ ਸਕੀਮ ਤਹਿਤ 56,664 ਵਿਦਿਆਰਥੀਆਂ ਨੂੰ 30.18 ਕਰੋੜ ਰੁਪਏ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਸਕੀਮ ਤਹਿਤ 2404 ਵਿਦਿਆਰਥੀਆਂ ਨੂੰ 6.45 ਕਰੋੜ ਰੁਪਏ ਦੀ ਵਜੀਫਾ ਰਾਸ਼ੀ ਡੀ.ਬੀ.ਟੀ. ਮੋਡ ਰਾਹੀਂ ਅਦਾ ਕੀਤੀ ਗਈ।
ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਸਾਲ 2020 ਦੌਰਾਨ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਇਮੈਂਟ ਸਕੀਮਾਂ ਅਧੀਨ 417 ਲਾਭਪਾਤਰੀਆਂ ਨੂੰ 5.59 ਕਰੋੜ ਰੁਪਏ ਦੇ ਕਰਜ਼ੇ ਸਮੇਤ ਸਬਸਿਡੀ ਦੀ ਰਕਮ ਵੰਡੀ ਗਈ। ਇਸੇ ਤਰਾਂ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਇਮੈਂਟ ਸਕੀਮਾਂ ਅਧੀਨ 228 ਲਾਭਪਾਤਰੀਆਂ ਨੂੰ 3.91 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ।
Post Views: 22
Previous Post

ਪੰਜਾਬ ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ

Next Post

ਰਾਸ਼ਨ ਵੰਡ ਪ੍ਰਣਾਲੀ ਦੇ ਡਿਜੀਟਲਾਈਜੇਸ਼ਨ ਨਾਲ ਵਿਭਾਗ ਦੇ ਕੰਮਕਾਜ ਵਿਚ ਆਈ ਕ੍ਰਾਂਤੀਕਾਰੀ ਤਬਦੀਲੀ: ਆਸ਼ੂ

Next Post
76.35 ਲੱਖ ਮੀਟਿ੍ਰਕ ਟਨ ਝੋਨੇ ਦੀ ਆਮਦ ਵਿੱਚੋਂ 75.35 ਲੱਖ ਮੀਟਿ੍ਰਕ ਟਨ ਦੀ ਹੋਈ ਖ਼ਰੀਦ

ਰਾਸ਼ਨ ਵੰਡ ਪ੍ਰਣਾਲੀ ਦੇ ਡਿਜੀਟਲਾਈਜੇਸ਼ਨ ਨਾਲ ਵਿਭਾਗ ਦੇ ਕੰਮਕਾਜ ਵਿਚ ਆਈ ਕ੍ਰਾਂਤੀਕਾਰੀ ਤਬਦੀਲੀ: ਆਸ਼ੂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800