Tuesday, August 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਆਨ-ਲਾਈਨ ਸਮਾਗਮ ‘ਚ ਸ਼ਿਰਕਤ ਕਰਕੇ ਹਾਸਲ ਕੀਤਾ ਅਵਾਰਡ

admin by admin
in PUNJAB
0
ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ ਨੇ ਆਨ-ਲਾਈਨ ਸਮਾਗਮ ‘ਚ ਸ਼ਿਰਕਤ ਕਰਕੇ ਹਾਸਲ ਕੀਤਾ ਅਵਾਰਡ
0
SHARES
0
VIEWS
Share on FacebookShare on Twitter

ਪਟਿਆਲਾ(ਪ੍ਰੈਸ ਕੀ ਤਾਕਤ ਬਿਊਰੋ) : ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਦੱਸਿਆ ਕਿ ਨਵੀਂ ਦਿੱਲੀ ਦੇ ਕਾਨਸਟੀਟਿਊਸ਼ਨ ਕਲੱਬ ਵਿਖੇ ਭਾਰਤੀ ਪੈਟਰੋਲੀਅਮ ਮੰਤਰਾਲੇ ਵੱਲੋਂ ਕਰਵਾਏ ਸ਼ਕਸ਼ਮ-2021 ਆਨ-ਲਾਈਨ ਸਮਾਗਮ ਦੌਰਾਨ ਪੀ.ਆਰ.ਟੀ.ਸੀ. ਦੀਆਂ ਬੱਸਾਂ ਨੂੰ ਘੱਟੋ ਘੱਟ ਤੇਲ ਦੀ ਖਪਤ ਲਈ ਦੇਸ਼ ਭਰ ‘ਚੋਂ ਦੂਸਰਾ ਸਥਾਨ ਪ੍ਰਾਪਤ ਹੋਇਆ ਹੈ। ਆਨ-ਲਾਈਨ ਸਮਾਗਮ ‘ਚ ਸ਼ਿਰਕਤ ਕਰਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਇਹ ਅਵਾਰਡ ਪ੍ਰਾਪਤ ਕੀਤਾ।
ਸ੍ਰੀ ਸ਼ਰਮਾ ਨੇ ਦੱਸਿਆ ਕਿ ਪੀ.ਸੀ.ਆਰ.ਏ (ਪੈਟਰੋਲੀਅਮ ਕੰਜ਼ਰਵੇਸ਼ਨ ਐਂਡ ਰੀਸਰਚ ਐਸੋਸੀਏਸ਼ਨ) ਵੱਲੋਂ ਸਾਰੇ ਰਾਜਾਂ ਦੀਆਂ ਟਰਾਂਸਪੋਰਟ ਅਦਾਰਿਆਂ ਦੀਆਂ ਬੱਸਾਂ ਦੀ ਤੇਲ ਦੀ ਖਪਤ ਨੂੰ ਵਾਚਦੇ ਹੋਏ ਪੀ.ਆਰ.ਟੀ.ਸੀ. ਨੂੰ ਦੂਜੇ ਰਾਜਾਂ ਦੀਆਂ ਸਟੇਟ ਟਰਾਂਸਪੋਰਟਾਂ ਦੀਆਂ ਬੱਸਾਂ ਦੇ ਮੁਕਾਬਲੇ ਘੱਟ ਤੇਲ ਖਪਤ ਕਰਨ ਕਰਕੇ ਰਨਰਅੱਪ ਅਵਾਰਡ ਮਿਲਿਆ ਹੈ ਅਤੇ ਦੋ ਲੱਖ ਇਨਾਮੀ ਰਾਸ਼ੀ ਵੀ ਦਿੱਤੀ ਗਈ ਹੈ।
ਇਸ ਮੌਕੇ ਸ੍ਰੀ ਕੇ.ਕੇ. ਸ਼ਰਮਾ ਨੇ ਪੀ.ਸੀ.ਆਰ.ਏ. ਅਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਅਤੇ ਸਟੀਲ ਮੰਤਰੀ ਸ੍ਰੀ ਧਰਮਿੰਦਰ ਪ੍ਰਧਾਨ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆ ਕਿਹਾ ਕਿ ਇਹ ਅਵਾਰਡ ਪੀ.ਆਰ.ਟੀ.ਸੀ. ਦੇ ਮੁਲਾਜ਼ਮਾਂ ਨੂੰ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਸ੍ਰੀ ਸ਼ਰਮਾ ਨੇ ਦੱਸਿਆ ਕਿ ਇਸ ਅਵਾਰਡ ਨਾਲ ਪੀ.ਆਰ.ਟੀ.ਸੀ. ਦਾ ਅਕਸ ਦੇਸ਼ ਦੀਆਂ ‘ਚ ਹੋਰ ਬੇਹਤਰ ਹੋਇਆ ਹੈ। ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨੇ ਦੱਸਿਆ ਕਿ ਪੰਜਾਬ ਸਟੇਟ ‘ਚੋਂ ਸਰਵੋਤਮ ਡਿਪੂ ਵਜੋਂ ਅਵਾਰਡ ਪੀ.ਆਰ.ਟੀ.ਸੀ. ਦੇ ਫਰੀਦਕੋਟ ਡਿਪੂ ਨੂੰ ਦਿੱਤਾ ਗਿਆ ਹੈ ਅਤੇ ਇਸ ਅਵਾਰਡ ਦੀ ਰਾਸ਼ੀ ਵਜੋਂ 50 ਹਜ਼ਾਰ ਰੁਪਏ ਪ੍ਰਾਪਤ ਹੋਏ ਹਨ।
ਇਸ ਤਰ੍ਹਾਂ ਚੇਅਰਮੈਨ ਅਤੇ ਐਮ.ਡੀ. ਪੀ.ਆਰ.ਟੀ.ਸੀ ਦੀ ਯੋਗ ਅਗਵਾਈ ਸਦਕਾ ਪੀ.ਆਰ.ਟੀ.ਸੀ ਆਪਣੀ ਬੇਹਤਰ ਕਾਰਗੁਜ਼ਾਰੀ ਕਰਕੇ ਨਿੱਤ ਨਵੀਆਂ ਬੁਲੰਦੀਆਂ ਛੂਹ ਰਹੀ ਹੈ ਜਿਸ ਨਾਲ ਕਾਰਪੋਰੇਸ਼ਨ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਸ੍ਰੀ ਸ਼ਰਮਾ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਆਪਸੀ ਸਹਿਯੋਗ ਅਤੇ ਮਿਹਨਤ ਸਦਕਾ ਹੋਈ ਪ੍ਰਾਪਤੀ ਖਾਤਰ ਉਨ੍ਹਾਂ ਦੀ ਸ਼ਲਾਘਾ ਕੀਤੀ।

Post Views: 37
Previous Post

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੇ ਮਕਸਦ ਨਾਲ ਚਲਾਏ’ਘਰ ਘਰ ਰੋਜ਼ਗਾਰ’

Next Post

MODEL CODE OF CONDUCT COMES INTO FORCE WITH IMMEDIATE EFFECT WITHIN THE MUNICIPALITIES AREAS WHERE ELECTIONS WILL BE HELD

Next Post
MODEL CODE OF CONDUCT COMES INTO FORCE WITH IMMEDIATE EFFECT WITHIN THE MUNICIPALITIES AREAS WHERE ELECTIONS WILL BE HELD

MODEL CODE OF CONDUCT COMES INTO FORCE WITH IMMEDIATE EFFECT WITHIN THE MUNICIPALITIES AREAS WHERE ELECTIONS WILL BE HELD

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800