No Result
View All Result
Wednesday, February 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home HARYANA

ਮਿਸ਼ਨ ਸ਼ਤ-ਪ੍ਰਤੀਸ਼ਤ ਦੀ ਸਫ਼ਲਤਾ ਲਈ ਪ੍ਰਾਇਮਰੀ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀ 5 ਅਤੇ 6 ਫਰਵਰੀ ਨੂੰ

admin by admin
in HARYANA, PUNJAB
0
ਸਕੂਲ ਵਾਹਨਾਂ ਦੀ ਸੂਬਾ ਪੱਧਰੀ ਜਾਂਚ ਦੌਰਾਨ 59 ਵਾਹਨ ਜਬਤ, 152 ਵਾਹਨਾਂ ਦੇ ਕੀਤੇ ਚਲਾਨ
0
SHARES
0
VIEWS
Share on FacebookShare on Twitter

ਪਟਿਆਲਾ(ਪ੍ਰੈਸ ਕੀ ਤਾਕਤ ਬਿਊਰੋ): ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਜਨਵਰੀ, 2021 ਦੌਰਾਨ ਕੀਤੇ ਗਏ ਵਿਸ਼ਾਵਾਰ ਮੁਲਾਂਕਣ ਦਾ ਵਿਸ਼ਲੇਸ਼ਣ ਕਰਨ ਉਪਰੰਤ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮਾਪਿਆਂ ਨਾਲ ਸਾਂਝਾ ਕਰਨ ਲਈ ਸਿੱਖਿਆ ਵਿਭਾਗ ਵੱਲੋਂ 5 ਅਤੇ 6 ਫਰਵਰੀ ਨੂੰ ਪੰਜਾਬ ਦੇ ਸਮੂਹ ਸਕੂਲਾਂ ਵਿੱਚ ਮਾਪੇ-ਅਧਿਆਪਕ ਮਿਲਣੀਆਂ ਕੀਤੀ ਜਾਣਗੀਆਂ।
ਜਿਸ ਸਬੰਧੀ ਜਿਲ੍ਹਾ ਸਿੱਖਿਆ ਅਫ਼ਸਰ (ਸੈ.) ਹਰਿੰਦਰ ਕੌਰ ਤੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ‘ਚ ਮਿਸ਼ਨ ਸ਼ਤ-ਪ੍ਰਤੀਸ਼ਤ ਨੂੰ ਸਫਲ ਬਣਾਉਣ, ਵਿਦਿਆਰਥੀਆਂ ਦੀ ਪੜ੍ਹਾਈ ਨੂੰ ਹੋਰ ਬਿਹਤਰ ਢੰਗ ਨਾਲ ਕਰਵਾਉਣ, ਵਿਦਿਆਰਥੀਆਂ ਦੇ ਵੱਲੋਂ ਕੀਤੇ ਜਾਣ ਵਾਲੇ ਰੋਜ਼ਾਨਾ ਘਰ ਦੇ ਕੰਮ, ਵਿਭਾਗ ਵੱਲੋਂ ਮਿਸ਼ਨ ਸ਼ਤ-ਪ੍ਰਤੀਸ਼ਤ ਦੇ ਮੱਦੇਨਜ਼ਰ ਦੁਹਰਾਈ ਲਈ ਭੇਜੀਆਂ ਜਾ ਰਹੀਆਂ ਵਰਕਸ਼ੀਟਾਂ ਅਤੇ ਪੰਜਾਬ ਐਜੂਕੇਅਰ ਐਪ ‘ਤੇ ਉਪਲਬਧ ਸਿੱਖਣ-ਸਹਾਇਕ ਸਮੱਗਰੀ ਬਾਰੇ ਅਧਿਆਪਕ ਮਾਪਿਆਂ ਨੂੰ ਵਿਸਥਾਰ ਨਾਲ ਜਾਣੂ ਕਰਵਾਉਣਗੇ। ਮਾਪੇ-ਅਧਿਆਪਕ ਮਿਲਣੀ ਦੌਰਾਨ 2021-22 ਸੈਸ਼ਨ ਵਿੱਚ ਨਵੇਂ ਵਿਦਿਆਰਥੀਆਂ ਦੇ ਦਾਖਲਿਆਂ ਸਬੰਧੀ ਵੀ ਮਾਪਿਆਂ ਨੂੰ ਪ੍ਰੇਰਿਤ ਕੀਤਾ ਜਾਵੇਗਾ।
ਉਕਤ ਅਧਿਕਾਰੀਆਂ ਨੇ ਦੱਸਿਆ ਕਿ ਮਾਪਿਆਂ ਨਾਲ ਸਾਲ 2021 ਦੀਆਂ ਸਾਲਾਨਾ ਅਤੇ ਪ੍ਰੀ-ਬੋਰਡ ਪ੍ਰੀਖਿਆਵਾਂ ਦੀ ਡੇਟਸ਼ੀਟ ਅਤੇ ਬੱਚਿਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਤਿਆਰੀ ਬਾਰੇ ਵੀ ਚਰਚਾ ਕੀਤੀ ਜਾਵੇਗੀ। ਇਸ ਮਾਪੇ ਅਧਿਆਪਕ ਮਿਲਣੀ ਵਿੱਚ ਕੋਵਿਡ-19 ਦੀ ਲਾਗ ਤੋਂ ਬਚਾਅ ਸਬੰਧੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਬਾਰੇ ਵੀ ਮਾਪਿਆਂ, ਪੰਚਾਇਤ ਮੈਂਬਰਾਂ, ਮਿਡ-ਡੇ-ਮੀਲ ਵਰਕਰਾਂ, ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਅਤੇ ਹੋਰ ਪਤਵੰਤੇ ਸੱਜਣਾਂ ਨੂੰ ਜਾਗਰੂਕ ਕੀਤਾ ਜਾਵੇਗਾ।ਸ੍ਰੀਮਤੀ ਹਰਿੰਦਰ ਕੌਰ ਤੇ ਇੰਜੀ. ਅਮਰਜੀਤ ਸਿੰਘ ਨੇ ਕਿਹਾ ਕਿ ਇਸ ਮਿਲਣੀ ਨੂੰ ਸਫਲ ਬਣਾਉਣ ਲਈ ਸਮੂਹ ਅਧਿਕਾਰੀ, ਸਕੂਲ ਮੁਖੀ, ਅਧਿਆਪਕ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਦੇ ਸਮੂਹ ਮੈਂਬਰ ਰੋਜ਼ਾਨਾ ਅਨਾਊਂਸਮੈਂਟਾਂ ਕਰਵਾ ਕੇ, ਪੋਸਟਰ ਜਾਰੀ ਕਰਕੇ ਅਤੇ ਆਡੀਓ/ਵੀਡੀਓ ਸੁਨੇਹੇ ਭੇਜਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਹੋਰ ਕਮਿਊਨਿਟੀ ਮੈਂਬਰਾਂ ਨੂੰ ਮਾਪੇ-ਅਧਿਆਪਕ ਮਿਲਣੀ ਬਾਰੇ ਅਗਾਊਂ ਜਾਣਕਾਰੀ ਪ੍ਰਦਾਨ ਕਰਨਗੇ।
ਦੱਸਣਯੋਗ ਹੈ ਕਿ ਜਗਤਾਰ ਸਿੰਘ ਕੂਲੜੀਆ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਦੀ ਸਰਪ੍ਰਸਤੀ ‘ਚ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਦਾ ਜਨਵਰੀ ਮਹੀਨੇ ਵਿੱਚ ਮੁਲਾਂਕਣ ਕੀਤਾ ਗਿਆ ਸੀ। ਮਾਪੇ ਲਾਕਡਾਊਨ ਤੋਂ ਬਾਅਦ ਹੁਣ ਸਕੂਲ ਪੂਰਨ ਤੌਰ ‘ਤੇ ਖੁੱਲ੍ਹਣ ਦਾ ਸਵਾਗਤ ਕਰ ਰਹੇ ਹਨ। ਇਸ ਮੌਕੇ ਸਿੱਖਿਆ ਵਿਭਾਗ ਵੱਲੋਂ ਰੱਖੀ ਗਈ ਇਹ ਮਾਪੇ-ਅਧਿਆਪਕ ਮਿਲਣੀ ਵਿਦਿਆਰਥੀਆਂ ਦੇ ਲਈ ਬਹੁਤ ਹੀ ਲਾਭਕਾਰੀ ਸਿੱਧ ਹੋਵੇਗੀ। ਬੱਚਿਆਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸਕੂਲ ਭੇਜਣਾ, ਬੱਚਿਆਂ ਦੀ ਸਾਲਾਨਾ ਪ੍ਰੀਖਿਆਵਾਂ ਦੀ ਤਿਆਰੀ ਲਈ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦੇਣਾ ਅਤੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਵਧੀਆ ਤਿਆਰੀ ਲਈ ਘਰ ਵਿੱਚ ਸਹਿਯੋਗ ਹਿੱਤ ਸਹਾਇਕ ਕਾਰਜਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

Post Views: 128
Tags: breaking newsnewspunjab school newsschoolschool newsਪੰਜਾਬ ਦੀ ਸਰਪ੍ਰਸਤੀਪ੍ਰਾਇਮਰੀ ਸਕੂਲਾਂਪ੍ਰੀ-ਬੋਰਡ ਪ੍ਰੀਖਿਆਵਾਂਬੱਚਿਆਂ ਦੀ ਸਾਲਾਨਾ ਪ੍ਰੀਖਿਆਵਾਂਲਾਕਡਾਊਨ
Previous Post

कोविड के कारण आई मंदी की मार से निजात दिलाने वाला हो आम बजट

Next Post

ਮੁੱਖ ਮੰਤਰੀ ਵੱਲੋਂ ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ ਪੀਣ ਵਾਲੇ ਪਾਣੀ ਤੇ ਸਫ਼ਾਈ ਪ੍ਰਾਜੈਕਟਾਂ ਦੀ ਸ਼ੁਰੂਆਤ

Next Post
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ 'ਚ ਪੀਣ ਵਾਲੇ ਪਾਣੀ ਤੇ ਸਫ਼ਾਈ ਪ੍ਰਾਜੈਕਟਾਂ ਦੀ ਸ਼ੁਰੂਆਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982