Monday, August 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home HARYANA

‘ਹਰ ਘਰ ਪਾਣੀ, ਹਰ ਘਰ ਸਫ਼ਾਈ’ ਮਿਸ਼ਨ ਤਹਿਤ ਜ਼ਿਲ੍ਹਾ ਜਲੰਧਰ ‘ਚ 87 ਲੱਖ ਦੀ ਲਾਗਤ ਨਾਲ ਬਣਾਏ ਜਾਣਗੇ 28 ਕਮਿਊਨਟੀ ਸੈਨੇਟਰੀ ਕੰਪਲੈਕਸ : ਡਿਪਟੀ ਕਮਿਸ਼ਨਰ

admin by admin
in HARYANA, PUNJAB
0
‘ਹਰ ਘਰ ਪਾਣੀ, ਹਰ ਘਰ ਸਫ਼ਾਈ’ ਮਿਸ਼ਨ ਤਹਿਤ ਜ਼ਿਲ੍ਹਾ ਜਲੰਧਰ ‘ਚ 87 ਲੱਖ ਦੀ ਲਾਗਤ ਨਾਲ ਬਣਾਏ ਜਾਣਗੇ 28 ਕਮਿਊਨਟੀ ਸੈਨੇਟਰੀ ਕੰਪਲੈਕਸ : ਡਿਪਟੀ ਕਮਿਸ਼ਨਰ
0
SHARES
0
VIEWS
Share on FacebookShare on Twitter

ਜਲੰਧਰ (ਪ੍ਰੈਸ ਕੀ ਤਾਕਤ ਬਿਊਰੋ):ਜ਼ਿਲ੍ਹੇ ਵਿੱਚ ਖੁੱਲ੍ਹੇ ਵਿੱਚ ਪਖ਼ਾਨਾ ਨਾ ਜਾਣ ਦੇ ਪੱਧਰ ਨੂੰ ਬਰਕਰਾਰ ਰੱਖਣ ਅਤੇ ਮੱਲ-ਮੂਤਰ ਦੇ ਸੁਚੱਜੇ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ 87 ਲੱਖ ਰੁਪਏ ਦੀ ਲਾਗਤ ਨਾਲ 28 ਕਮਿਊਨਿਟੀ ਸੈਨੈਟਰੀ ਕੰਪਲੈਕਸ ਉਸਾਰੇ ਜਾਣਗੇ।ਇਹ ਕਮਿਊਨਟੀ ਸੈਨੇਟਰੀ ਕੰਪਲੈਕਸ ਨਾ ਸਿਰਫ਼ 24 ਘੰਟੇ ਖੁੱਲ੍ਹੇ ਰਹਿਣਗੇ ਸਗੋਂ ਇਹ ਵੀ ਯਕੀਨੀ ਬਣਾਉਣਗੇ ਕਿ ਪਿੰਡ ਦੇ ਸਾਰੇ ਵਰਗ ਕਿਸੇ ਵੀ ਸਮੇਂ ਸੁਰੱਖਿਅਤ ਸੈਨੇਟਰੀ ਸਹੂਲਤਾਂ ਦੀ ਵਰਤੋਂ ਕਰ ਸਕਣ । ਇਹ ਕਮਿਊਨਟੀ ਸੈਨੇਟਰੀ ਕੰਪਲੈਕਸ ਉਨ੍ਹਾਂ ਪਿੰਡਾਂ ਵਿੱਚ ਉਸਾਰੇ ਜਾ ਰਹੇ ਹਨ, ਜਿਨ੍ਹਾਂ ਪਿੰਡਾਂ ਵਿੱਚ ਲੋਕਾਂ ਪਾਸ ਘਰ ਵਿੱਚ ਪਖ਼ਾਨੇ ਬਣਾਉਣ ਲਈ ਲੋੜੀਂਦੀ ਥਾਂ ਉਪਲਬੱਧ ਨਹੀਂ ਹੈ।ਪਿੰਡ ਨੰਗਲ ਸਲੇਮਪੁਰ ਦੀ ਸਰਪੰਚ ਹਰਭਜਨ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਕਮਿਊਨਟੀ ਸੈਨੇਟਰੀ ਕੰਪਲੈਕਸ ਦੇ ਨਿਰਮਾਣ ਦਾ ਕੰਮ ਇਸ ਹਫ਼ਤੇ ਸ਼ੁਰੂ ਹੋ ਰਿਹਾ ਹੈ ਕਿਉਂਕਿ ਇਸ ਸਬੰਧੀ ਫੰਡਜ਼, ਜ਼ਮੀਨ ਦੀ ਨਿਸ਼ਾਨਦੇਹੀ ਸਮੇਤ ਸਾਰੀਆਂ ਕਾਰਵਾਈਆਂ ਪੂਰੀਆਂ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਗਰੀਬ ਵਰਗ ਦੇ ਦੋ ਪਰਿਵਾਰ ਹੀ ਹਨ, ਜਿਨ੍ਹਾਂ ਪਾਸ ਆਪਣੇ ਘਰਾਂ ਵਿੱਚ ਪਖ਼ਾਨੇ ਬਣਾਉਣ ਲਈ ਥਾਂ ਉਪਲਬੱਧ ਨਹੀਂ ਹੈ। ਪਿੰਡ ਸੰਗਲ ਸੋਹਲ ਦੇ ਸਰਪੰਚ ਮੰਗਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਸਾਰੇ ਲੋਕਾਂ ਵੱਲੋਂ ਇਨ੍ਹਾਂ ਕੰਪਲੈਕਸਾਂ ਦੀ ਵਰਤੋਂ ਕੀਤੀ ਜਾ ਸਕੇਗੀ। ਇਸ ਤੋਂ ਇਲਾਵਾ ਰਾਹਗੀਰ ਅਤੇ ਜਨਤਕ ਇਕੱਠਾਂ ਵਿੱਚ ਹਿੱਸਾ ਲੈਣ ਵਾਲੇ ਵੀ ਇਨ੍ਹਾਂ ਦੀ ਵਰਤੋਂ ਕਰ ਸਕਣਗੇ, ਜਿਸ ਨਾਲ ਖੁੱਲ੍ਹੇ ਵਿੱਚ ਪਖ਼ਾਨਾ ਜਾਣ ਨੂੰ ਰੋਕਣ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਉਨ੍ਹਾਂ ਦੱਸਿਆ ਕਿ ਕਮਿਊਨਟੀ ਸੈਨੇਟਰੀ ਕੰਪਲੈਕਸ ਬਣਾਉਣ ਦਾ ਕੰਮ ਪਿੰਡ ਵਿੱਚ ਸ਼ੁਰੂ ਹੋ ਚੁੱਕਾ ਹੈ ਅਤੇ ਮਾਰਚ-2021 ਦੇ ਅਖੀਰ ਤੱਕ ਮੁਕੰਮਲ ਹੋ ਜਾਵੇਗਾ। ਉਨ੍ਹਾਂ ਪਿੰਡ ਵਿੱਚ ਕਮਿਊਨਟੀ ਸੈਨੇਟਰੀ ਕੰਪਲੈਕਸ ਬਣਾਉਣ ਲਈ ਸੂਬਾ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ ।ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਜਲੰਧਰ ਪੂਰਬੀ ਮਹੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਨਿੱਜੀ ਤੌਰ ‘ਤੇ ਸੱਤ ਪਿੰਡਾਂ ਵਿੱਚ ਕਮਿਊਨਟੀ ਸੈਨੇਟਰੀ ਕੰਪਲੈਕਸ ਬਣਾਉਣ ਦੇ ਕੰਮ ਦੀ ਦੇਖ-ਰੇਖ ਕੀਤੀ ਜਾ ਰਹੀ ਹੈ ਤਾਂ ਜੋ ਇਹ ਕੰਪਲੈਕਸ ਜਲਦੀ ਬਣ ਕੇ ਤਿਆਰ ਹੋ ਸਕਣ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਕਾਰਜਕਾਰੀ ਏਜੰਸੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਹੈ, ਜੋ ਪ੍ਰਾਜੈਕਟ ਨੂੰ ਨੇਪਰੇ ਚੜ੍ਹਾ ਰਹੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ, ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ‘ਹਰ ਘਰ ਪਾਣੀ, ਹਰ ਘਰ ਸਫ਼ਾਈ’ ਮਿਸ਼ਨ ਅਧੀਨ ਜ਼ਿਲ੍ਹਾ ਜਲੰਧਰ ਦੇ ਪਿੰਡ ਜਲ ਸਿੰਘ, ਖੁਸਰੋਪੁਰ, ਜਮੇਸ਼ਰ, ਬੰਬੀਆਂਵਾਲ, ਮੁਹੱਦੀਪੁਰ, ਬੋਲੀਨਾ, ਚਾਚੋਵਾਲ, ਵਡਾਲਾ/ਰਾਏਪੁਰ, ਚਿੱਟੀ/ਜੋਹਲ, ਮਾਣਕੋ, ਲਟੇਰਾ ਕਲਾਂ, ਇਸਮਾਇਲਪੁਰ, ਸਮਰਾਏ, ਜੇਠਪੁਰ, ਛੋਟਾ ਬੜਾ ਪਿੰਡ, ਦੇਸਲਪੁਰ, ਬਲ, ਭੀਖਾ ਨੰਗਲ, ਮੱਲੀਆਂ, ਸਲੇਮਪੁਰ ਮਸੰਦਾ, ਕਾਸਿਮਪੁਰ, ਰੁੜਕਾ ਕਲਾਂ, ਧਨੀ ਪਿੰਡ ਅਤੇ ਮੰਡੇਰ ਵਿਖੇ ਕਮਿਊਨਟੀ ਸੈਨੇਟਰੀ ਕੰਪਲੈਕਸ ਬਣਾਏ ਜਾ ਰਹੇ ਹਨ।

Post Views: 100
Previous Post

ਰਾਜਪੁਰਾ ਪੁੱਜੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਕਾਂਗਰਸੀ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

Next Post

CAPTAIN GOVT. REALIZES DREAM OF “CLEANLINESS IS NEXT TO GODLINESS” IN PUNJAB

Next Post
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

CAPTAIN GOVT. REALIZES DREAM OF "CLEANLINESS IS NEXT TO GODLINESS" IN PUNJAB

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800