Thursday, September 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home DELHI

ਮੁੱਖ ਚੋਣ ਅਧਿਕਾਰੀ ਡਾ. ਰਾਜੂ ਵੱਲੋਂ ਸਾਰੇ ਡੀ.ਈ.ਓਜ਼ ਨੂੰ ਰਾਜਨੀਤਿਕ ਪਾਰਟੀਆਂ/ਉਮੀਦਵਾਰਾਂ ਦੇ ਅਪਰਾਧਕ ਪਿਛੋਕੜ ਦੇ ਪ੍ਰਚਾਰ ਸਬੰਧੀ ਮਾਮਲੇ ਵਿੱਚ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

admin by admin
in DELHI, HARYANA, INDIA, PUNJAB, WORLD
0
ਭਾਰਤ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ ਦੇ ਚੋਣਾਂ  ਦੌਰਾਨ ਖਰਚ ਕਰਨ ਦੀ ਲਿਮਟ ਵਿਚ 10 ਫੀਸਦੀ ਵਾਧਾ

????????????????????????????????????

0
SHARES
0
VIEWS
Share on FacebookShare on Twitter

ਚੰਡੀਗੜ੍ਹ, 12 ਮਾਰਚ (ਪ੍ਰੈਸ ਕੀ ਤਾਕਤ ਬਿਊਰੋ) :ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਦੀਆਂ ਹਦਾਇਤਾਂ ਅਨੁਸਾਰ ਚੋਣ ਲੜਨ ਵਾਲੇ ਉਮੀਦਵਾਰਾਂ ਅਤੇ ਅਜਿਹੇ ਉਮੀਦਵਾਰਾਂ ਨੂੰ ਨਾਮਜ਼ਦ ਕਰਨ ਵਾਲੀਆਂ ਰਾਜਨੀਤਿਕ ਪਾਰਟੀਆਂ ਦੁਆਰਾ ਉਮੀਦਵਾਰਾਂ ਦੇ ਅਪਰਾਧਕ ਪਿਛੋਕੜ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਸਬੰਧੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਪੰਜਾਬ ਡਾ. ਐਸ. ਕਰੁਣਾ ਰਾਜੂ ਵੱਲੋਂ ਸੂਬੇ ਦੇ ਸਾਰੇ 22 ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ (ਡੀ.ਈ.ਓ.) ਨੂੰ ਇਸ ਮਾਮਲੇ ਵਿੱਚ ਜ਼ਰੂਰੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਡਾ. ਰਾਜੂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ “ਰਾਜਨੀਤਿਕ ਪਾਰਟੀਆਂ ਅਤੇ ਉਮੀਦਵਾਰਾਂ ਦੁਆਰਾ ਅਪਰਾਧਕ ਪਿਛੋਕੜ ਦੇ ਪ੍ਰਚਾਰ ਸਬੰਧੀ ਦਿਸ਼ਾ-ਨਿਰਦੇਸ਼” ਜਾਰੀ ਕੀਤੇ ਸਨ ਅਤੇ ਡੀਈਓਜ਼ ਨੂੰ ਇਹ ਦਿਸ਼ਾ ਨਿਰਦੇਸ਼ ਜ਼ਿਲ੍ਹੇ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸਰਕੁਲੇਟ ਕਰਨ ਦੀ ਹਦਾਇਤ ਕੀਤੀ ਗਈ ਹੈ ਤਾਂ ਜੋ ਆਉਣ ਵਾਲੀਆਂ ਸਾਰੀਆਂ ਚੋਣਾਂ ਵਿੱਚ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਦੁਆਰਾ ਇਨ੍ਹਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਈ ਜਾ ਸਕੇ।

ਭਾਰਤ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ `ਤੇ ਗੌਰ ਕਰਨ ਲਈ ਲਈ ਜ਼ਿਲ੍ਹਾ ਪੱਧਰ `ਤੇ ਰਾਜਨੀਤਿਕ ਪਾਰਟੀਆਂ ਵਿਚ ਮਾਨਤਾ ਪ੍ਰਾਪਤ ਕੌਮੀ/ਸੂਬਾਈ ਰਾਜਨੀਤਿਕ ਪਾਰਟੀਆਂ ਅਤੇ ਰਾਜਾਂ ਦੀਆਂ ਮਾਨਤਾ ਪ੍ਰਾਪਤ ਜ਼ਿਲ੍ਹਾ ਰਾਜਨੀਤਿਕ ਪਾਰਟੀਆਂ ਅਤੇ ਜ਼ਿਲ੍ਹੇ ਵਿੱਚ ਸਥਿਤ ਸਾਰੀਆਂ ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੀਆਂ ਜ਼ਿਲ੍ਹਾ ਇਕਾਈਆਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਅਖ਼ਬਾਰ ਵਿੱਚ ਅਪਰਾਧਕ ਪਿਛੋਕੜ ਸਬੰਧੀ ਜਾਣਕਾਰੀ ਪ੍ਰਕਾਸ਼ਿਤ ਕਰਨ ਵਿੱਚ ਅਸਫ਼ਲ ਰਹਿਣ ਵਾਲੇ ਉਮੀਦਵਾਰ / ਰਾਜਨੀਤਿਕ ਪਾਰਟੀ ਨੂੰ ਸੀਈਓ ਦੁਆਰਾ ਨਿਰਧਾਰਤ ਫਾਰਮੈਟ ਵਿਚ ਨੋਟਿਸ ਜਾਰੀ ਕੀਤਾ ਜਾਵੇਗਾ।
ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਜਾਣਕਾਰੀ ਇੱਕ ਸਥਾਨਕ ਭਾਸ਼ਾ ਵਾਲੇ ਅਖਬਾਰ ਅਤੇ ਇੱਕ ਨੈਸ਼ਨਲ ਅਖਬਾਰ ਵਿੱਚ ਪ੍ਰਕਾਸ਼ਤ ਕੀਤੀ ਜਾਣੀ ਹੈ। ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀ ਦੇ ਫੇਸਬੁੱਕ ਅਤੇ ਟਵਿੱਟਰ ਸਮੇਤ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਜ਼ `ਤੇ ਵੀ ਇਹ ਜਾਣਕਾਰੀ ਦਿੱਤੀ ਜਾਵੇਗੀ।
ਦਿਸ਼ਾ-ਨਿਰਦੇਸ਼ਾਂ ਵਿੱਚ 13 ਫਰਵਰੀ, 2020 ਨੂੰ ਮਾਨਯੋਗ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਸੰਦਰਭ ਵਿੱਚ ‘ਕੌਮੀ’ ਅਤੇ ‘ਸਥਾਨਕ ਭਾਸ਼ਾ’ ਵਾਲੇ ਅਖ਼ਬਾਰਾਂ ਦੇ ਅਰਥਾਂ ਬਾਰੇ ਦੱਸਿਆ ਗਿਆ ਹੈ। ਆਦੇਸ਼ ਦੇ ਅਨੁਸਾਰ, ਕੌਮੀ ਅਖਬਾਰ ਨੂੰ ਕਿਸੇ ਵੀ ਰੋਜ਼ਾਨਾ ਅਖਬਾਰ ਵਜੋਂ ਪਰਿਭਾਸ਼ਤ ਕੀਤਾ ਗਿਆ ਹੈ ਜਿਸਦਾ ਘੱਟੋ ਘੱਟ ਇੱਕ ਸੰਸਕਰਨ ਹੋਵੇ ਅਤੇ ਡੀਏਵੀਪੀ / ਆਡਿਟ ਬਿਊਰੋ ਆਫ਼ ਸਰਕੁਲੇਸ਼ਨ ਵੱਲੋਂ ਦਰਸਾਏ ਅਨੁਸਾਰ 75,000 ਤੋਂ ਵੱਧ ਸਰਕੁਲੇਸ਼ਨ ਹੋਵੇ।
ਦੂਜੇ ਪਾਸੇ ਸਥਾਨਕ ਭਾਸ਼ਾ ਵਾਲੇ ਅਖਬਾਰਾਂ ਨੂੰ ਕਿਸੇ ਵੀ ਰੋਜ਼ਾਨਾ ਅਖਬਾਰ ਵਜੋਂ ਪਰਿਭਾਸ਼ਤ ਕੀਤਾ ਜਾਂਦਾ ਹੈ ਜਿਸਦਾ ਘੱਟੋ ਘੱਟ ਇੱਕ ਸੰਸਕਰਨ ਰਾਜ / ਕੇਂਦਰ ਸ਼ਾਸਤ ਪ੍ਰਦੇਸ਼ ਦੇ ਭੂਗੋਲਿਕ ਖੇਤਰ ਵਿੱਚ ਸਥਾਨਕ ਭਾਸ਼ਾ ਵਿੱਚ ਪ੍ਰਕਾਸ਼ਤ ਕੀਤਾ ਜਾਂਦਾ ਹੋਵੇ ਅਤੇ ਡੀਏਵੀਪੀ / ਆਡਿਟ ਬਿਊਰੋ ਆਫ਼ ਸਰਕੁਲੇਸ਼ਨ ਵੱਲੋਂ ਦਰਸਾਏ ਅਨੁਸਾਰ ਘੱਟੋ ਘੱਟ 25,000 ਸਰਕੁਲੇਸ਼ਨ ਹੋਵੇ।

Post Views: 37
Tags: Chief Electoral Officer (CEO) Punjab Dr. S Karuna Raju directed Deputy Commissioners – cum – District Election Officers (DEO)
Previous Post

ਧਰਮਸੋਤ ਵੱਲੋਂ ਜੰਗਲਾਤ ਵਰਕਰ ਯੂਨੀਅਨ ਦੇ ਵਫ਼ਦ ਨਾਲ ਮੁਲਾਕਾਤ

Next Post

ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਛੁੱਟੀਆਂ ਦਾ ਐਲਾਨ

Next Post
ਸਕੂਲ ਵਾਹਨਾਂ ਦੀ ਸੂਬਾ ਪੱਧਰੀ ਜਾਂਚ ਦੌਰਾਨ 59 ਵਾਹਨ ਜਬਤ, 152 ਵਾਹਨਾਂ ਦੇ ਕੀਤੇ ਚਲਾਨ

ਪ੍ਰੀ-ਪ੍ਰਾਇਮਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਲਈ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਛੁੱਟੀਆਂ ਦਾ ਐਲਾਨ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800