Saturday, September 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਕੋਵਿਡ ਦੀ ਸਥਿਤੀ ਵਿਚ ਸੁਧਾਰ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲਣ ਦੀ ਮੰਗ

admin by admin
in PUNJAB
0
ਪੰਜਾਬ ਵਿੱਚ ਆੜ੍ਹਤੀਆਂ ਵੱਲੋਂ ਹੜਤਾਲ ਖਤਮ ਕਰਨ ਉਪਰੰਤ ਕਣਕ ਦੀ ਖ਼ਰੀਦ ਸ਼ੁਰੂ
0
SHARES
0
VIEWS
Share on FacebookShare on Twitter

ਚੰਡੀਗੜ, 28 ਜੁਲਾਈ(ਸ਼ਿਵ ਨਾਰਾਇਣ ਜਾਂਗੜਾ):

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ।

ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੂੰ ਲਾਂਘੇ ਦੀ ਵਰਤੋਂ ਕਰਨ ਵਾਲੇ ਸ਼ਰਧਾਲੂਆਂ ਦੀ ਟੈਸਟਿੰਗ ਅਤੇ ਟੀਕਾਕਰਨ ਸਮੇਤ ਕੋਵਿਡ-19 ਦੇ ਪ੍ਰੋਟੋਕਾਲ ਦੀ ਸਹੀ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿਚ ਖੁਸ਼ੀ ਹੋਵੇਗੀ। ਉਨਾਂ ਨੇ ਇਸ ਸਬੰਧ ਵਿਚ ਪ੍ਰਧਾਨ ਮੰਤਰੀ ਦੇ ਹਾਂ-ਪੱਖੀ ਹੁੰਗਾਰੇ ਲਈ ਉਮੀਦ ਜ਼ਾਹਰ ਕੀਤੀ।

ਮੁੱਖ ਮੰਤਰੀ ਨੇ ਕੋਵਿਡ ਦੇ ਫੈਲਣ ਕਰਕੇ ਮਾਰਚ, 2020 ਵਿਚ ਲਾਂਘੇ ਰਾਹੀਂ ਕਰਤਾਰਪੁਰ ਜਾਣ ਵਾਲੇ ਸ਼ਰਧਾਲੂਆਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਸੀ। ਉਨਾਂ ਨੇ ਆਪਣੇ ਪੱਤਰ ਵਿਚ ਲਿਖਿਆ, “ਪੰਜਾਬ ਵਿਚ ਕੋਵਿਡ-19 ਦੀ ਸਥਿਤੀ ਵਿਚ ਪਿਛਲੇ ਇਕ ਮਹੀਨੇ ਤੋਂ ਕਾਫੀ ਸੁਧਾਰ ਹੋਣ ਦੇ ਸੰਕੇਤ ਸਾਹਮਣੇ ਆਏ ਹਨ ਅਤੇ ਮੈਨੂੰ ਤੁਹਾਡੇ ਨਾਲ ਇਹ ਗੱਲ ਸਾਂਝੀ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਲਗਪਗ ਇਕ ਸਾਲ ਦੇ ਸਮੇਂ ਤੋਂ ਬਾਅਦ ਬੀਤੇ ਦਿਨ ਕੋਵਿਡ-19 ਨਾਲ ਸਬੰਧਤ ਮੌਤ ਨਹੀਂ ਹੋਈ।” ਉਨਾਂ ਕਿਹਾ ਕਿ ਬਦਲੇ ਹੋਏ ਹਾਲਾਤ ਵਿਚ ਸੁਭਾਵਿਕ ਹੈ ਕਿ ਲੋਕਾਂ ਨੇ ਕਰਤਾਰਪੁਰ ਸਾਹਿਬ ਵਿਚ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਮੁੜ ਜ਼ਾਹਰ ਕੀਤੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ, “ਅਸੀਂ ਭਾਗਾਂ ਵਾਲੇ ਹਾਂ ਕਿ ਨਵੰਬਰ, 2019 ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉਤੇ ਕਰਤਾਰਪੁਰ ਲਾਂਘਾ ਖੋਲਿਆ ਗਿਆ ਸੀ।” ਉਨਾਂ ਕਿਹਾ, “ਇਹ ਲਾਂਘਾ ਖੁੱਲਣ ਨਾਲ ਕੌਮਾਂਤਰੀ ਸਰਹੱਦ ਤੋਂ ਕੁਝ ਦੂਰੀ ਉਤੇ ਪਾਕਿਸਤਾਨ ਵਿਚ ਸਥਿਤ ਕਰਤਾਰਪੁਰ ਵਿਖੇ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਦੇ ‘ਖੁੱਲੇ ਦਰਸ਼ਨ ਦੀਦਾਰੇ’ ਦੀ ਚਿਰੋਕਣੀ ਮੰਗ ਪੂਰੀ ਕਰਨ ਵਿਚ ਮਦਦ ਮਿਲੀ ਸੀ।”

Post Views: 73
Previous Post

ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਸਾਰੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ/ਮੁੜ ਘੋਖਣ ਲਈ ਆਖਿਆ

Next Post

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

Next Post
ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800