No Result
View All Result
Saturday, March 28, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਗੈਂਗਸਟਰ ਵਿਰੋਧੀ ਟਾਸਕ ਫੋਰਸ ਪੂਰੀ ਹਰਕਤ ‘ਚ, ਧਰਮਿੰਦਰ ਭਿੰਦਾ ਕਤਲ ਕੇਸ ‘ਚ ਲੋੜੀਂਦੇ ਦੋ ਜਣੇ ਉਤਰਾਖੰਡ ਤੋਂ ਕਾਬੂ-ਪ੍ਰਮੋਦ ਬਾਨ

admin by admin
in BREAKING, COVER STORY, PUNJAB
0
ਗੈਂਗਸਟਰ ਵਿਰੋਧੀ ਟਾਸਕ ਫੋਰਸ ਪੂਰੀ ਹਰਕਤ ‘ਚ, ਧਰਮਿੰਦਰ ਭਿੰਦਾ ਕਤਲ ਕੇਸ ‘ਚ ਲੋੜੀਂਦੇ ਦੋ ਜਣੇ ਉਤਰਾਖੰਡ ਤੋਂ ਕਾਬੂ-ਪ੍ਰਮੋਦ ਬਾਨ
0
SHARES
0
VIEWS
Share on FacebookShare on Twitter

ਪਟਿਆਲਾ, 15 ਅਪ੍ਰੈਲ (ਪ੍ਰੈਸ ਕਿ ਤਾਕਤ ਬਿਊਰੋ)-ਰਾਜ ‘ਚ ਅਮਨ ਸਾਂਤੀ ਬਣਾਈ ਰੱਖਣ ਤੇ ਗੈਂਗਸਟਰਾਂ ‘ਤੇ ਨਕੇਲ ਕਸਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗਠਿਤ ਕੀਤੀ ਗੈਂਗਸਟਰ ਵਿਰੋਧੀ ਟਾਸਕ ਫੋਰਸ ਪੂਰੀ ਤਰ੍ਹਾਂ ਹਰਕਤ ‘ਚ ਆ ਗਈ ਹੈ। ਏ.ਜੀ.ਟੀ.ਐਫ. ਨੇ ਪਟਿਆਲਾ ਪੁਲਿਸ ਨਾਲ ਇੱਕ ਸਾਂਝੇ ਉਪਰੇਸ਼ਨ ‘ਚ, 6 ਅਪ੍ਰੈਲ 2022 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਨੇੜੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਧਰਮਿੰਦਰ ਸਿੰਘ ਭਿੰਦਾ ਦੇ ਕਤਲ ‘ਚ ਲੋੜੀਂਦੇ ਦੋ ਹੋਰ ਪ੍ਰਮੁੱਖ ਦੋਸ਼ੀਆਂ ਨੂੰ ਉਤਰਾਖੰਡ ਦੇ ਦੇਹਰਾਦੂਨ ਤੋਂ ਕਾਬੂ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ।
ਇਨ੍ਹਾਂ ਗ੍ਰਿਫ਼ਤਾਰੀਆਂ ਬਾਬਤ ਵਿਸਥਾਰ ‘ਚ ਜਾਣਕਾਰੀ ਦਿੰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁਖੀ ਏ.ਡੀ.ਜੀ.ਪੀ. ਪ੍ਰਮੋਦ ਬਾਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੌਣ ਕਲਾਂ ਦੇ ਵਸਨੀਕ ਤੇ ਬਾਰਵੀਂ ਪਾਸ, 24 ਸਾਲਾ ਹਰਵੀਰ ਸਿੰਘ ਪੁੱਤਰ ਦਲਜੀਤ ਸਿੰਘ ਤੇ ਬਾਰਵੀਂ ਪਾਸ, 32 ਸਾਲਾ ਤੇਜਿੰਦਰ ਸਿੰਘ ਫ਼ੌਜੀ ਪੁੱਤਰ ਲਖਵਿੰਦਰ ਸਿੰਘ ਲੱਖਾ ਨੂੰ ਇੱਕ ਸਾਂਝੇ ਵਿਸ਼ੇਸ਼ ਉਪਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ। ਜਦੋਂਕਿ ਇਸ ਮਾਮਲੇ ‘ਚ ਪਟਿਆਲਾ ਪੁਲਿਸ ਨੇ ਪਹਿਲਾਂ ਹੀ 4 ਮੁੱਖ ਮੁਲਜ਼ਮਾਂ ਅਤੇ ਪਨਾਹ ਦੇਣ ਵਾਲੇ 3 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ।
ਅੱਜ ਇੱਥੇ ਪੁਲਿਸ ਲਾਈਨ ਵਿਖੇ ਪ੍ਰੈਸ ਕਾਨਫਰੰਸ ਮੌਕੇ ਪ੍ਰਮੋਦ ਬਾਨ ਨੇ ਗੈਂਗਸਟਰਾਂ ਨੂੰ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਕਾਲੇ ਕੰਮ ਕਰਨੇ ਬੰਦ ਕਰਕੇ ਮੁੱਖ ਧਾਰਾ ‘ਚ ਵਾਪਸ ਆ ਜਾਣ ਨਹੀਂ ਤਾਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਨੂੰਨ ਮੁਤਾਬਕ ਹਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਅਜਿਹੇ ਸਮਾਜ ਵਿਰੋਧੀ ਤੱਤਾਂ ਦੇ ਝਾਂਸੇ ‘ਚ ਆਉਣ ਦੀ ਬਜਾਇ ਆਪਣੀ ਪੜ੍ਹਾਈ ਤੇ ਕੈਰੀਅਰ ਬਣਾਉਣ ਵੱਲ ਧਿਆਨ ਦੇਣ।
ਜੇਲਾਂ ‘ਚੋਂ ਗੈਂਗਸਟਰ ਕਾਰਵਾਈਆਂ ਚਲਾਉਣ ਬਾਬਤ ਪੁੱਛੇ ਇੱਕ ਸਵਾਲ ਦੇ ਜਵਾਬ ‘ਚ ਪ੍ਰਮੋਦ ਬਾਨ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਗਵਾਹ ਹੈ ਕਿ ਰਾਜ ‘ਚ ਅਮਨ ਸ਼ਾਂਤੀ ਲਿਆਉਣ ਲਈ ਸੂਬਾ ਪੁਲਿਸ ਪੂਰੀ ਤਰ੍ਹਾਂ ਸਮਰੱਥ ਅਤੇ ਇਕਜੁਟ ਹੈ। ਉਨ੍ਹਾਂ ਦੱਸਿਆ ਕਿ ਜੇਲ ਵਿਭਾਗ ਸਮੇਤ ਪੰਜਾਬ ਪੁਲਿਸ ਤੇ ਹੋਰ ਸਬੰਧਤਾਂ ਵੱਲੋਂ ਇਕ ਟੀਮ ਬਣਾ ਕੇ ਸਾਂਝੀ ਰਣਨੀਤੀ ਬਣਾਈ ਜਾ ਰਹੀ ਹੈ, ਜਿਸ ਤਹਿਤ ਕਾਨੂੰਨ ਮੁਤਾਬਕ ਗੈਂਗਸਟਰਾਂ ਦੀ ਸਮੱਸਿਆ ਦਾ ਜਲਦੀ ਹੀ ਹੱਲ ਕੀਤਾ ਜਾਵੇਗਾ।
ਏ.ਡੀ.ਜੀ.ਪੀ. ਨੇ ਇੱਕ ਹੋਰ ਸਵਾਲ ਦੇ ਜਵਾਬ ‘ਚ ਦੱਸਿਆ ਕਿ ਇਨ੍ਹਾਂ ਦੇ ਲਾਰੈਂਸ ਬਿਸ਼ਨੋਈ ਧੜੇ ਨਾਲ ਸਬੰਧ ਹੋਣ ਦਾ ਖ਼ਦਸ਼ਾ ਹੈ। ਦੇਹਰਾਦੂਨ ਵਿਖੇ ਹਰਵੀਰ ਸਿੰਘ ਦੀ ਗ੍ਰਿਫ਼ਤਾਰੀ ਸਮੇਂ ਇੱਕ ਪੁਲਿਸ ਮੁਲਾਜਮ ਦੇ ਸੱਟ ਲੱਗਣ ਬਾਬਤ ਦਸਦਿਆਂ ਉਨ੍ਹਾਂ ਕਿਹਾ ਕਿ ਪੁਲਿਸ ਠਰੰਮੇ ਤੋਂ ਕੰਮ ਲੈਕੇ ਭਗੌੜੇ ਦੋਸ਼ੀਆਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰ ਰਹੀ ਹੈ ਪਰੰਤੂ ਜੇਕਰ ਇਨ੍ਹਾਂ ਨੇ ਕੋਈ ਹਥਿਆਰਬੰਦ ਕਾਰਵਾਈ ਕੀਤੀ ਤਾਂ ਪੁਲਿਸ ਵੀ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕਰਨ ‘ਚ ਕੋਈ ਲਿਹਾਜ ਨਹੀਂ ਕਰੇਗੀ।
ਧਰਮਿੰਦਰ ਭਿੰਦਾ ਕਤਲ ਮਾਮਲੇ ‘ਚ ਕਿਸੇ ਵਿਦੇਸ਼ੀ ਜਾਂ ਗੈਂਗਸਟਰ ਦਾ ਹੱਥ ਹੋਣ ਬਾਬਤ ਪੁੱਛੇ ਸਵਾਲ ਦੇ ਜਵਾਬ ‘ਚ ਪ੍ਰਮੋਦ ਬਾਨ ਨੇ ਦੱਸਿਆ ਕਿ ਮ੍ਰਿਤਕ ਢੀਂਡਸਾ ਸਪੋਰਟਸ ਕਬੱਡੀ ਕਲੱਬ ਦੌਣ ਕਲਾਂ ਦਾ ਪ੍ਰਧਾਨ ਰਿਹਾ ਸੀ ਤੇ ਇਨ੍ਹਾਂ ਦੀ ਪਹਿਲਾਂ ਆਪਸ ‘ਚ ਦੋਸਤੀ ਸੀ ਪ੍ਰੰਤੂ ਬਾਅਦ ‘ਚ ਕੋਈ ਰੰਜਸ਼ ਹੋ ਗਈ ਸੀ ਅਤੇ ਹਰਵੀਰ ਸਿੰਘ ਤੇ ਤੇਜਿੰਦਰ ਫ਼ੌਜੀ ਆਦਿ ਇਸਦੇ ਵਿਰੋਧੀ ਹੋ ਗਏ ਸਨ।
ਇਸ ਮੌਕੇ ਆਈ.ਪੀ. ਰਾਕੇਸ਼ ਅਗਰਵਾਲ, ਏ.ਆਈ.ਜੀ. ਏ.ਜੀ.ਟੀ.ਐਫ. ਗੁਰਮੀਤ ਸਿੰਘ ਚੌਹਾਨ, ਐਸ.ਐਸ.ਪੀ. ਡਾ. ਨਾਨਕ ਸਿੰਘ, ਐਸ.ਪੀ. (ਜਾਂਚ) ਡਾ. ਮਹਿਤਾਬ ਸਿੰਘ, ਐਸ.ਪੀ. (ਸਿਟੀ) ਹਰਪਾਲ ਸਿੰਘ, ਡੀ.ਐਸ.ਪੀ. ਏ.ਜੀ.ਟੀ.ਐਫ ਬਿਕਰਮਜੀਤ ਸਿੰਘ ਬਰਾੜ, ਡੀ.ਐਸ.ਪੀ. (ਸਿਟੀ-2) ਮੋਹਿਤ ਅਗਰਵਾਲ ਤੇ ਹੋਰ ਅਧਿਕਾਰੀ ਮੌਜੂਦ ਸਨ।

Post Views: 112
Previous Post

पीएम मोदी का बड़ा ऐलान, देश को अगले 10 साल में मिलेंगे नए डॉक्टर

Next Post

महावीर स्वामी जी ने दुनिया को अहिंसा परमोधर्म का संदेश दिया:- ओंकार सिंह

Next Post
महावीर स्वामी जी ने दुनिया को अहिंसा परमोधर्म का संदेश दिया:- ओंकार सिंह

महावीर स्वामी जी ने दुनिया को अहिंसा परमोधर्म का संदेश दिया:- ओंकार सिंह

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982