ਤਰਨ ਤਾਰਨ, 29-12-22 – ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਹੈ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਏ ਦਿਨ ਮੋਬਾਇਲ ਫੋਨ, ਨਸ਼ੀਲੇ ਪਦਾਰਥ ਅਤੇ ਹੋਰ ਸਮੱਗਰੀ ਬਰਾਮਦ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ।
ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਵਾਰਸ ਹਾਲਤ ਵਿਚ ਜੇਲ੍ਹ ਅੰਦਰ ਮੌਜੂਦ 5 ਟੱਚ ਮੋਬਾਇਲ ਫੋਨ, 2 ਕੀਪੈਡ ਮੋਬਾਇਲ ਫੋਨ, 2 ਅਡਾਪਟਰ, 3 ਜਗਾੜੂ ਚਾਰਗਰ, 2 ਹੈਡਫੋਨ, 5 ਵੱਖ-ਵੱਖ ਕੰਪਨੀ ਦੀਆਂ ਸਿਮਾਂ ਬਰਾਮਦ ਕੀਤੀਆਂ ਗਈਆਂ।
ਡੀ.ਐੱਸ.ਪੀ ਸ੍ਰੀ ਗੋਇੰਦਵਾਲ ਸਾਹਿਬ ਅਰੁਣ ਸ਼ਰਮਾ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਅੰਦਰੋਂ ਬਰਾਮਦ ਕੀਤੇ ਗਏ ਉਕਤ ਮੋਬਾਈਲ ਫੋਨ ਅਤੇ ਹੋਰ ਸਮਾਨ ਨੂੰ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਕਬਜ਼ੇ ਵਿਚ ਲੈਂਦੇ ਹੋਏ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਬੀਰ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
