ਦਸੂਹਾ, 29-12-22(Press Ki Taquat): ਇੱਥੇ ਦਸੂਹਾ-ਹਾਜੀਪੁਰ ਮੁੱਖ ਸੜਕ ‘ਤੇ ਪੈਂਦੇ ਅੱਡਾ ਸਿੰਘਪੁਰ ਨਜ਼ਦੀਕ ਅੱਜ ਸੜਕ ਹਾਦਸੇ ‘ਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਦਸੂਹਾ ਵੱਲੋਂ ਆ ਰਹੀ ਪਿੱਕਅਪ ਗੱਡੀ ਅਤੇ ਹਾਜੀਪੁਰ ਵੱਲੋਂ ਆ ਰਹੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਜ਼ੋਰਦਾਰ ਟੱਕਰ ਹੋ ਗਈ। ਇਸ ‘ਚ ਮੋਟਰਸਾਈਕਲ ਸਵਾਰ ਦੀ ਮੌਕੇ ‘ਤੇ ਹੀ ਮੌਤੇ ਹੋ ਗਈ।
ਥਾਣਾ ਦਸੂਹਾ ਦੇ ਏ. ਐੱਸ. ਆਈ. ਬਲਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਬਦਰੀ ਨਾਥ ਪੁੱਤਰ ਦੇਵਤਾ ਦੀਨ ਨਿਵਾਸੀ ਉੱਤਰ ਪ੍ਰਦੇਸ਼ ਵੱਜੋਂ ਹੋਈ ਹੈ, ਜੋ ਕਿ ਹਾਜੀਪੁਰ ਨਜ਼ਦੀਕ ਦਗਨ ਭੱਠੇ ‘ਤੇ ਮਜ਼ਦੂਰੀ ਕਰਦਾ ਸੀ ਅਤੇ ਕਿਸੇ ਕੰਮ ਲਈ ਜਾ ਰਿਹਾ ਸੀ। ਸਿੰਘਪੁਰ ਅੱਡੇ ਨਜ਼ਦੀਕ ਦਸੂਹਾ ਵੱਲੋਂ ਆ ਰਹੀ ਪਿੱਕਅਪ ਗੱਡੀ ਨਾਲ ਉਸ ਦੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਮੌਕੇ ‘ਤੇ ਹੀ ਉਸ ਦੀ ਮੌਤ ਹੋ ਗਈ। ਫਿਲਹਾਲ ਦਸੂਹਾ ਪੁਲਿਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਦਸੂਹਾ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

