ਨਵੀਂ ਦਿੱਲੀ,(ਪ੍ਰੈਸ ਕੀ ਤਾਕਤ)
2 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨੇ ਅੱਜ ਵਫ਼ਦ ਪੱਧਰ ਦੀ ਗੱਲਬਾਤ ਕੀਤੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੈਂ ਇਟਲੀ ਦੇ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਅਤੇ ਉਨ੍ਹਾਂ ਦੇ ਵਫ਼ਦ ਦਾ ਭਾਰਤ ਦੀ ਪਹਿਲੀ ਫ਼ੇਰੀ ’ਤੇ ਸਵਾਗਤ ਕਰਦਾ ਹਾਂ।ਅਸੀਂ ਆਪਣੇ ਆਰਥਿਕ ਸੰਬੰਧਾਂ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਭਾਰਤ ਅਤੇ ਇਟਲੀ ਆਪਣੇ ਦੁਵੱਲੇ ਸੰਬੰਧਾਂ ਦੀ 75ਵੀਂ ਵਰ੍ਹੇਗੰਢ ਮਨਾ ਰਹੇ ਹਨ ਅਤੇ ਇਸ ਮੌਕੇ ਅਸੀਂ ਭਾਰਤ-ਇਟਲੀ ਭਾਈਵਾਲੀ ਨੂੰ ਰਣਨੀਤਕ ਭਾਈਵਾਲੀ ਦਾ ਦਰਜਾ ਦੇਣ ਦਾ ਫ਼ੈਸਲਾ ਕੀਤਾ ਹੈ।