ਅੰਮ੍ਰਿਤਸਰ, 9 ਮਾਰਚ (ਪ੍ਰੈਸ ਕੀ ਤਾਕਤ)- ਰਾਸ਼ਟਰਪਤੀ ਦਰੋਪਦੀ ਮੁਰਮੁ ਦੀ ਸ੍ਰੀ ਹਰਿਮੰਦਰ ਸਾਹਿਬ ਫ਼ੇਰੀ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਜਿੱਥੇ ਉਨ੍ਹਾਂ ਨੂੰ ਸਨਮਾਨਤ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਵਲੋਂ ਰਾਸ਼ਟਰਪਤੀ ਨੂੰ ਬੰਦੀ ਸਿੰਘਾਂ ਦੀਆਂ ਜਲਦ ਰਿਹਾਈਆਂ ਅਤੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਐਕਟ 2014 ਦੇ ਗਠਨ ਬਾਰੇ ਵਿਚਾਰ ਕਰਨ ਲਈ ਦੋ ਮੰਗ ਪੱਤਰ ਦਿੱਤੇ ਵੀ ਗਏ ਹਨ।