ਫ਼ਰੀਦਕੋਟ, 9 ਮਾਰਚ (ਪ੍ਰੈਸ ਕੀ ਤਾਕਤ)- ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੋਟਕਪੂਰਾ ਗੋਲੀ ਕਾਂਡ ਸੰਬੰਧੀ ਚੱਲ ਰਹੇ ਮੁਕੱਦਮੇ ਵਿਚ ਅੱਜ ਇੱਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਆਪਣੀ ਜ਼ਮਾਨਤ ਅਰਜ਼ੀ ਦਾਖ਼ਲ ਕਰਵਾਈ ਗਈ ਹੈ। ਅਦਾਲਤ ਵਲੋਂ ਇਸ ਅਰਜ਼ੀ ’ਤੇ 14 ਮਾਰਚ ਨੂੰ ਸੁਣਵਾਈ ਰੱਖੀ ਗਈ ਹੈ। ਦੱਸਣਯੋਗ ਹੈ ਕਿ ਇਸ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਚਲਾਨ ਪੇਸ਼ ਕੀਤਾ ਗਿਆ ਸੀ ਅਤੇ ਅਦਾਲਤ ਵਲੋਂ ਦੋਵਾਂ ਬਾਦਲਾਂ ਸਮੇਤ ਸੱਤ ਵਿਅਕਤੀਆਂ ਨੂੰ ਇਸ ਗੋਲੀ ਕਾਂਡ ਵਿਚ ਮੁਲਜ਼ਮ ਵਜੋਂਂ ਨਾਮਜ਼ਦ ਕੀਤਾ ਗਿਆ ਸੀ।