ਚੰਡੀਗੜ੍ਹ, 16 ਮਾਰਚ ( ਪ੍ਰੈਸ ਕੀ ਤਾਕਤ)- ਅੱਜ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਟ੍ਰਾਈਸਿਟੀ ਕੰਪਰੀਹੈਂਸਿਵ ਮੋਬਿਲਿਟੀ ਪਲਾਨ ਸਬੰਧੀ ਮੀਟਿੰਗ ਹੋਈ। ਮੀਟਿੰਗ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਪੰਜਾਬ ਤੋਂ ਕੈਬਨਿਟ ਮੰਤਰੀ ਸੁਸ਼ਰੀ ਅਨਮੋਲ ਗਗਨ ਮਾਨ ਵੀ ਸ਼ਾਮਲ ਹੋਏ। ਮੀਟਿੰਗ ਵਿੱਚ ਪੰਚਕੂਲਾ, ਚੰਡੀਗੜ੍ਹ ਅਤੇ ਮੁਹਾਲੀ (ਟ੍ਰਾਈ-ਸਿਟੀ) ਵਿੱਚ ਟਰੈਫਿਕ ਪ੍ਰਬੰਧਾਂ ਅਤੇ ਤਿੰਨੋਂ ਸ਼ਹਿਰਾਂ ਵਿੱਚ ਮੈਟਰੋ ਪ੍ਰਾਜੈਕਟ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਗਈ। ਮੁੱਖ ਮੰਤਰੀ ਮਨੋਹਰ ਲਾਲ ਨੇ ਮੀਟਿੰਗ ਵਿੱਚ ਸੁਝਾਅ ਦਿੱਤਾ ਕਿ ਜ਼ੀਰਕਪੁਰ ਨੂੰ ਮੈਟਰੋ ਰਾਹੀਂ ਪਿੰਜੌਰ-ਕਾਲਕਾ ਨਾਲ ਜੋੜਿਆ ਜਾਵੇ, ਤਾਂ ਜੋ ਚੰਡੀਗੜ੍ਹ ਆਉਣ ਵਾਲੇ ਨਾਗਰਿਕਾਂ ਨੂੰ ਬਿਹਤਰ ਆਵਾਜਾਈ ਦੀ ਸਹੂਲਤ ਮਿਲ ਸਕੇ। ਇਸ ਤੋਂ ਇਲਾਵਾ ਚੰਡੀਗੜ੍ਹ ਨੂੰ ਪਿੰਜੌਰ-ਕਾਲਕਾ ਨਾਲ ਜੋੜਨ ਬਾਰੇ ਵੀ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਘੱਗਰ ਨਦੀ ਦੇ ਖੇਤਰ ਅਤੇ ਨਵੇਂ ਪੰਚਕੂਲਾ ਨੂੰ ਵੀ ਮੈਟਰੋ ਦੇ ਵਿਸਥਾਰ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਲਈ ਇਨ੍ਹਾਂ ਸਾਰੇ ਰੂਟਾਂ ਨੂੰ ਮੈਟਰੋ ਦੇ ਪਹਿਲੇ ਪੜਾਅ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਮਨੋਹਰ ਲਾਲ ਨੇ ਦੱਸਿਆ ਕਿ ਪੰਜਾਬ, ਹਰਿਆਣਾ ਸਿਵਲ ਸਕੱਤਰੇਤ, ਵਿਧਾਨ ਸਭਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਪੀ.ਜੀ.ਆਈ ਅਤੇ ਹਵਾਈ ਅੱਡੇ ਆਦਿ ਅਹਿਮ ਸਥਾਨਾਂ ‘ਤੇ ਨਾਗਰਿਕਾਂ ਦੀ ਆਵਾਜਾਈ ਜ਼ਿਆਦਾ ਹੁੰਦੀ ਹੈ। ਜੇਕਰ ਇਨ੍ਹਾਂ ਥਾਵਾਂ ਨੂੰ ਵੀ ਮੈਟਰੋ ਨਾਲ ਜੋੜ ਦਿੱਤਾ ਜਾਵੇ ਤਾਂ ਆਮ ਲੋਕਾਂ ਨੂੰ ਟ੍ਰੈਫਿਕ ਜਾਮ ਤੋਂ ਵੱਡੀ ਰਾਹਤ ਮਿਲੇਗੀ ਅਤੇ ਉਨ੍ਹਾਂ ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ। ਇਸ ਲਈ ਇਨ੍ਹਾਂ ਮੁੱਖ ਥਾਵਾਂ ਨੂੰ ਪਹਿਲੇ ਪੜਾਅ ਵਿੱਚ ਹੀ ਜੋੜਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਟਰੋ ਪ੍ਰੋਜੈਕਟ ਦਾ ਮੁੱਖ ਉਦੇਸ਼ ਪੰਚਕੂਲਾ ਵਾਸੀਆਂ ਲਈ ਹਵਾਈ ਅੱਡੇ ਦੀ ਸੰਪਰਕ ਨੂੰ ਬਿਹਤਰ ਬਣਾਉਣਾ ਅਤੇ ਸੁਵਿਧਾ ਪ੍ਰਦਾਨ ਕਰਨਾ ਹੈ ਅਤੇ ਨਾਲ ਹੀ ਟ੍ਰਾਈਸਿਟੀ ਵਿੱਚ ਜਨਤਕ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਹੈ। ਇਸ ਦੇ ਲਈ ਹਰਿਆਣਾ, ਪੰਜਾਬ ਅਤੇ ਚੰਡੀਗੜ੍ਹ ਨੂੰ ਆਪਸੀ ਤਾਲਮੇਲ ਕਾਇਮ ਕਰਕੇ ਪੂਰੀ ਤਨਦੇਹੀ ਨਾਲ ਅੱਗੇ ਵਧਣਾ ਹੋਵੇਗਾ। ਇਸ ਮੌਕੇ ਚੰਡੀਗੜ੍ਹ ਦੇ ਮੇਅਰ ਸ੍ਰੀ ਅਨੂਪ ਗੁਪਤਾ, ਹਰਿਆਣਾ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਡੀ.ਐਸ. ਢੇਸੀ, ਮੁੱਖ ਸਕੱਤਰ ਸ੍ਰੀ ਸੰਜੀਵ ਕੌਸ਼ਲ ਅਤੇ ਸ਼ਹਿਰੀ ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਅਰੁਣ ਗੁਪਤਾ ਸਮੇਤ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ। ਮੀਟਿੰਗ