ਚੰਡੀਗੜ੍ਹ, 18 ਮਾਰਚ(ਪ੍ਰੈਸ ਕੀ ਤਾਕਤ)- ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਗਿ੍ਰਫਤਾਰੀ ਨੂੰ ਲੈ ਕੇ ਬੇਨਤੀ ਕਰਦਿਆਂ ਕਿਹਾ ਕਿ ਗੁਰੂ ਦੇ ਸਿੱਖ ਭੱਜਦੇ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਭਾਵੇਂ ਮਜਬੂਰੀ ਵਸ ਹੀ ਸਹੀ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।