ਫਿਰੋਜ਼ਪੁਰ,04-05-2023(ਪ੍ਰੈਸ ਕੀ ਤਾਕਤ)-ਪਾਕਿਸਤਾਨੀ ਡਰੋਨ ਦੀਆਂ ਭਾਰਤੀ ਖੇਤਰ ‘ਚ ਦਸਤਕ ਦੇਣ ਦੀਆਂ ਗਤੀਵਿਧੀਆਂ ਨਹੀ ਰੁਕ ਰਹੀਆਂ ਹਨ। ਜਿਸ ‘ਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਤੋਂ ਬਾਅਦ ਇਹ ਡਰੋਨ ਵਾਪਸ ਪਾਕਿਸਤਾਨ ਵੱਲ ਚਲਾ ਗਿਆ। ਬੀ.ਐੱਸ.ਐੱਫ. ਅਤੇ ਪੁਲਿਸ ਵਲੋਂ ਤਲਾਸ਼ੀ ਅਭਿਆਨ ਜਾਰੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਖ਼ਾਲੜਾ ਵਿਖੇ ਬੀ. ਓ. ਪੀ. ਬਾਬਾ ਪੀਰ ਦੇ ਪਿੱਲਰ ਨੰਬਰ 135/12-13 ਰਾਹੀਂ ਬੀਤੀ ਰਾਤ 9.21 ਵਜੇ ਪਾਕਿਸਤਾਨੀ ਡਰੋਨ ਦੀ ਭਾਰਤੀ ਖੇਤਰ ‘ਚ ਦਾਖ਼ਲ ਹੋਣ ਸਬੰਧੀ ਆਵਾਜ਼ ਸੁਣਾਈ ਦਿੱਤੀ, ਜਿਸ ਤੋਂ ਬਾਅਦ ਸਰਹੱਦ ‘ਤੇ ਤਾਇਨਾਤ ਬੀ. ਐੱਸ. ਐੱਫ. ਦੀ 71 ਬਟਾਲੀਅਨ ਵੱਲੋਂ ਹਰਕਤ ‘ਚ ਆਉਂਦੇ ਹੋਏ ਕਰੀਬ 6 ਰੌਂਦ ਫਾਇਰਿੰਗ ਕੀਤੀ ਗਈ।

