Thursday, September 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ

admin by admin
in BREAKING, CHANDIGARH, COVER STORY, PUNJAB
0
ਦੂਜੀ ਬੱਚੀ ਦੇ ਜਨਮ ਤੇ ਲਾਭਪਾਤਰੀ ਔਰਤਾਂ ਨੂੰ 6000/ ਰੁਪਏ ਦੀ ਦਿੱਤੀ ਜਾਵੇਗੀ ਵਿੱਤੀ ਸਹਾਇਤਾ: ਡਾ.ਬਲਜੀਤ ਕੌਰ
0
SHARES
0
VIEWS
Share on FacebookShare on Twitter

ਚੰਡੀਗੜ੍ਹ, 30 ਜੂਨ(ਪ੍ਰੈੱਸ ਕਿ ਤਾਕਤ ਬਿਊਰੋ):-

ਪੰਜਾਬ ਸਰਕਾਰ ਵੱਲੋਂ ਔਰਤਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ  ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ‘ਚ ਔਰਤਾਂ ਦੇ ਸ਼ਕਤੀਕਰਨ, ਸੁਰੱਖਿਆ ਅਤੇ ਭਲਾਈ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਤਹਿਤ ਯੋਗ ਲਾਭਪਾਤਰੀ ਔਰਤਾਂ (ਦੁੱਧ ਪਿਲਾਉਣ  ਵਾਲੀਆਂ ਮਾਵਾਂ) ਨੂੰ ਦੂਜੇ ਬੱਚੇ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਇਕ ਕਿਸ਼ਤ ਵਿਚ ਵਿੱਤੀ ਸਹਾਇਤਾ ਦਿਤੀ ਜਾਵੇਗੀ। ਇਸ ਯੋਜਨਾ ਤਹਿਤ, ਪਹਿਲੇ ਬੱਚੇ ਦੇ ਜਨਮ ਲਈ 5000/-ਰੁਪਏ ਦੀ ਵਿੱਤੀ ਸਹਾਇਤਾ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ ਦਿੱਤੀ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਲੜਕੀ ਦੇ ਜਨਮ ਤੋਂ ਬਾਅਦ 6000/- ਰੁਪਏ ਦੀ ਵਿੱਤੀ ਸਹਾਇਤਾ ਦੇਣ ਨਾਲ ਬੱਚੀਆਂ ਦੇ ਘਟ ਰਹੇ ਜਨਮ ਸਮੇ ਲਿੰਗ ਅਨੁਪਾਤ ਵਿਚ ਸੁਧਾਰ ਹੋਵੇਗਾ, ਜਨਮ ਤੋਂ ਪਹਿਲਾਂ ਲਿੰਗ ਚੋਣ ਕੀਤੇ ਜਾਣ ਵਾਲੀ ਪ੍ਰਥਾ ਨੂੰ ਵੀ ਠੱਲ੍ਹ ਪਾਉਣ ਵਿਚ ਸਹਾਇਤਾ ਮਿਲੇਗੀ, ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੀ ਸਿਹਤ ਵਿਚ ਸੁਧਾਰ ਹੋਵੇਗਾ ਅਤੇ ਬੱਚੇ ਦੀ ਪੋਸ਼ਣ ਸਬੰਧੀ ਤੰਦਰੁਸਤੀ ਵਿੱਚ ਸੁਧਾਰ ਕਰਨ ਵਿਚ ਮਦਦ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ  6,000/- ਰੁਪਏ ਦਾ ਲਾਭ ਸਿੱਧਾ ਲਾਭਪਾਤਰੀਆਂ ਦੇ ਬੈਂਕ/ਡਾਕਖਾਨੇ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਇਹ ਲਾਭ ਲੈਣ ਲਈ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਵਲੋਂ ਫਾਰਮ ਭਰੇ ਜਾਂਦੇ ਹਨ ਇਹ ਲਾਭ ਪ੍ਰਾਪਤ ਕਰਨ ਲਈ ਹਰ ਲਾਭਪਾਤਰੀ ਕੋਲ ਆਧਾਰ ਕਾਰਡ ਹੋਣਾ ਅਤੇ ਅਧਾਰ ਕਾਰਡ ਬੈਂਕ ਖਾਤੇ ਨਾਲ ਲਿੰਕ ਹੋਣਾ ਲਾਜਮੀ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਲਾਭਪਾਤਰੀ ਘਰ ਬੈਠ ਕੇ ਆਨਲਾਈਨ ਪੋਰਟਲ (https://pmmvy.nic.in/) ਤੇ  ਆਪਣੇ ਆਪ ਰਜਿਸਟਰਡ ਕਰਕੇ ਆਪਣੀ ਅਰਜੀ ਜਮ੍ਹਾਂ ਕਰਵਾ ਸਕਦੇ ਹਨ।

ਮੰਤਰੀ ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਸ ਯੋਜਨਾ ਨੂੰ ਪਾਰਦਰਸ਼ੀ ਅਤੇ ਕੁਸ਼ਲਤਾ ਪੂਰਵਕ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ।

Post Views: 122
Previous Post

ਨਸ਼ਿਆਂ ਵਿਰੁੱਧ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਸਾਂਝੀ ਰਣਨੀਤੀ ਦਾ ਡੀ.ਸੀ. ਨੇ ਲਿਆ ਜਾਇਜ਼ਾ, ਨਸ਼ਿਆਂ ਦੀ ਸਪਲਾਈ ਤੋੜਨ ‘ਤੇ ਜ਼ੋਰ -ਮੁੱਖ ਮੰਤਰੀ ਦੇ ਆਦੇਸ਼ਾਂ ਤਹਿਤ ਪਟਿਆਲਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣ ਲਈ ਉਪਰਾਲਾ

Next Post

ਗ੍ਰਾਮੀਣਾਂ ਲਈ ਬੱਸ ਸਹੂਲਤ ਸ਼ੁਰੂ ਕੀਤੀ ਜਾਵੇ – ਦੁਸ਼ਯੰਤ ਚੌਟਾਲਾ

Next Post
ਗ੍ਰਾਮੀਣਾਂ ਲਈ ਬੱਸ ਸਹੂਲਤ ਸ਼ੁਰੂ ਕੀਤੀ ਜਾਵੇ – ਦੁਸ਼ਯੰਤ ਚੌਟਾਲਾ

ਗ੍ਰਾਮੀਣਾਂ ਲਈ ਬੱਸ ਸਹੂਲਤ ਸ਼ੁਰੂ ਕੀਤੀ ਜਾਵੇ - ਦੁਸ਼ਯੰਤ ਚੌਟਾਲਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800