No Result
View All Result
Wednesday, February 18, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਬਿਜਲੀ ਕਾਮਿਆਂ ਨੇ ਮੁੱਖ ਦਫਤਰ ਦੇ ਗੇਟਾਂ ਤੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ, ਸੰਘਰਸ਼ ਜਾਰੀ ਰੱਖਣਗੇ ਬਿਜਲੀ ਕਾਮੇ।

admin by admin
in BREAKING, COVER STORY
0
ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਬਿਜਲੀ ਕਾਮਿਆਂ ਨੇ ਮੁੱਖ ਦਫਤਰ ਦੇ ਗੇਟਾਂ ਤੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ, ਸੰਘਰਸ਼ ਜਾਰੀ ਰੱਖਣਗੇ ਬਿਜਲੀ ਕਾਮੇ।
0
SHARES
0
VIEWS
Share on FacebookShare on Twitter

ਪਟਿਆਲਾ : 5 ਜੁਲਾਈ 2023 (ਪ੍ਰੈਸ ਕੀ ਤਾਕਤ ਬਿਊਰੋ )
ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਤੇ ਵੱਡੀ ਗਿਣਤੀ ਵਿੱਚ ਬਿਜਲੀ ਕਾਮਿਆਂ ਨੇ ਬਿਜਲੀ ਨਿਗਮ ਦੇ ਮੁੱਖ ਦਫਤਰ ਦੇ ਗੇਟਾਂ ਅੱਗੇ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ, ਜਿਸ ਵਿੱਚ ਹਜ਼ਾਰਾਂ ਬਿਜਲੀ ਕਾਮਿਆਂ ਨੇ ਭਾਗ ਲਿਆ । ਇਸ ਮੌਕੇ ਤੇ ਪਟਿਆਲਾ ਦੇ ਪ੍ਰਸ਼ਾਸਨ ਨੇ ਜੁਆਇੰਟ ਫੋਰਮ ਦੇ ਆਗੂਆਂ ਨੂੰ ਬਿਜਲੀ ਮੰਤਰੀ ਨਾਲ ਮਿਤੀ 07-07-23 ਨੂੰ ਮੀਟਿੰਗ ਦਾ ਪੱਤਰ ਸੌਂਪਿਆ। ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਆਗੂਆਂ ਸਰਬ ਸਾਥੀ  ਰਤਨ ਸਿੰਘ ਮਜਾਰੀ, ਬਲਦੇਵ ਸਿੰਘ ਮੰਢਾਲੀ, ਕਰਮਚੰਦ ਭਾਰਦਵਾਜ ਹਰਪਾਲ ਸਿੰਘ,  ਕੁਲਵਿੰਦਰ ਸਿੰਘ ਢਿੱਲੋਂ, ਜਗਜੀਤ ਸਿੰਘ ਕੋਟਲੀ, ਸਿਕੰਦਰ ਨਾਥ , ਜਗਰੂਪ ਸਿੰਘ ਮਹਿਮਦਪੁਰ, ਗੁਰਚਰਨ ਸਿੰਘ, ਰਵੇਲ ਸਿੰਘ ਸਹਾਏਪੁਰ, ਕਮਲਜੀਤ ਸਿੰਘ, ਕੌਰ ਸਿੰਘ ਸੋਹੀ , ਬਲਵਿੰਦਰ ਸਿੰਘ ਸੰਧੂ, ਬਰਜਿੰਦਰ ਕੁਮਾਰ ਸ਼ਰਮਾ, ਇੰਦਰਜੀਤ ਸਿੰਘ , ਸੁਖਵਿੰਦਰ ਸਿੰਘ ਚਹਿਲ, ਰਘਬੀਰ ਸਿੰਘ ਰਾਮਗੜ੍ਹ, ਸੁਖਵਿੰਦਰ ਸਿੰਘ ਦੁੰਮਨਾ, ਲਖਵੰਤ ਸਿੰਘ ਦਿਓਲ,  ਸਰਬਜੀਤ ਸਿੰਘ ਭਾਣਾ, ਬਲਜੀਤ ਸਿੰਘ ਮੋਦਲਾ, ਰਾਮ ਸਿੰਘ ਸੈਣੀ, ਤੇਜਿੰਦਰ ਸਿੰਘ ਸੇਖੋਂ, ਅਮਰੀਕ ਸਿੰਘ ਗੋਬਿੰਦਗੜ੍ਹ ਆਦਿ ਨੇ ਦੱਸਿਆ ਕਿ ਜੁਲਾਈ ਦੇ ਚੌਥੇ ਹਫਤੇ ਵਿੱਚ ਸੂਬਾ ਪੱਧਰ ਤੇ ਇੱਕ ਰੋਜ਼ਾ ਮੁਕੰਮਲ ਹੜਤਾਲ ਕਰਨਗੇ। ਇਸ ਤੋਂ ਇਲਾਵਾ 20 ਜੁਲਾਈ ਨੂੰ ਬਿਜਲੀ ਮੰਤਰੀ ਦੇ ਘਰ ਅੱਗੇ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਬੁਲਾਰਿਆਂ ਨੇ ਦੱਸਿਆ ਕਿ ਮਿਤੀ 25 ਮਈ 2023 ਨੂੰ ਬਿਜਲੀ ਮੰਤਰੀ ਅਤੇ ਮੈਨੇਜਮੈਂਟ ਨੇ 20 ਦਿਨਾਂ ਅੰਦਰ ਮੰਨੀਆਂ ਮੰਗਾਂ ਲਾਗੂ ਕਰਨ ਦਾ ਭਰੋਸਾ ਦਿੱਤਾ ਸੀ, ਜਿਸ ਤੋਂ ਲਗਾਤਾਰ ਟਾਲ ਮਟੋਲ ਕੀਤਾ ਜਾ ਰਿਹਾ ਹੈ।  ਮੁਲਾਜਮਾਂ ਮੰਗਾਂ ਜਿਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ, ਸਕੇਲਾਂ ਦੀਆਂ ਤਰੁੱਟੀਆਂ ਦੂਰ ਕਰਨ, ਵੇਜ ਫਾਰਮੂਲੇਸ਼ਨ ਕਮੇਟੀ ਵਿੱਚ ਪ੍ਰਤੀਨਿਧਤਾ ਦੇਣ, ਰਹਿੰਦੇ ਭੱਤਿਆਂ ਵਿੱਚ ਸੋਧ ਕਰਨ, ਕੱਚੇ ਕਾਮੇ ਪੱਕੇ ਕਰਨ, ਸੀ.ਆਰ.ਏ. 295/19 ਅਧੀਨ ਭਰਤੀ ਸ.ਲ.ਮ. ਨੂੰ ਤੰਗ ਪ੍ਰੇਸ਼ਾਨ ਨਾ ਕਰਨ, ਇਨ੍ਹਾਂ ਤੇ ਦਰਜ ਝੂਠੇ ਕੇਸ ਵਾਪਸ ਲੈਣ, ਸੀ.ਆਰ.ਏ. 293/19, 294/19, 295/19 ਆਦਿ ਰਾਹੀਂ ਭਰਤੀ ਕਾਮਿਆਂ ਨੂੰ ਪਰਖਕਾਲ ਸਮਾਂ ਪੂਰਾ ਹੋਣ ਤੇ ਪੂਰਾ ਤਨਖਾਹ ਸਕੇਲ ਦੇਣ ਆਦਿ 50 ਨੁਕਾਤੀ ਮੰਗ ਪੱਤਰ ਅਨੁਸਾਰ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਅਤੇ ਰਹਿੰਦੀਆਂ ਮੰਗਾਂ ਦਾ ਨਿਪਟਾਰਾ ਕਰਨ, ਕੇਂਦਰ ਦੇ ਤਨਖਾਹ ਸਕੇਲ ਦੇਣ ਦੀ ਥਾਂ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਦੀ ਮੰਗ ਕੀਤੀ। ਸਾਥੀ ਕਰਮਚੰਦ ਭਾਰਦਵਾਜ ਨੇ ਦੱਸਿਆ ਕਿ ਜੇਕਰ ਪਾਵਰ ਮੈਨੇਜਮੈਂਟਾਂ ਅਤੇ ਬਿਜਲੀ ਮੰਤਰੀ ਪੰਜਾਬ ਨੇ ਮਿਤੀ 07-07-23 ਦੀ ਮੀਟਿੰਗ ਵਿੱਚ ਮੁਲਾਜਮ ਮਸਲੇ ਹੱਲ ਨਾ ਕੀਤੇ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ ਅਤੇ ਜੁਆਇੰਟ ਫੋਰਮ ਵਲੋਂ ਪਹਿਲਾਂ ਤੋਂ ਉਲੀਕੇ ਸੰਘਰਸ਼ ਪ੍ਰੋਗਰਾਮ – ਵਰਕ ਟੂ ਰੂਲ, ਫੀਲਡ ਦੌਰਿਆਂ ਸਮੇਂ ਡਾਇਰੈਕਟਰਾਂ ਵਿਰੁੱਧ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਜਾਰੀ ਰਹਿਣਗੇ।

Post Views: 92
Tags: #electricity workersEmployeespowerPSEB
Previous Post

ਬਠਿੰਡਾ ਅਤੇ ਪਠਾਨਕੋਟ ਦੀਆਂ ਧੀਆਂ ਦੀ ਆਫੀਸਰਜ਼ ਟਰੇਨਿੰਗ ਅਕੈਡਮੀ, ਚੇਨੱਈ ਵਿੱਚ ਪ੍ਰੀ-ਕਮਿਸ਼ਨ ਟਰੇਨਿੰਗ ਲਈ ਚੋਣ

Next Post

ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 17 ਫੀਸਦੀ ਵਾਧਾ: ਜਿੰਪਾ

Next Post
ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 17 ਫੀਸਦੀ ਵਾਧਾ: ਜਿੰਪਾ

ਵਿੱਤੀ ਵਰ੍ਹੇ 2023-24 ਦੇ ਪਹਿਲੇ 3 ਮਹੀਨਿਆਂ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ 17 ਫੀਸਦੀ ਵਾਧਾ: ਜਿੰਪਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982