ਨਵੀਂ ਦਿੱਲੀ, 19 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ)- ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੱਜ ਯਾਨੀ ਕਿ ਬੁੱਧਵਾਰ ਨੂੰ ਵਿਦੇਸ਼ ਜਾਣ ਤੋਂ ਰੋਕਿਆ ਗਿਆ। ਦਰਅਸਲ ਕਿਰਨਦੀਪ ਦਿੱਲੀ ਹਵਾਈ ਅੱਡੇ ਤੋਂ ਯੂਕੇ ਜਾਣ ਲਈ ਫਲਾਈਟ ਲੈਣ ਪਹੁੰਚੀ ਸੀ ਪਰ ਪੁਲਸ ਅਤੇ ਸੁਰੱਖਿਆ ਏਜੰਸੀਆਂ ਦੀ ਟੀਮ ਨੇ ਉਸ ਨੂੰ ਰੋਕ ਲਿਆ। ਟੀਮ ਉਸ ਤੋਂ ਪੁੱਛ-ਗਿੱਛ ਕਰ ਰਹੀ ਹੈ। ਦੱਸ ਦੇਈਏ ਕਿ ਜਾਂਚ ਦੇ ਚੱਲਦੇ ਕਿਰਨਦੀਪ ਨੂੰ ਵਿਦੇਸ਼ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਅੰਮ੍ਰਿਤਪਾਲ ਨੇ ਦੁਬਈ ਤੋਂ ਪੰਜਾਬ ਪਰਤ ਕੇ ਇਸੇ ਸਾਲ ਜੱਦੀ ਪਿੰਡ ਜੱਲੂਪੁਰ ਖੇੜਾ ਵਿਚ ਕਿਰਨਦੀਪ ਕੌਰ ਨਾਲ ਵਿਆਹ ਕਰਵਾਇਆ ਸੀ। ਕਿਰਨਦੀਪ ਬ੍ਰਿਟੇਨ ਦੀ ਨਾਗਰਿਕ ਹੈ।