No Result
View All Result
Friday, March 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਨੇ ਐਨ.ਆਰ.ਆਈ. ਭਾਈਚਾਰੇ ਲਈ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਆਨਲਾਈਨ ਪੋਰਟਲ eservices.punjab.gov.in ਦੀ ਸ਼ੁਰੂਆਤ

admin by admin
in BREAKING, COVER STORY, PUNJAB
0
ਮੁੱਖ ਮੰਤਰੀ ਨੇ ਐਨ.ਆਰ.ਆਈ. ਭਾਈਚਾਰੇ ਲਈ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਤਸਦੀਕ ਕਰਨ ਲਈ ਆਨਲਾਈਨ ਪੋਰਟਲ eservices.punjab.gov.in ਦੀ ਸ਼ੁਰੂਆਤ
0
SHARES
0
VIEWS
Share on FacebookShare on Twitter
ਉਪਰਾਲੇ ਨੂੰ ਈ-ਗਵਰਨੈਂਸ ਵੱਲ ਇੱਕ ਹੋਰ ਇਨਕਲਾਬੀ ਕਦਮ ਦੱਸਿਆ
ਪੋਰਟਲ ਨਾਲ ਲੋਕਾਂ ਨੂੰ ਘਰ ਬੈਠੇ ਦਸਤਾਵੇਜ਼ ਪ੍ਰਾਪਤ ਕਰਨ ਦੀ ਸਹੂਲਤ ਹਾਸਲ ਹੋਵੇਗੀ
 
ਚੰਡੀਗੜ੍ਹ, 24 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ)
 
ਵਿਦੇਸ਼ਾਂ ਵਿਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਾਲ ਵਿਭਾਗ ਨਾਲ ਸਬੰਧਤ ਦਸਤਾਵੇਜ਼ਾਂ ਦੀ ਐਮਬੌਸਿੰਗ (ਜ਼ਮੀਨ-ਜਾਇਦਾਦ ਦੇ ਦਸਤਾਵੇਜ਼ਾਂ ਦੀ ਤਸਦੀਕ) ਲਈ ਅਪਲਾਈ ਕਰਨ ਵਾਸਤੇ ਆਨਲਾਈਨ ਪੋਰਟਲ eservices.punjab.gov.in ਦੀ ਸ਼ੁਰੂਆਤ ਕੀਤੀ।
ਇਸ ਉਪਰਾਲੇ ਨੂੰ ਈ-ਗਵਰਨੈਂਸ ਵੱਲ ਕ੍ਰਾਂਤੀਕਾਰੀ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਈ ਵਾਰ, ਭਾਰਤ ਤੋਂ ਬਾਹਰ ਰਹਿੰਦੇ ਵਿਅਕਤੀ (ਐਨ.ਆਰ.ਆਈ. ਜਾਂ ਓ.ਸੀ.ਆਈ.) ਨੂੰ ਸੂਬੇ ਵਿੱਚ ਸਥਿਤ ਕਿਸੇ ਜਾਇਦਾਦ ਨੂੰ ਵੇਚਣ/ਖਰੀਦਣ/ਕਿਰਾਏ ‘ਤੇ ਦੇਣ/ਕਬਜ਼ਾ ਲੈਣ ਦੀ ਲੋੜ ਪੈਂਦੀ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਸਬੰਧਤ ਵਿਅਕਤੀ ਭਾਰਤ ਦਾ ਦੌਰਾ ਨਹੀਂ ਕਰ ਸਕਦਾ ਅਤੇ ਦਸਤਾਵੇਜ਼ਾਂ ਨੂੰ ਰਜਿਸਟਰਡ ਕਰਵਾਉਣ ਲਈ ਸਬ-ਰਜਿਸਟਰਾਰ ਦਫ਼ਤਰ ਵਿੱਚ ਵਿਅਕਤੀਗਤ ਤੌਰ ‘ਤੇ ਹਾਜ਼ਰ ਨਹੀਂ ਹੋ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਪਰਵਾਸੀ ਭਾਰਤੀਆਂ ਦੀ ਸਹੂਲਤ ਲਈ ਹੁਣ ਸਾਰੀ ਪ੍ਰਕਿਰਿਆ ਨੂੰ ਡਿਜੀਟਲ ਕਰ ਦਿੱਤਾ ਗਿਆ ਹੈ, ਜਿਸ ਨਾਲ ਬਿਨੈਕਾਰ ਦਸਤਾਵੇਜ਼ਾਂ ਦੀ ਐਮਬੌਸਿੰਗ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਦਸਤਾਵੇਜ਼ ਨਿਰਧਾਰਤ ਸ਼ਰਤਾਂ ਦੇ ਆਧਾਰ ‘ਤੇ ਵੱਖ-ਵੱਖ ਥਾਵਾਂ ਜਿਵੇਂ ਕਿ ਜ਼ਿਲ੍ਹਾ, ਡਿਵੀਜ਼ਨਲ ਕਮਿਸ਼ਨਰ ਜਾਂ ਵਿੱਤ ਕਮਿਸ਼ਨਰ ਕੋਲ ਜਮ੍ਹਾਂ ਕਰਵਾਏ ਜਾ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇੱਕ ਵਾਰ ਬਿਨੈ-ਪੱਤਰ ਜਮ੍ਹਾਂ ਹੋਣ ਤੋਂ ਬਾਅਦ, ਇਸਦੀ ਸਬੰਧਤ ਸ਼ਾਖਾ ਦੁਆਰਾ ਡੂੰਘਾਈ ਨਾਲ ਜਾਂਚ ਕੀਤੀ ਜਾਂਦੀ ਹੈ ਅਤੇ ਮਨਜ਼ੂਰੀ ਦੀ ਪ੍ਰਕਿਰਿਆ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੇਵਾ ਦਾ ਦਾਇਰਾ ਵਧਾਉਣ ਲਈ ਪੋਰਟਲ ਵਿੱਚ ਕਈ ਵਾਧੂ ਵਿਸ਼ੇਸ਼ਤਾਵਾਂ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਦੀ ਮਹੱਤਵਪੂਰਨ ਵਿਸ਼ੇਸ਼ਤਾ ਸਲਾਟ ਬੁਕਿੰਗ (ਸਮਾਂ ਤੇ ਸਥਾਨ ਦੀ ਬੁਕਿੰਗ) ਦੀ ਸਹੂਲਤ ਹੈ, ਜੋ ਕਿ ਬਿਨੈਕਾਰਾਂ ਨੂੰ ਹਰੇਕ ਸਥਾਨ ‘ਤੇ ਐਮਬੌਸਿੰਗ ਸੇਵਾ ਲਈ ਆਪਣੀ ਪਸੰਦੀਦਾ ਮਿਤੀ ਅਤੇ ਸਮਾਂ ਚੁਣਨ ਦੇ ਯੋਗ ਬਣਾਉਂਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਬਿਹਤਰ ਸਮਾਂ-ਸਾਰਣੀ ਅਤੇ ਸਹੂਲਤ ਮਿਲਦੀ ਹੈ ਅਤੇ ਹੋਰ ਵੀ ਕਈ ਵਿਸ਼ਸ਼ੇਤਾਵਾਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਦਾ ਉਦੇਸ਼ ਵਰਤੋਂਕਾਰ ਲਈ ਬਿਹਤਰ ਅਨੁਭਵ ਬਣਾਉਣ ਦੇ ਨਾਲ-ਨਾਲ ਐਮਬੌਸਿੰਗ ਪ੍ਰਕਿਰਿਆ ਨੂੰ ਸੁਚਾਰੂ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਨਿਯਮਾਂ ਅਨੁਸਾਰ ਸਬੰਧਤ ਡਿਪਟੀ ਕਮਿਸ਼ਨਰ ਦਫ਼ਤਰ, ਡਵੀਜ਼ਨਲ ਕਮਿਸ਼ਨਰ ਦਫ਼ਤਰ ਜਾਂ ਵਿੱਤ ਕਮਿਸ਼ਨਰ ਦਫ਼ਤਰ ਵਿਖੇ ਜਮ੍ਹਾਂ ਕਰਵਾਈ ਜਾ ਸਕਦੀ ਹੈ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਹ ਪੋਰਟਲ ਲੋੜ ਅਨੁਸਾਰ ਦਸਤਾਵੇਜ਼ ਅਪਲੋਡ ਕਰਨ, ਲੋੜ ਪੈਣ ‘ਤੇ ਅਦਾਇਗੀ ਦੇ ਕਈ ਵਿਧੀਆਂ (ਮਲਟੀਪਲ ਪੇਮੈਂਟ ਗੇਟਵੇ), ਫੀਸਾਂ ਦਾ  ਆਟੋਮੈਟਿਕ ਜੋੜ, 29 ਸਥਾਨਾਂ ਲਈ ਸਲਾਟ ਬੁਕਿੰਗ, ਐਸ.ਐਮ.ਐਸ. ਅਤੇ ਈ-ਮੇਲ ਰਾਹੀਂ ਜਾਣਕਾਰੀ, ਫੀਸ ਜਮ੍ਹਾਂ ਕਰਵਾਉਣ ‘ਤੇ ਰਸੀਦ, ਪ੍ਰਵਾਨਗੀ ਦੀ ਸੂਚਨਾ ਅਤੇ ਹੋਰ ਨੂੰ ਵੀ ਸਮਰੱਥ ਬਣਾਉਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਆਨਲਾਈਨ ਪ੍ਰਣਾਲੀ ਨਾਗਰਿਕਾਂ ਨੂੰ ਦਸਤਾਵੇਜ਼ਾਂ ਦੀ ਐਮਬੌਸਿੰਗ ਲਈ 24 ਘੰਟੇ ਅਪਲਾਈ ਕਰਨ ਦੀ ਸਹੂਲਤ ਦੇਵੇਗੀ ਅਤੇ ਸਬੰਧਤ ਅਧਿਕਾਰੀਆਂ ਦੁਆਰਾ ਦਸਤਾਵੇਜ਼ਾਂ ਦੀ ਜਾਂਚ ਤੋਂ ਬਾਅਦ ਹੀ ਸਬੰਧਤ ਨਾਗਰਿਕ ਨੂੰ ਬੁਲਾਉਣ ਦੀ ਲੋੜ ਪਵੇਗੀ। ਉਨ੍ਹਾਂ ਕਿਹਾ ਕਿ ਬਿਨੈਕਾਰ ਲੋੜੀਂਦੀ ਫੀਸ ਆਨਲਾਈਨ ਵੀ ਜਮ੍ਹਾਂ ਕਰਵਾ ਸਕਣਗੇ ਅਤੇ ਨਾਗਰਿਕਾਂ ਨੂੰ ਆਪਣੇ ਦਸਤਾਵੇਜ਼ ਨੂੰ ਐਮਬੌਸ ਕਰਵਾਉਣ ਲਈ ਸਿਰਫ ਇੱਕ ਵਾਰ ਸਬੰਧਤ ਦਫਤਰ ਆਉਣ ਦੀ ਲੋੜ ਹੈ। ਇਸ ਦੇ ਨਾਲ ਉੱਚ ਅਧਿਕਾਰੀ ਨਾਗਰਿਕਾਂ ਨੂੰ ਪ੍ਰਭਾਵਸ਼ਾਲੀ ਅਤੇ ਸਮਾਂਬੱਧ ਸੇਵਾਵਾਂ ਲਈ ਐਮ.ਆਈ.ਐਸ. ਰਿਪੋਰਟਾਂ ਰਾਹੀਂ ਦਸਤਾਵੇਜ਼ਾਂ ਦੇ ਬਕਾਏ ਬਾਰੇ ਵੀ ਨਿਗਰਾਨੀ ਕਰ ਸਕਣਗੇ।
Post Views: 147
Tags: @Bhagwant Mannaam aadmi party punjab bhagwant mannbhagwant maanbhagwant maan aapbhagwant maan latest newsbhagwant maan livebhagwant maan newsbhagwant mann aapbhagwant mann angrybhagwant mann latest newsbhagwant mann latest speechbhagwant mann livebhagwant mann newsbhagwant mann non stopbhagwant mann speechcm bhagwant maancm bhagwant manncm bhagwant mann livejalandhar news cm bhagwant mannpunjab cm bhagwant mann
Previous Post

ਵਿਜੀਲੈਂਸ ਵੱਲੋਂ ਨਕਸ਼ੇ ਦੀ ਅਸਲ ਫ਼ੀਸ 80 ਰੁਪਏ ਦੀ ਬਜਾਏ 1500 ਰੁਪਏ ਲੈਣ ਦੇ ਦੋਸ਼ ਹੇਠ ਪਟਵਾਰੀ ਕਾਬੂ

Next Post

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ

Next Post
ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ

ਪੰਜਾਬ ਸਰਕਾਰ ਮੁਲਾਜ਼ਮਾਂ ਦੀ ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ- ਹਰਭਜਨ ਸਿੰਘ ਈ.ਟੀ.ਓ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982