ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਸਕੱਤਰੇਤ (ਪੀਐੱਮਓ) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੀਕਰ ਸਮਾਗਮ ‘ਚ ਉਨ੍ਹਾਂ ਦਾ ਪਹਿਲਾਂ ਤੋਂ ਤੈਅ ਭਾਸ਼ਨ ਦੇਣ ਦਾ ਪ੍ਰੋਗਰਾਮ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਪੀਐੱਮਓ ਅਨੁਸਾਰ ਸ੍ਰੀ ਗਹਿਲੋਤ ਨੂੰ ਸਮਾਗਮ ਲਈ ਰਸਮੀ ਤੌਰ ‘ਤੇ ਸੱਦਾ ਦਿੱਤਾ ਗਿਆ ਸੀ ਪਰ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਉਹ ਇਸ ਵਿੱਚ ਸ਼ਾਮਲ ਨਹੀਂ ਹੋ ਸਕਣਗੇ। ਸ੍ਰੀ ਮੋਦੀ ਅੱਜ ਸੀਕਰ ਸ਼ਹਿਰ ‘ਚ ਪ੍ਰੋਗਰਾਮ ‘ਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਉਹ 1.25 ਲੱਖ ਪ੍ਰਧਾਨ ਮੰਤਰੀ ਕਿਸਾਨ ਸਮਰਿਧੀ ਕੇਂਦਰ ਰਾਸ਼ਟਰ ਨੂੰ ਸਮਰਪਿਤ ਕਰਨਗੇ।