No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ  ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ  ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ.ਨਗਰ ਵਿੱਚ ਕੀਤੀ ਤਲਾਸ਼ੀ ; 27 ਵਿਅਕਤੀ ਕਾਬੂ

admin by admin
in BREAKING, COVER STORY, PUNJAB
0
ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਅਭਿਆਨ  ਦਿਨ-6: ਪੰਜਾਬ ਪੁਲਿਸ ਨੇ ਐਸ.ਟੀ.ਐਫ  ਨਾਲ ਸਾਂਝੀ ਕਾਰਵਾਈ ਤਹਿਤ ਰੂਪਨਗਰ, ਐਸ.ਬੀ.ਐਸ.ਨਗਰ ਵਿੱਚ ਕੀਤੀ ਤਲਾਸ਼ੀ ; 27 ਵਿਅਕਤੀ ਕਾਬੂ
0
SHARES
0
VIEWS
Share on FacebookShare on Twitter
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਪੁਲਿਸ ਟੀਮਾਂ ਨੇ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ, 2000 ਲੀਟਰ ਨਜਾਇਜ਼ ਸ਼ਰਾਬ ਵੀ ਕੀਤੀ ਬਰਾਮਦ 
ਚੰਡੀਗੜ੍ਹ, 1 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)
ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ-ਮੁਕਤ ਅਤੇ ਨਸ਼ਾ-ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ  ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਨੇ ਮੰਗਲਵਾਰ ਨੂੰ ਵਿਸ਼ੇਸ਼ ਟਾਸਕ ਫੋਰਸ (ਐੱਸ.ਟੀ.ਐੱਫ.) ਨਾਲ ਸਾਂਝੇ ਕਾਰਵਾਈ ਤਹਿਤ ਛੇਵੇਂ ਦਿਨ ਵੀ ਆਪਣਾ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ) ਜਾਰੀ ਰੱਖਿਆ, ਜੋ ਨਸ਼ਾ ਤਸਕਰੀ, ਸਮਾਜ ਵਿਰੋਧੀ ਅਨਸਰਾਂ ਅਤੇ ਅਪਰਾਧੀਆਂ ’ਤੇ ਨੂੰ ਠੱਲ੍ਹ ਪਾਉਣ ’ਤੇ  ਕੇਂਦਰਿਤ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਅੱਜ ਦਾ ਤਲਾਸ਼ੀ ਅਭਿਆਨ ਰੂਪਨਗਰ ਅਤੇ ਐਸਬੀਐਸ ਨਗਰ ਸਮੇਤ ਦੋ ਜ਼ਿਲਿ੍ਹਆਂ ਵਿੱਚ ਕੀਤਾ ਗਿਆ।
ਆਪ੍ਰੇਸ਼ਨ ਦੀ ਅਗਵਾਈ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸ.ਐਸ.ਪੀ. ਰੂਪਨਗਰ ਵਿਵੇਕ ਸ਼ੀਲ ਸੋਨੀ ਨੇ ਰੂਪਨਗਰ ਵਿੱਚ ਕੀਤੀ, ਜਦੋਂ ਕਿ ਜ਼ਿਲ੍ਹਾ ਐਸ.ਬੀ.ਐਸ. ਨਗਰ  ਵਿੱਚ ਆਈਜੀਪੀ ਲੁਧਿਆਣਾ ਰੇਂਜ ਕੌਸਤੁਭ ਸ਼ਰਮਾ ਅਤੇ ਐਸ.ਐਸ.ਪੀ. ਅਖਿਲ ਚੌਧਰੀ ਨੇ ਕਾਰਵਾਈ ਨੂੰ ਅੰਜਾਮ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ, ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਆਪਰੇਸ਼ਨ ਦੌਰਾਨ 16 ਐਫ.ਆਈ.ਆਰਜ਼. ਦਰਜ ਕਰਕੇ 27 ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਕੋਲੋਂ .315 ਬੋਰ ਦਾ ਇੱਕ ਪਿਸਤੌਲ, 331 ਗ੍ਰਾਮ ਹੈਰੋਇਨ ਅਤੇ 2000 ਲੀਟਰ ਨਾਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।
ਉਨ੍ਹਾਂ ਕਿਹਾ ਕਿ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਮਜ਼ਬੂਤ ਫੋਰਸ ਨੇ ਇਸ ਮਹੱਤਵਪੂਰਨ ਅਭਿਆਨ ਨੂੂੰ ਅੰਜਾਮ ਦਿੱਤਾ । ਉਨ੍ਹਾਂ ਦੱਸਿਆ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਚਾਰ ਭਗੋੜੇ  ਵੀ ਕਾਬੂ ਕੀਤੇ ਹਨ 132 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਜਿਹੇ ਅਪਰੇਸ਼ਨਾਂ ਨੂੰ ਚਲਾਉਣ ਦਾ ਮਕਸਦ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਅਤੇ ਸਮਾਜ ਵਿਰੋਧੀ ਅਨਸਰਾਂ ਵਿੱਚ ਪੁਲਿਸ ਦਾਡਰ ਪੈਦਾ ਕਰਨ ਲਈ ਫੀਲਡ ਵਿੱਚ ਪੁਲਿਸ ਫੋਰਸ ਦੀ ਮੌਜੂਦਗੀ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਜੜ੍ਹੋਂ ਪੁੱਟਣ ਲਈ ਅਜਿਹੇ ਆਪ੍ਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ
Post Views: 94
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਆਪਕ ਰਣਨੀਤੀ ਤਿਆਰ

Next Post

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ

Next Post
ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ

ਦੇਸ਼ ਦੀ ਆਪਣੀ ਤਰ੍ਹਾਂ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਲਈ ਪੰਜਾਬ ਤਿਆਰ-ਬਰ-ਤਿਆਰਃ ਭਗਵੰਤ ਮਾਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982