No Result
View All Result
Tuesday, March 3, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ

admin by admin
in BREAKING, COVER STORY, PUNJAB
0
ਸੰਤੋਖ ਸਿੰਘ ਕਤਲ ਕੇਸ: ਏ.ਜੀ.ਟੀ.ਐਫ. ਨੇ ਮੋਗਾ ਪੁਲਿਸ ਨਾਲ ਮਿਲ ਕੇ ਮੁੱਖ ਸ਼ੂਟਰ ਗੋਪੀ ਡੱਲੇਵਾਲੀਆ ਨੂੰ ਕੀਤਾ ਗ੍ਰਿਫਤਾਰ; ਪਿਸਤੌਲ ਬਰਾਮਦ
0
SHARES
0
VIEWS
Share on FacebookShare on Twitter
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
ਗੈਂਗਸਟਰ ਗੋਪੀ ਡੱਲੇਵਾਲੀਆ ਚਾਰ ਮਾਮਲਿਆਂ ਵਿੱਚ ਦੋਸ਼ੀ ਕਰਾਰ, 2016 ਦੇ ਗੁਰਾਇਆ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਗਿਆ ਸੀ: ਡੀ.ਜੀ.ਪੀ. ਗੌਰਵ ਯਾਦਵ
ਚੰਡੀਗੜ੍ਹ/ਮੋਗਾ, 11 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਮੋਗਾ ਪੁਲਿਸ ਨਾਲ ਸਾਂਝੇ ਤੌਰ ‘ਤੇ ਕਾਰਵਾਈ ਕਰਦਿਆਂ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਸੰਤੋਖ ਸਿੰਘ ਕਤਲ ਕਾਂਡ ਵਿੱਚ ਮੁੱਖ ਸ਼ੂਟਰ ਸੀ। ਇਹ ਜਾਣਕਾਰੀ ਅੱਜ ਡੀ.ਜੀ.ਪੀ. ਗੌਰਵ ਯਾਦਵ ਨੇ ਦਿੰਦਿਆਂ ਦੱਸਿਆ ਕਿ ਮੁਲਜ਼ਮ ਗੋਪੀ ਡੱਲੇਵਾਲੀਆ, ਜੋ ਕਿ ਜਲੰਧਰ ਦੇ ਪਿੰਡ ਡੱਲੇਵਾਲ ਦਾ ਰਹਿਣ ਵਾਲਾ ਹੈ, ਗੋਰੂ ਬੱਚਾ ਗਰੋਹ ਦਾ ਮੈਂਬਰ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ ਪਿਸਤੌਲ ਅਤੇ ਪੰਜ ਕਾਰਤੂਸ ਵੀ ਬਰਾਮਦ ਕੀਤੇ ਹਨ।
ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਤਿੰਨ ਸ਼ੂਟਰਾਂ, ਜਿਨ੍ਹਾਂ ਦੀ ਪਛਾਣ ਨਿਰਮਲ ਸਿੰਘ ਉਰਫ਼ ਨਿੰਮਾ, ਅਪ੍ਰੈਲ ਸਿੰਘ ਉਰਫ਼ ਸ਼ੇਰਾ ਅਤੇ ਜਸਕਰਨ ਸਿੰਘ ਉਰਫ਼ ਕਰਨ ਵਜੋਂ ਕੀਤੀ ਗਈ ਸੀ, ਨੂੰ ਗ੍ਰਿਫਤਾਰ ਕਰਨ ਤੋਂ 15 ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਅਪਰਾਧ ਵਿੱਚ ਵਰਤੇ ਗਏ ਤਿੰਨ .32 ਕੈਲੀਬਰ ਪਿਸਤੌਲਾਂ ਸਮੇਤ 10 ਜਿੰਦਾ ਕਾਰਤੂਸ ਅਤੇ ਇੱਕ ਹੁੰਡਈ ਵਰਨਾ ਕਾਰ ਬਰਾਮਦ ਕੀਤੀ ਸੀ। ਦੱਸਣਯੋਗ ਹੈ ਕਿ ਚਾਰ ਹਮਲਾਵਰਾਂ ਨੇ ਮੋਗਾ ਵਿੱਚ 16 ਜੁਲਾਈ, 2023 ਨੂੰ ਸੰਤੋਖ ਸਿੰਘ ਦੇ ਘਰ ਵਿੱਚ ਵੜ ਕੇ ਉਸਦਾ ਕਤਲ ਕਰ ਦਿੱਤਾ ਸੀ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਭਰੋਸੇਮੰਦ ਸੂਤਰ ਮਿਲਣ ਉਪਰੰਤ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐਫ. ਦੀ ਟੀਮ ਨੇ ਮੋਗਾ ਪੁਲਿਸ ਨਾਲ ਮਿਲ ਕੇ ਗੋਪੀ ਡੱਲੇਵਾਲੀਆ ਨੂੰ ਜਲੰਧਰ ਦੇ ਮਹਿਤਪੁਰ ਖੇਤਰ ਤੋਂ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਚਾਰ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਹੈ ਅਤੇ ਉਸਨੂੰ 2016 ਦੇ ਗੁਰਾਇਆ ਕਤਲ ਕਾਂਡ ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ।
ਹੋਰ ਵੇਰਵੇ ਸਾਂਝੇ ਕਰਦਿਆਂ ਏ.ਆਈ.ਜੀ. ਏ.ਜੀ.ਟੀ.ਐਫ. ਸੰਦੀਪ ਗੋਇਲ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ ਗੋਪੀ ਡੱਲੇਵਾਲੀਆ ਅਤੇ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਇਸ ਘਿਨਾਉਣੇ ਕਤਲ ਦੇ ਮਾਸਟਰਮਾਈਂਡ ਹਨ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਕੇਸ ਐਫ.ਆਈ.ਆਰ. ਨੰ. 155 ਮਿਤੀ 16/07/2023 ਨੂੰ ਭਾਰਤੀ ਦੰਡਾਵਲੀ ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਿਟੀ ਮੋਗਾ ਵਿਖੇ ਪਹਿਲਾਂ ਹੀ ਦਰਜ ਹੈ।
Post Views: 71
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 14 ਸੁਪਰਵਾਈਜ਼ਰਾਂ ਅਤੇ 2 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

Next Post

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ

Next Post
ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸੂਬੇ ਵਿਚ ‘ਸੜਕ ਸੁਰੱਖਿਆ ਫੋਰਸ’ਦੇ ਗਠਨ ਨੂੰ ਹਰੀ ਝੰਡੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982