Wednesday, August 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਨੇ ਮੁਫ਼ਤ ਜਾਂਚ ਤੇ ਇਲਾਜ ਲਈ ਵਿਸ਼ੇਸ਼ ਤੌਰ ਉਤੇ ਤਿਆਰ ਕੀਤੀ ਮੋਬਾਈਲ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ

admin by admin
in BREAKING, COVER STORY, PUNJAB
0
0
SHARES
0
VIEWS
Share on FacebookShare on Twitter
ਘਰ-ਘਰ ਜਾ ਕੇ ਸਿਹਤ ਸੰਭਾਲ ਤੇ ਜਾਂਚ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸਹਾਈ ਸਿੱਧ ਹੋਵੇਗਾ ਉਪਰਾਲਾ
 
ਧੂਰੀ ਨੂੰ ਮਾਡਲ ਵਿਧਾਨ ਸਭਾ ਹਲਕਾ ਬਣਾਉਣ ਦਾ ਵਾਅਦਾ
 
ਅਗਲੇ ਸਾਲ ਤੱਕ ਧੂਰੀ ਦੇ ਸਾਰੇ ਖਾਲਿਆਂ ਤੇ ਕੱਸੀਆਂ ਵਿਚ ਨਹਿਰੀ ਪਾਣੀ ਪਹੁੰਚਾਉਣ ਦਾ ਐਲਾਨ
ਧੂਰੀ (ਸੰਗਰੂਰ), 14 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)

ਜ਼ਿਲ੍ਹਾ ਸੰਗਰੂਰ ਦੇ ਲੋਕਾਂ ਨੂੰ ਉਨ੍ਹਾਂ ਦੇ ਬੂਹੇ ਉਤੇ ਜਾ ਕੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਮੋਬਾਈਲ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਜਿਸ ਨਾਲ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਯਕੀਨੀ ਬਣਾਈ ਜਾਵੇਗੀ।
ਇਸ ਵੈਨ ਨੂੰ ਰਵਾਨਾ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਵੈਨ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਵੱਲੋਂ ਮੁਹੱਈਆ ਕਰਵਾਈ ਗਈ ਹੈ ਜਿਸ ਦਾ ਸੰਚਾਲਨ ਸਿਹਤ ਵਿਭਾਗ ਦਾ ਸਟਾਫ ਕਰੇਗਾ। ਉਨ੍ਹਾਂ ਕਿਹਾ ਕਿ ਇਹ ਮੋਬਾਈਲ ਵੈਨ ਆਹਲਾ ਦਰਜੇ ਦੇ ਬੁਨਿਆਦੀ ਢਾਂਚੇ ਨਾਲ ਲੈਸ ਹੈ ਜੋ ਲੋਕਾਂ ਨੂੰ ਘਰ-ਘਰ ਜਾ ਕੇ ਅਤਿ ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਪੀ., ਈ.ਸੀ.ਜੀ., ਐਚ.ਆਈ.ਵੀ. ਤੇ ਹੋਰ ਟੈਸਟ ਇਸ ਮੋਬਾਈਲ ਵੈਨ ਵਿਚ ਸੌਖਿਆ ਹੀ ਹੋ ਜਾਇਆ ਕਰਨਗੇ ਅਤੇ ਇਸ ਤੋਂ ਇਲਾਵਾ ਲੋਕਾਂ ਨੂੰ ਜਾਂਚ ਤੇ ਇਲਾਜ ਦੀ ਸਹੂਲਤ ਵੀ ਮਿਲੇਗੀ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨਿਵੇਕਲਾ ਪ੍ਰੋਗਰਾਮ ਲੋਕਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਬਹੁਤ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਖੇਤਰ ਵਿਚ ਕਈ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਮੋਬਾਈਲ ਵੈਨਾਂ ਲੋਕਾਂ ਨੂੰ ਖਾਸ ਕਰਕੇ ਪੇਂਡੂ ਖੇਤਰਾਂ ਵਿਚ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣਗੀਆਂ।
ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਅਜਿਹੇ ਲੀਹੋਂ ਹਟਵੇਂ ਵਿਚਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੀ ਘਾਟ ਕਾਰਨ ਲੋਕਾਂ ਵਿਚ ਖਾਸ ਕਰਕੇ ਪੇਂਡੂ ਖੇਤਰਾਂ ਵਿਚ ਸਿਹਤ ਸਬੰਧੀ ਸਮੱਸਿਆਵਾਂ ਨੂੰ ਅਣਗੌਲਿਆ ਕਰਨ ਦਾ ਰੁਝਾਨ ਆਮ ਹੀ ਪਾਇਆ ਜਾਂਦਾ ਹੈ ਜਿਸ ਨਾਲ ਸਥਿਤੀ ਖਰਾਬ ਹੋ ਜਾਂਦੀ ਹੈ। ਅਜਿਹੇ ਉਪਰਾਲਿਆਂ ਰਾਹੀਂ ਪੇਂਡੂ ਲੋਕਾਂ ਦੀ ਸਿਹਤ ਸੰਭਾਲ ਕਰਨ ਉਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਸਮੇਂ ਦੀ ਲੋੜ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਧੂਰੀ ਹਲਕੇ ਦੇ ਲੋਕਾਂ ਦੇ ਸਦਾ ਰਿਣੀ ਰਹਿਣਗੇ ਜਿਨ੍ਹਾਂ ਨੇ ਉਨ੍ਹਾਂ ਨੂੰ ਵਿਧਾਇਕ ਚੁਣ ਕੇ ਨਾ ਸਿਰਫ ਹਲਕੇ ਦੀ ਨੁਮਾਇੰਦਗੀ ਕਰਨ ਸਗੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਮੁੜ ਕਿਹਾ ਕਿ ਧੂਰੀ ਨੂੰ ਸੂਬੇ ਦੇ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਕਿਉਂਕਿ ਅਤਿ ਆਧੁਨਿਕ ਸਹੂਲਤਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਇਸ ਹਲਕੇ ਤੋਂ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਖਾਸ ਕਰਕੇ ਧੂਰੀ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਨੇ ਐਲਾਨ ਕੀਤਾ ਕਿ ਅਗਲੇ ਸਾਲ ਤੱਕ ਧੂਰੀ ਹਲਕੇ ਦੇ ਸਾਰੇ ਖਾਲੇ ਤੇ ਕੱਸੀਆਂ ਵਿਚ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ।
Post Views: 117
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਖਜ਼ਾਨਾ ਲੁੱਟਣ ਵਾਲੇ ਤਜਰਬੇਕਾਰ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ-ਮੁੱਖ ਮੰਤਰੀ ਨੇ ਵਿਰੋਧੀ ਧਿਰ ਉਤੇ ਸਾਧਿਆ ਤਿੱਖਾ ਨਿਸ਼ਾਨਾ

Next Post

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 2 ਪਿਸਤੌਲਾਂ ਸਮੇਤ ਪੰਜ ਕਾਬੂ

Next Post
ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 2 ਪਿਸਤੌਲਾਂ ਸਮੇਤ ਪੰਜ ਕਾਬੂ

ਸੁਤੰਤਰਤਾ ਦਿਵਸ ਦੀ ਪੂਰਵ ਸੰਧਿਆ 'ਤੇ, ਪੰਜਾਬ ਪੁਲਿਸ ਵੱਲੋਂ ਅਮਰੀਕਾ ਅਧਾਰਿਤ ਇੱਕ ਹੋਰ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; 2 ਪਿਸਤੌਲਾਂ ਸਮੇਤ ਪੰਜ ਕਾਬੂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800