ਜਲੰਧਰ, 21 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਕੇਸ ਦੀ ਅੱਜ ਅਦਾਲਤ ਵਿੱਚ ਸੁਣਵਾਈ ਹੋਵੇਗੀ। ਪਤਾ ਲੱਗਾ ਹੈ ਕਿ ਅਦਾਲਤ ਵੱਲੋਂ ਅੱਜ ਇਸ ਮਾਮਲੇ ਵਿੱਚ ਦੋਸ਼ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਪੁਲਸ ਵੱਲੋਂ ਪਿਛਲੇ ਮਹੀਨੇ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ, ਜਿਸ ਮਗਰੋਂ ਸੁਣਵਾਈ ਸ਼ੁਰੂ ਕੀਤੀ ਗਈ ਸੀ।ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਚੱਲਦੇ ਮੈਚ ਦੌਰਾਨ ਦੀ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਕਈ ਗੈਂਗਸਟਰ ਮੁਲਜ਼ਮ ਹਨ। ਅਦਾਲਤ ਵਿੱਚ ਪਿਛਲੀ ਸੁਣਵਾਈ ਦੌਰਾਨ 3 ਮੁਲਜ਼ਮਾਂ ਦੇ ਪੇਸ਼ ਨਾ ਹੋਣ ਕਾਰਨ ਸੁਣਵਾਈ 21 ਅਗਸਤ ਤੱਕ ਮੁਲਤਵੀ ਕਰ ਦਿੱਤੀ ਗਈ ਸੀ। ਇਸ ਤੋਂ ਬਾਅਦ ਅੱਜ ਇਸ ਮਾਮਲੇ ‘ਤੇ ਫ਼ੈਸਲਾ ਲਿਆ ਜਾ ਸਕਦਾ ਹੈ।