No Result
View All Result
Tuesday, March 24, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਗੁਰੂ ਹਰਿ ਸਹਾਏ ਦੇ ਖੇਤੀਬਾੜੀ ਵਿਕਾਸ ਅਫਸਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ

admin by admin
in BREAKING, COVER STORY, Education, PUNJAB
0
ਗੁਰੂ ਹਰਿ ਸਹਾਏ ਦੇ  ਖੇਤੀਬਾੜੀ ਵਿਕਾਸ ਅਫਸਰ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ: ਡਾ.ਬਲਜੀਤ ਕੌਰ
0
SHARES
0
VIEWS
Share on FacebookShare on Twitter
ਚੰਡੀਗੜ੍ਹ, 29 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)
ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਸ੍ਰੀ ਗੁਰਮੀਤ ਸਿੰਘ ਜੋ ਗੁਰੂ ਹਰਿ ਸਹਾਏ ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ ਤਾਇਨਾਤ ਹੈ, ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਪੰਜਾਬ ਸਰਕਾਰ ਪੱਧਰ ਤੇ ਗਠਿਤ ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਰੱਦ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸ੍ਰੀ ਬਲਬੀਰ ਸਿੰਘ ਪੁੱਤਰ ਸ੍ਰੀ ਨਿਰਮਲ ਸਿੰਘ ਪਿੰਡ ਆਲਮਪੁਰ ਡਾਕਖਾਨਾ ਕੌਲੀ ਤਹਿਸੀਲ ਅਤੇ ਜ਼ਿਲ੍ਹਾ ਪਟਿਆਲਾ ਵੱਲੋਂ ਪ੍ਰਿੰਸੀਪਲ ਸੈਕਟਰੀ, ਸਮਾਜਿਕ ਨਿਆਂ ਅਤੇ ਅਧਿਕਾਰਤਾ ਅਤੇ ਘੱਟ ਗਿਣਤੀ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਜਸਵਿੰਦਰ ਸਿੰਘ ਪੁੱਤਰ ਸ੍ਰੀ ਗੁਰਮੀਤ ਸਿੰਘ ਨੇ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਬਣਾਇਆ ਹੈ।
ਮੰਤਰੀ ਨੇ ਅੱਗੇ ਕਿਹਾ ਕਿ ਸ੍ਰੀ ਜਸਵਿੰਦਰ ਸਿੰਘ ਕੰਬੋਜ ਜਾਤੀ ਨਾਲ ਸਬੰਧ ਰੱਖਦਾ ਹੈ ਜਦੋ ਕਿ ਉਸ ਵੱਲੋਂ ਬਾਲਮੀਕਿ ਜਾਤੀ ਦਾ ਸਰਟੀਫਿਕੇਟ ਬਣਾਇਆ ਹੋਇਆ ਹੈ। ਇਸ ਸਰਟੀਫਿਕੇਟ ਦੇ ਅਧਾਰ ਤੇ ਉਹ ਗੁਰੂ ਹਰਿ ਸਹਾਏ (ਫਿਰੋਜਪੁਰ) ਵਿਖੇ ਬਤੌਰ ਖੇਤੀਬਾੜੀ ਵਿਕਾਸ ਅਫਸਰ  ਕੰਮ ਕਰ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦੀ ਜਨਮ ਮਿਤੀ 12.05.1969 ਹੈ ਅਤੇ ਮਿਤੀ 22.8.1989 ਨੂੰ ਇੰਦਰ ਸਿੰਘ ਵੱਲੋਂ ਉਸ ਨੂੰ ਗੋਦ ਲਿਆ ਗਿਆ ਸੀ।   ਜਸਵਿੰਦਰ ਸਿੰਘ ਦੇ ਗੋਦਨਾਮੇ ਸਬੰਧੀ ਮਾਮਲਾ ਕਾਨੂੰਨੀ ਹੋਣ ਕਰਕੇ, ਉਸ ਵੱਲੋਂ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੀਤੀ ਇੰਨਕੁਆਰੀ ਸਬੰਧੀ ਕੋਈ ਵੀ ਸਰਟੀਫਿਕੇਟ ਪੇਸ਼ ਨਹੀ ਕੀਤਾ ਗਿਆ। ਉਸ ਵੱਲੋਂ ਮਾਣਯੋਗ ਸਿਵਲ ਜੱਜ ਜਲਾਲਾਬਾਦ ਦੀ ਕੋਰਟ ਵਿੱਚ ਆਪਣੇ ਬਾਇਲੋਜੀਕਲ ਪੇਰੈਂਟਸ ਵਿਰੁੱਧ ਸੂਟ ਦਾਇਰ ਕੀਤਾ ਗਿਆ ਸੀ। ਉਸ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਟ੍ਰਿਕ ਪ੍ਰੀਖਿਆ (ਮਾਰਚ 1985) ਅਤੇ ਸੀਨੀਅਰ ਸੈਕੰਡਰੀ ਸਿੱਖਿਆ ਭਾਗ-2 (ਅਪ੍ਰੈਲ 1989) ਵਿੱਚ ਜਾਰੀ ਸਰਟੀਫਿਕੇਟਾਂ ਵਿੱਚ ਜਸਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਦਰਜ ਹੈ।
ਉਨ੍ਹਾਂ ਕਿਹਾ ਕਿ  ਰਾਜ ਪੱਧਰੀ ਸਕਰੂਟਨੀ ਕਮੇਟੀ ਵੱਲੋਂ ਵਿਜੀਲੈਂਸ ਸੈਲ ਦੀ ਰਿਪੋਰਟ ਵਿਚਾਰਦੇ ਹੋਏ ਸ੍ਰੀ ਜਸਵਿੰਦਰ ਸਿੰਘ ਦਾ ਅਨੁਸੂਚਿਤ ਜਾਤੀ ਸਰਟੀਫਿਕੇਟ ਜਾਅਲੀ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ, ਫਿਰੋਜਪੁਰ ਨੂੰ ਪੱਤਰ ਲਿਖ ਕੇ ਜਸਵਿੰਦਰ ਕੁਮਾਰ ਦੇ ਅਨੁਸੂਚਿਤ ਜਾਤੀ ਸਰਟੀਫਿਕੇਟ ਨੰਬਰ 466  ਮਿਤੀ 21.01.1995 ਨੂੰ ਰੱਦ ਕਰਨ ਅਤੇ ਜ਼ਬਤ ਕਰਨ ਲਈ ਕਿਹਾ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਵਰਗ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।
Post Views: 113
Tags: @Bhagwant Mannbhagwant maanbhagwant maan aapbhagwant maan latest newsbhagwant maan newsbhagwant mann aapbhagwant mann latest newsbhagwant mann latest speechbhagwant mann livebhagwant mann newscm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਡੀਜੀਪੀ ਪੰਜਾਬ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਪੱਧਰ ‘ਤੇ ਕਾਰਵਾਈ ਕਰਨ ਦੇ ਹੁਕਮ

Next Post

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼

Next Post
‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਦੂਜੇ ਸੀਜ਼ਨ ਦਾ ਸ਼ਾਨਦਾਰ ਆਗਾਜ਼

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982