No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ

admin by admin
in BREAKING, COVER STORY, Education, PUNJAB
0
ਪੰਜਾਬ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਰਾਸ਼ਟਰੀ ਅਧਿਆਪਕ ਦਿਵਸ ਦੀ ਦਿੱਤੀ ਵਧਾਈ
0
SHARES
0
VIEWS
Share on FacebookShare on Twitter
 ਚੰਡੀਗੜ, 4 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਨੇ ਰਾਸ਼ਟਰੀ ਅਧਿਆਪਕ ਦਿਵਸ ਦੀ ਪੂਰਵ ਸੰਧਿਆ ‘ਤੇ ਅਧਿਆਪਕ ਭਾਈਚਾਰੇ ਨੂੰ ਦਿਲੀ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਨੂੰ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਇਮਾਨਦਾਰੀ, ਇਖ਼ਲਾਕ, ਸਮਰਪਣ ਅਤੇ ਚੰਗੇ ਆਚਰਣ ਵਰਗੇ ਉੱਤਮ ਗੁਣ ਪੈਦਾ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਸਾਡੇ ਵਿਦਿਆਰਥੀ ਸਮਾਜ ਦੇ ਆਦਰਸ਼ ਨਾਗਰਿਕ ਬਣ ਸਕਣ।
ਅੱਜ ਇੱਥੇ ਜਾਰੀ ਇੱਕ ਸੰਦੇਸ਼ ਵਿੱਚ ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸ਼ਾਨਦਾਰ ਦਿਨ ਵੱਖ-ਵੱਖ ਖੇਤਰਾਂ ਵਿਸ਼ੇਸ਼ ਤੌਰ ‘ਤੇ ਸਿੱਖਿਆ ਪ੍ਰਣਾਲੀ ’ਚ ਬੇਮਿਸਾਲ ਸੁਧਾਰ ਕਰਨ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਉੱਘੇ ਵਿਦਵਾਨ, ਰਾਜਨੇਤਾ ਅਤੇ ਮਹਾਨ ਦਾਰਸ਼ਨਿਕ, ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਡਾ. ਸਰਵਪੱਲੀ ਰਾਧਾ ਕਿ੍ਸ਼ਨਨ ਦੇ ਜਨਮ ਦਿਨ ਵਾਲੇ ਦਿਨ ਆਉਂਦਾ ਹੈ।
ਭਾਰਤ ਰਤਨ ਬਾਬਾ ਸਾਹਿਬ ਡਾ: ਬੀ.ਆਰ. ਅੰਬੇਡਕਰ ਦੇ ਕਹਿਣ ਅਨੁਸਾਰ , “ਸਿੱਖਿਆ ਉਹ ਹੈ ਜੋ ਵਿਅਕਤੀ ਨੂੰ ਨਿਡਰ ਬਣਾਉਂਦੀ ਹੈ, ਉਸਨੂੰ ਏਕਤਾ ਦਾ ਪਾਠ ਸਿਖਾਉਂਦੀ ਹੈ, ਉਸਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਦੀ ਹੈ ਅਤੇ ਉਸਨੂੰ ਆਪਣੇ ਅਧਿਕਾਰਾਂ ਲਈ ਸੰਘਰਸ਼ ਕਰਨ ਲਈ ਪ੍ਰੇਰਿਤ ਕਰਦੀ ਹੈ।’’
ਇਸੇ ਤਰਾਂ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ. ਅਬਦੁਲ ਕਲਾਮ ਦੇ ਬੋਲ, “ਅਧਿਆਪਨ ਇੱਕ ਬਹੁਤ ਹੀ ਉੱਤਮ ਪੇਸ਼ਾ ਹੈ ਜੋ ਕਿਸੇ ਵਿਅਕਤੀ ਦੇ ਚਰਿੱਤਰ, ਯੋਗਤਾ ਅਤੇ ਭਵਿੱਖ ਨੂੰ ਆਕਾਰ ਦਿੰਦਾ ਹੈ’’, ਸ੍ਰੀ ਬੈਂਸ ਨੇ ਭਵਿੱਖ ਲਈ ਵਿਦਿਆਰਥੀਆਂ ਨੂੰ ਉਸਾਰੂ ਸੇਧ ਦੇਣ ਅਤੇ ਸਿੱਖਿਆ ਰਾਹੀਂ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨ ਵਿੱਚ ਅਧਿਆਪਕਾਂ ਦੇ ਕੰਮ ਦੀ ਭੂਮਿਕਾ ਸ਼ਲਾਘਾ ਵੀ  ਕੀਤੀ।
ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਰਾਸ਼ਟਰਵਾਦ ਦੀ ਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕਰਕੇ ਵਿਦਿਆਰਥੀਆਂ ਵਿਸ਼ੇਸ਼ ਕਰਕੇ ਸਮਾਜ ਦੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਦਾ ਭਵਿੱਖ ਬਦਲਣ ਲਈ ਅੱਗੇ ਆਉਣ ਲਈ ਪ੍ਰੇਰਿਤ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਅਧਿਆਪਕ, ਸਾਡੇ ਦੇਸ਼ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਅਤੇ ਸਮੇ-ਸਮੇਂ ’ਤੇ ਆਉਣ ਵਾਲੀਆਂ ਚੁਣੌਤੀਆਂ ਦਾ ਡੱਟ ਕੇ ਸਾਹਮਣਾ ਕਰਨ ਲਈ ਵਿਦਿਆਰਥੀਆਂ ਦੇ ਰੋਲ ਮਾਡਲ ਹੁੰਦੇ ਹਨ।
Post Views: 97
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪੰਜਾਬ, ਹਰਿਆਣਾ ਤੇ ਰਾਜਸਥਾਨ ਵਿਚ 7-8 ਸਤੰਬਰ ਤੋਂ ਬਾਅਦ ਸ਼ੁਰੂ ਹੋਵੇਗਾ ਬਾਰਸ਼ ਦਾ ਦੌਰ…

Next Post

e paper 5 September 2023

Next Post

e paper 5 September 2023

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982