Sunday, September 6, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਧਾਰਮਿਕ ਗ੍ਰੰਥਾਂ ਤੋਂ ਪੌਣ-ਪਾਣੀ ਤੇ ਧਰਤੀ ਨੂੰ ਸੰਭਾਲਣ ਦੀ ਸਿੱਖਿਆ ਲੈਕੇ ਨਾੜ ਨਾ ਫੂਕਣ ਕਿਸਾਨ-ਸਾਕਸ਼ੀ ਸਾਹਨੀ

admin by admin
in BREAKING, COVER STORY, PUNJAB
0
ਧਾਰਮਿਕ ਗ੍ਰੰਥਾਂ ਤੋਂ ਪੌਣ-ਪਾਣੀ ਤੇ ਧਰਤੀ ਨੂੰ ਸੰਭਾਲਣ ਦੀ ਸਿੱਖਿਆ ਲੈਕੇ ਨਾੜ ਨਾ ਫੂਕਣ ਕਿਸਾਨ-ਸਾਕਸ਼ੀ ਸਾਹਨੀ
0
SHARES
0
VIEWS
Share on FacebookShare on Twitter
-ਡਿਪਟੀ ਕਮਿਸ਼ਨਰ ਵੱਲੋਂ ਨਾੜ ਨੂੰ ਅੱਗ ਲਾਉਣ ਦੇ ਮਾਮਲਿਆਂ ਬਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਜਾਇਜ਼ਾ ਬੈਠਕ
-ਇਨ-ਸੀਟੂ ਤੇ ਐਕਸ-ਸੀਟੂ ਗਤੀਵਿਧੀਆਂ ਨਾਲ ਪਰਾਲੀ ਸੰਭਾਲਣ ਲਈ ਵਟਸਐਪ ਚੈਟਬੋਟ ਕਿਸਾਨਾਂ ਨੂੰ ਦੇ ਰਿਹੈ ਜਾਣਕਾਰੀ
-ਪਰਾਲੀ ਫੂਕਣੋ ਰੋਕਣ ਲਈ ਪਿੰਡਾਂ ਤੇ ਖੇਤਾਂ ‘ਚ ਜਾ ਰਹੇ ਹਨ ਅਧਿਕਾਰੀ ਤੇ ਕਰਮਚਾਰੀ
ਪਟਿਆਲਾ, 10 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਸਾਡੇ ਧਾਰਮਿਕ ਗ੍ਰੰਥਾਂ ਵੱਲੋਂ ਪੌਣ-ਪਾਣੀ ਤੇ ਧਰਤੀ ਸੰਭਾਲਣ ਲਈ ਦਿੱਤੀ ਗਈ ਸਿੱਖਿਆ ਦੇ ਮੱਦੇਨਜ਼ਰ ਝੋਨੇ ਦੇ ਨਾੜ ਤੇ ਫ਼ਸਲਾਂ ਦੀ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਪਟਿਆਲਾ ਜ਼ਿਲ੍ਹੇ ਅੰਦਰ ਪਰਾਲੀ ਸਾੜਨ ਦੇ ਮਾਮਲਿਆਂ ਤੇ ਝੋਨੇ ਦੀ ਖਰੀਦ ਪ੍ਰਕ੍ਰਿਆ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਤੱਕ ਪਹੁੰਚ ਕਰਨ ਲਈ ਪਿੰਡਾਂ ਤੇ ਖੇਤਾਂ ਦਾ ਦੌਰਾ ਕਰਨ।
ਸਾਕਸ਼ੀ ਸਾਹਨੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਮਿਲ ਸਕੇ ਤਾਂ ਕਿ ਉਹ ਨਾੜ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲ ਸਕਣ। ਉਨ੍ਹਾਂ ਨੇ ਏ.ਡੀ.ਸੀਜ ਜਗਜੀਤ ਸਿੰਘ ਤੇ ਅਨੁਪ੍ਰਿਤਾ ਜੌਹਲ, ਸਮੂਹ ਐਸ.ਡੀ.ਐਮਜ, ਖੇਤੀਬਾੜੀ, ਸਹਿਕਾਰਤਾ, ਖੁਰਾਕ ਤੇ ਸਿਵਲ ਸਪਲਾਈਜ਼, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਇਆ ਕਿਸਾਨ ਮਿੱਤਰ ਵਟਸਐਪ ਚੈਟਬੋਟ 7380016070ਕਿਸਾਨਾਂ ਨੂੰ ਮਸ਼ੀਨਰੀ ਦੀ ਜਾਣਕਾਰੀ ਦੇਣ ਲਈ ਬਹੁਤ ਸਹਾਈ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਅਜੇ ਕਣਕ ਦੀ ਬਿਜਾਈ ਲਈ ਢੁਕਵਾਂ ਸਮਾਂ ਨਹੀਂ ਆਇਆ ਇਸ ਲਈ ਉਹ ਇਨਸੀਟੂ ਗਤੀਵਿਧੀਆਂ ਨਾਲ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਸਮੇਤ ਐਕਸ ਸੀਟੂ ਤਕਨੀਕਾਂ ਨਾਲ ਪਰਾਲੀ ਨੂੰ ਠਿਕਾਣੇ ਲਗਾਉਣ।
Post Views: 82
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

21 ਅਕਤੂਬਰ ਤੋਂ 15 ਨਵੰਬਰ ਦਰਮਿਆਨ ਹੋਵੇਗੀ ਗੁਰਦੁਆਰਾ ਚੋਣਾਂ ਲਈ ਵੋਟਾਂ ਦੀ ਰਜਿਸਟਰੇਸ਼ਨ

Next Post

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ

Next Post
ਕ੍ਰਿਸ਼ੀ ਵਿਗਿਆਨ ਕੇਂਦਰ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ

ਕ੍ਰਿਸ਼ੀ ਵਿਗਿਆਨ ਕੇਂਦਰ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਸਬੰਧੀ ਕਰਵਾਇਆ ਜਾਗਰੂਕਤਾ ਪ੍ਰੋਗਰਾਮ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800