No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਖੇਤੀਬਾੜੀ ਵਿਭਾਗ ਅਤੇ ਸੀ ਆਈ ਆਈ ਫਾਊਂਡੇਸ਼ਨ ਨੇ ਪਿੰਡ ਸਿਉਣਾ ਵਿਖੇ ਲਗਾਇਆ ਜਾਗਰੂਕਤਾ ਕੈਂਪ

admin by admin
in BREAKING, COVER STORY, PUNJAB
0
ਖੇਤੀਬਾੜੀ ਵਿਭਾਗ ਅਤੇ ਸੀ ਆਈ ਆਈ ਫਾਊਂਡੇਸ਼ਨ ਨੇ ਪਿੰਡ ਸਿਉਣਾ ਵਿਖੇ ਲਗਾਇਆ ਜਾਗਰੂਕਤਾ ਕੈਂਪ
0
SHARES
0
VIEWS
Share on FacebookShare on Twitter

-ਵਿਦਿਆਰਥੀਆਂ ਦੇ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ
-ਸੀ ਆਈ ਆਈ ਫਾਊਂਡੇਸ਼ਨ ਵੱਲੋਂ ਪਿੰਡ ਸਿਉਣਾ ਦੇ ਕਿਸਾਨਾਂ ਨੂੰ 2 ਸਰਫੇਸ ਸੀਡਰ ਉਪਲਬੱਧ ਕਰਵਾਏ ਗਏ
ਪਟਿਆਲਾ, 12 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)
ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਪਟਿਆਲਾ ਡਾ. ਇਸਮਤ ਵਿਜੈ ਸਿੰਘ ਦੀ ਅਗਵਾਈ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਅਤੇ ਸੀ ਆਈ ਆਈ ਫਾਊਂਡੇਸ਼ਨ ਦੇ ਪ੍ਰੋਜੈਕਟ ਅਫ਼ਸਰ ਤਾਹਿਰ ਹੁਸੈਨ ਵੱਲੋਂ ਸਾਂਝੇ ਤੌਰ ’ਤੇ ਪਿੰਡ ਸਿਉਣਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਬਿਜਾਈ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਨਾਮ ਸਿੰਘ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਅਪੀਲ ਕੀਤੀ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ, ਮਿੱਤਰ ਕੀੜੇ ਬਚਾਉਣ ਅਤੇ ਖਾਦਾਂ ਦੀ ਵਰਤੋਂ ਘਟਾਉਣ ਵਿਚ ਆਪਣਾ ਯੋਗਦਾਨ ਪਾਉਣ।
ਇਸ ਕੈਂਪ ਵਿਚ ਡਾ. ਅਵਨਿੰਦਰ ਸਿੰਘ ਮਾਨ ਨੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰ ਕੀਤੇ ਗਏ ਚੈਟਬੋਟ ਨੰਬਰ 73800-16070 ਦੀ ਵਰਤੋਂ ਕਰਦੇ ਹੋਏ ਬਲਾਕ ਪਟਿਆਲਾ ਦੇ ਕਿਸਾਨਾਂ/ਸੁਸਾਇਟੀਆਂ ਕੋਲ ਉਪਲਬੱਧ ਮਸ਼ੀਨਰੀ ਲੈ ਕੇ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਜਾਂ ਗੱਠਾਂ ਬਣਾਉਣ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਸੀ ਆਈ ਆਈ ਫਾਊਂਡੇਸ਼ਨ ਦੇ ਪ੍ਰੋਜੈਕਟ ਅਫ਼ਸਰ ਵੱਲੋਂ ਪਿੰਡ ਸਿਉਣਾ ਦੇ ਕਿਸਾਨਾਂ ਨੂੰ 2 ਸਰਫੇਸ ਸੀਡਰ ਉਪਲਬਧ ਕਰਵਾਉਣ ਸਬੰਧੀ ਪਿੰਡ ਦੇ ਸਰਪੰਚ ਅਮਰੀਕ ਸਿੰਘ ਨੇ ਧੰਨਵਾਦ ਕੀਤਾ। ਇਸ ਕੈਪ ਵਿਚ ਸਹਾਇਕ ਗੰਨਾ ਵਿਕਾਸ ਅਫ਼ਸਰ ਡਾ ਗੁਰਦੇਵ ਸਿੰਘ ਵੱਲੋਂ ਮਲਚਿੰਗ ਵਿਧੀ ਸਬੰਧੀ ਅਤੇ ਖੇਤੀਬਾੜੀ ਵਿਕਾਸ ਅਫ਼ਸਰ ਡਾ ਗੁਰਵੀਨ ਗਰਚਾ ਵੱਲੋਂ ਖਾਦਾਂ ਦੀ ਸੁਚੱਜੀ ਵਰਤੋ ਅਤੇ ਇੰਜੀਨੀਅਰ ਪ੍ਰਭਦੀਪ ਸਿੰਘ ਵੱਲੋਂ ਮਸ਼ੀਨਰੀ ਦੇ ਰੱਖ ਰਖਾਅ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ।
ਕੇ.ਵੀ.ਕੇ ਰੋਣੀ ਦੇ ਡਿਪਟੀ ਡਾਇਰੈਕਟਰ ਡਾ. ਗੁਰਉਪਦੇਸ ਕੌਰ ਵੱਲੋਂ ਕੈਂਪ ਵਿਚ ਗੋਭੀ ਸਰ੍ਹੋਂ ਦੇ ਬੀਜ ਦੀ ਅਤੇ ਵੱਖ ਵੱਖ ਕੰਪਨੀਆਂ ਵੱਲੋਂ ਮਸ਼ੀਨਰੀ ਦੀ ਸਟਾਲ ਲਗਾਈ ਗਈ। ਇਸ ਕੈਂਪ ਵਿਚ ਐਡਵੋਕੇਟ ਰਾਹੁਲ ਸੈਣੀ ਨੇ  ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨ ਹਰਜੰਟ ਸਿੰਘ, ਪ੍ਰਗਟ ਸਿੰਘ, ਅਵਤਾਰ ਸਿੰਘ, ਬੱਧ ਸਿੰਘ, ਜਤਿੰਦਰ ਸਿੰਘ, ਗੁਰਵਿੰਦਰ ਸਿੰਘ, ਜੰਗ ਸਿੰਘ, ਕਰਮਜੀਤ ਸਿੰਘ, ਲਖਵੀਰ ਸਿੰਘ ਅਤੇ ਭਾਲਵਿੰਦਰ ਸਿੰਘ ਨੂੰ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ।
ਇਸ ਕੈਂਪ ਵਿਚ ਸਿਉਣਾ ਪਿੰਡ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਰਜਨੀਸ਼ ਹਾਂਡਾ ਦੀ ਅਗਵਾਈ ’ਚ ਕਰਵਾਏ ਗਏ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪੋਸਟਰ ਮੁਕਾਬਲਿਆਂ ਵਿਚ ਜੇਤੂ ਵਿਦਿਆਰਥੀਆ ਦੀਪੀਕਾ, ਜਸਪ੍ਰੀਤ ਕੌਰ, ਲਭਪ੍ਰੀਤ ਕੌਰ, ਹਰਸਿਮਰਨ ਕੌਰ ਨੂੰ ਐਡਵੋਕੇਟ ਰਾਹੁਲ ਸੈਣੀ, ਮੁੱਖ ਖੇਤੀਬਾੜੀ ਅਫ਼ਸਰ ਡਾ ਗੁਰਨਾਮ ਸਿੰਘ ਅਤੇ ਤਹਿਸੀਲਦਾਰ ਤਰਸੇਮ ਬਾਂਸਲ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਗਭਗ 100 ਵਿਦਿਆਰਥੀਆ ਤੋ ਪਿੰਡ ਵਿਚ ਜਾਗਰੂਕਤਾ ਰੈਲੀ ਕਰਵਾਈ ਗਈ। ਇਸ ਕੈਂਪ ਵਿਚ ਅਗਾਂਹਵਧੂ ਕਿਸਾਨ ਰਾਜਮੋਹਨ ਸਿੰਘ ਕਾਲੇਕਾ, ਮੇਵਾ ਸਿੰਘ ਲੰਗ, ਗੁਰਸੇਵਕ ਸਿੰਘ, ਗੁਰਧਿਆਨ ਸਿੰਘ ਅਤੇ ਨੇੜੇ ਦੇ ਪਿੰਡਾਂ ਦੇ ਲਗਭਗ 150 ਕਿਸਾਨਾਂ ਨੇ ਭਾਗ ਲਿਆ। ਇਸ ਕੈਪ ਵਿਚ ਖੇਤੀਬਾੜੀ ਵਿਭਾਗ ਦੇ ਡਾ ਪਰਮਜੀਤ ਕੌਰ, ਡਾ. ਜਸਪਿੰਦਰ ਕੌਰ, ਡਾ. ਅਮਨਦੀਪ ਕੌਰ, ਡਾ. ਅਜੈਪਾਲ ਸਿੰਘ ਬਰਾੜ ਸਮੇਤ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।

Post Views: 63
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪਿੰਡ ਭੜੀ ਪਨੈਚਾ ਦਾ ਅਗਾਂਹਵਧੂ ਕਿਸਾਨ ਪਰਾਲੀ ਪ੍ਰਬੰਧਨ ਕਰਕੇ ਹੋਰਨਾਂ ਕਿਸਾਨ ਲਈ ਬਣਿਆ ਰਾਹ ਦਸੇਰਾ

Next Post

ਪਿੰਡ ਸੌਜਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Next Post
ਪਿੰਡ ਸੌਜਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

ਪਿੰਡ ਸੌਜਾ ਵਿਖੇ ਕ੍ਰਿਸ਼ੀ ਵਿਗਿਆਨ ਕੇਂਦਰ ਨੇ ਲਗਾਇਆ ਕਿਸਾਨ ਜਾਗਰੂਕਤਾ ਕੈਂਪ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982