Tuesday, August 18, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇੱਕ ਲੱਖ ਰੁਪਏ ਜਿੱਤੋ

ਪੰਜਾਬ ਰਾਜ ਸਿਹਤ ਏਜੰਸੀ ਨੇ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਦੀਵਾਲੀ ਬੰਪਰ ਡਰਾਅ ਲਿਆਂਦਾ

admin by admin
in BREAKING, CHANDIGARH, COVER STORY, INDIA
0
ਦੀਵਾਲੀ ਦਾ ਤੋਹਫ਼ਾ: ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਰਜਿਸਟਰ ਕਰੋ ਅਤੇ ਇੱਕ ਲੱਖ ਰੁਪਏ ਜਿੱਤੋ
0
SHARES
0
VIEWS
Share on FacebookShare on Twitter

ਡਰਾਅ ਰਾਹੀਂ 10 ਜੇਤੂਆਂ ਦੀ ਕੀਤੀ ਜਾਵੇਗੀ ਚੋਣ ; ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ ਅਤੇ ਤੀਜਾ ਇਨਾਮ 25 ਹਜ਼ਾਰ ਰੁਪਏ ਰੱਖਿਆ

ਚੰਡੀਗੜ੍ਹ, 16 ਅਕਤੂਬਰ: (ਪ੍ਰੈਸ ਕੀ ਤਾਕਤ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਬੀਮਾ ਕਵਰ ਹੇਠ ਰਜਿਸਟਰ ਕਰਨ ਲਈ ਪੰਜਾਬ ਰਾਜ ਸਿਹਤ ਏਜੰਸੀ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ‘ਤੇ ਦੀਵਾਲੀ ਬੰਪਰ ਡਰਾਅ ਕੱਢਿਆ ਹੈ ਜਿਸ ਤਹਿਤ ਜੇ ਕੋਈ ਵੀ ਵਿਅਕਤੀ 16 ਅਕਤੂਬਰ ਤੋਂ 30 ਨਵੰਬਰ, 2023 ਤੱਕ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਈ ਆਪਣੇ ਆਪ ਨੂੰ ਰਜਿਸਟਰ ਕਰਦਾ ਹੈ, ਉਸ ਕੋਲ ਇੱਕ ਲੱਖ ਰੁਪਏ ਤੱਕ ਦਾ ਇਨਾਮ ਜਿੱਤਣ ਦਾ ਮੌਕਾ ਹੋਵੇਗਾ।

ਡਰਾਅ ਬਾਰੇ ਜਾਣਕਾਰੀ ਦਿੰਦਿਆਂ ਰਾਜ ਸਿਹਤ ਏਜੰਸੀ ਦੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਬਬੀਤਾ ਨੇ ਦੱਸਿਆ ਕਿ ਡਰਾਅ ਦੌਰਾਨ 10 ਜੇਤੂਆਂ ਦੀ ਚੋਣ ਕੀਤੀ ਜਾਵੇਗੀ ਅਤੇ ਇਸ ਲਈ ਪਹਿਲਾ ਇਨਾਮ ਇੱਕ ਲੱਖ ਰੁਪਏ, ਦੂਜਾ ਇਨਾਮ 50,000 ਰੁਪਏ ਅਤੇ ਤੀਜਾ ਇਨਾਮ 25000 ਰੁਪਏ ਹੋਵੇਗਾ। ਇਸੇ ਤਰ੍ਹਾਂ ਚੌਥਾ ਇਨਾਮ 10000 ਰੁਪਏ ਅਤੇ ਪੰਜਵਾਂ ਇਨਾਮ 8000 ਰੁਪਏ ਰੱਖਿਆ ਗਿਆ ਹੈ ਜਦਕਿ ਛੇਵੇਂ ਤੋਂ ਦਸਵਾਂ ਇਨਾਮ 5000 ਰੁਪਏ ਹੋਵੇਗਾ। ਇਹ ਡਰਾਅ 4 ਦਸੰਬਰ, 2023 ਨੂੰ ਕੱਢਿਆ ਜਾਵੇਗਾ।

ਸੀ.ਈ.ਓ. ਬਬੀਤਾ ਨੇ ਕਿਹਾ ਕਿ ਇਹ ਵਿਸ਼ੇਸ਼ ਮੁਹਿੰਮ ਲੋਕਾਂ ਨੂੰ ਆਯੁਸ਼ਮਾਨ ਕਾਰਡ ਬਣਾਉਣ ਵਾਸਤੇ ਉਤਸ਼ਾਹਿਤ ਕਰਦਿਆਂ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਰਜਿਸਟਰ ਕਰਨ ਲਈ ਪੰਜਾਬ ਸਰਕਾਰ ਦੀ ਇੱਕ ਹੋਰ ਪਹਿਲ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਲਾਭਪਾਤਰੀ “ਆਯੁਸ਼ਮਾਨ ਐਪ” ਦੀ ਵਰਤੋਂ ਕਰਕੇ, “beneficiary.nha.gov.in” ਵੈਬਸਾਈਟ ‘ਤੇ ਜਾ ਕੇ ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰਕੇ ਆਪਣੇ ਕਾਰਡ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।

ਦੱਸਣਯੋਗ ਹੈ ਕਿ ਇਹ ਸਕੀਮ ਸੂਬੇ ਭਰ ਦੇ 800 ਤੋਂ ਵੱਧ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਹਰੇਕ ਪਰਿਵਾਰ ਲਈ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਪ੍ਰਦਾਨ ਕਰਦੀ ਹੈ। ਸੂਬੇ ਵਿੱਚ 44 ਲੱਖ ਤੋਂ ਵੱਧ ਪਰਿਵਾਰ ਇਸ ਸਕੀਮ ਦਾ ਲਾਭ ਲੈ ਰਹੇ ਹਨ ਜਿਸ ਵਿੱਚ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ।

ਇਨ੍ਹਾਂ ਲਾਭਪਾਤਰੀ ਪਰਿਵਾਰਾਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ ਅਤੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡੇਟਾ- 2011 ਦੇ ਤਹਿਤ ਕਵਰ ਪਰਿਵਾਰ ਸ਼ਾਮਲ ਹਨ।

Post Views: 100
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਰਾਜ ਚੋਣ ਕਮਿਸ਼ਨ ਵੱਲੋਂ 5 ਨਗਰ ਨਿਗਮਾਂ ਦੀਆਂ ਵੋਟਰ ਸੂਚੀਆਂ ਤਿਆਰ ਕਰਨ ਲਈ ਸਮਾਂ-ਸਾਰਣੀ ਜਾਰੀ

Next Post

ਦੀਪਿਕਾ ਨੇ ‘ਸਿੰਘਮ ਅਗੇਨ’ ਦੀ ਝਲਕ ਸਾਂਝੀ ਕੀਤੀ

Next Post
ਦੀਪਿਕਾ ਨੇ ‘ਸਿੰਘਮ ਅਗੇਨ’ ਦੀ ਝਲਕ ਸਾਂਝੀ ਕੀਤੀ

ਦੀਪਿਕਾ ਨੇ ‘ਸਿੰਘਮ ਅਗੇਨ’ ਦੀ ਝਲਕ ਸਾਂਝੀ ਕੀਤੀ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800