ਚੰਡੀਗੜ੍ਹ, 10 ਨਵੰਬਰ –
ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਕਰਵਾਏ ਜਾਣ ਵਾਲੇ ਆਲ ਇੰਡੀਆ ਸਰਵਿਸਜ਼ ਦੇ ਕ੍ਰਿਕਟ (ਪੁਰਸ਼), ਫੁਟਬਾਲ (ਪੁਰਸ਼) ਤੇ ਤੈਰਾਕੀ (ਪੁਰਸ਼ ਤੇ ਮਹਿਲਾ) ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 21 ਨਵੰਬਰ ਨੂੰ ਲਏ ਜਾ ਰਹੇ ਹਨ।
ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਲ ਇੰਡੀਆ ਸਰਵਿਸਜ਼ ਦਾ ਕ੍ਰਿਕਟ (ਪੁਰਸ਼) ਤੇ ਫੁਟਬਾਲ (ਪੁਰਸ਼) ਟੂਰਨਾਮੈਂਟ 15 ਤੋਂ 21 ਦਸੰਬਰ ਤੱਕ ਅਤੇ ਤੈਰਾਕੀ (ਪੁਰਸ਼ ਅਤੇ ਮਹਿਲਾ) ਟੂਰਨਾਮੈਂਟ 15 ਤੋਂ 17 ਦਸੰਬਰ ਤੱਕ ਨਵੀਂ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ।ਇਨ੍ਹਾਂ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਪੁਰਸ਼ ਕ੍ਰਿਕਟ ਟੀਮ ਲਈ 21 ਨਵੰਬਰ ਨੂੰ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਮੁਹਾਲੀ ਵਿਖੇ ਸਵੇਰੇ 10 ਵਜੇ, ਫੁਟਬਾਲ (ਪੁਰਸ਼) ਟੀਮ ਲਈ 21 ਨਵੰਬਰ ਨੂੰ ਬਹੁਮੰਤਵੀ ਖੇਡ ਸਟੇਡੀਅਮ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਅਤੇ ਤੈਰਾਕੀ (ਪੁਰਸ਼ ਤੇ ਮਹਿਲਾ) ਲਈ 21 ਨਵੰਬਰ ਨੂੰ ਤੈਰਾਕੀ ਪੂਲ, ਸੈਕਟਰ-78, ਮੁਹਾਲੀ ਵਿਖੇ ਸਵੇਰੇ 10 ਵਜੇ ਟਰਾਇਲ ਲਏ ਜਾਣਗੇ।
ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀ