No Result
View All Result
Tuesday, June 2, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

admin by admin
in BREAKING, COVER STORY, PUNJAB
0
शादी के बंधन में बंधेंगे पंजाब के Chief Minister भगवंत मान
0
SHARES
0
VIEWS
Share on FacebookShare on Twitter

ਵਾਤਾਵਰਣ ਪੱਖੀ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦਾ ਸੱਦਾ

ਚੰਡੀਗੜ੍ਹ, 12 ਨਵੰਬਰ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਰੌਸ਼ਨੀਆਂ ਦੇ ਤਿਉਹਾਰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ।

ਇੱਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਤਿਉਹਾਰਾਂ ਨੂੰ ਹਰਿਆ-ਭਰਿਆ ਅਤੇ ਵਾਤਾਵਰਣ ਪੱਖੀ ਮਨਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਦੀਆਂ ਤੋਂ ਪਿਆਰ ਅਤੇ ਖੁਸ਼ਹਾਲੀ ਦਾ ਤਿਉਹਾਰ ਦੀਵਾਲੀ ਅਸੀਂ ਪੂਰੀ ਸ਼ਰਧਾ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਉਂਦੇ ਆ ਰਹੇ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੀਵਾਲੀ ਦੀਆਂ  ਜਗਮਗਾਉਂਦੀਆਂ ਰੌਸ਼ਨੀਆਂ ਨਾ ਸਿਰਫ਼ ਹਰ ਘਰ ਨੂੰ ਰੌਸ਼ਨ ਕਰਦੀਆਂ ਹਨ, ਸਗੋਂ ਇਹ ਹਨੇਰੇ ‘ਤੇ ਚਾਨਣ ਦੀ ਜਿੱਤ, ਬੁਰਾਈ ‘ਤੇ ਚੰਗਿਆਈ ਅਤੇ ਨਿਰਾਸ਼ਾ ‘ਤੇ ਆਸ ਦੀ ਪ੍ਰਤੀਕ ਵੀ ਹੈ।

ਮੁੱਖ ਮੰਤਰੀ ਨੇ ਕਾਮਨਾ ਕੀਤੀ ਕਿ ਦੀਵਾਲੀ ਦਾ ਤਿਉਹਾਰ ਇੱਕ ਵਾਰ ਫਿਰ ਲੋਕਾਂ ਲਈ ਸ਼ਾਂਤੀ, ਖੁਸ਼ਹਾਲੀ ਅਤੇ ਖੁਸ਼ੀਆਂ ਲੈ ਕੇ ਆਵੇ ਅਤੇ ਇਸ ਦੇ ਨਾਲ-ਨਾਲ ਆਪਸੀ ਮੇਲ-ਜੋਲ, ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰੇ। ਉਨ੍ਹਾਂ ਕਿਹਾ ਕਿ ਛੇਵੇਂ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲੇ ਵਿੱਚੋਂ 52 ਹਿੰਦੂ ਰਾਜਿਆਂ ਦੀ ਰਿਹਾਈ ਦਾ ਇਤਿਹਾਸਕ ‘ਬੰਦੀ ਛੋੜ ਦਿਵਸ’ ਵੀ ਇਸ ਪਵਿੱਤਰ ਦਿਹਾੜੇ ’ਤੇ ਮਨਾਇਆ ਜਾਂਦਾ ਹੈ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਸੂਬੇ ਦੇ ਲੋਕ ਰਲ-ਮਿਲ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਠੋਸ ਉਪਰਾਲੇ ਕਰਨਗੇ।

ਮੁੱਖ ਮੰਤਰੀ ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਉਣ ਦੀ ਅਪੀਲ ਵੀ ਕੀਤੀ ਜਿਸ ਨਾਲ ਆਪਸੀ ਸਾਂਝ ਅਤੇ ਸਦਭਾਵਨਾ ਦੇ ਰਿਸ਼ਤੇ ਹੋਰ ਮਜ਼ਬੂਤ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਘੱਟ ਤੋਂ ਘੱਟ ਪਟਾਕੇ ਚਲਾ ਕੇ ਹਰੀ-ਭਰੀ, ਵਾਤਾਵਰਨ ਪੱਖੀ ਅਤੇ ਸੁਰੱਖਿਅਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ।  ਮੁੱਖ ਮੰਤਰੀ ਨੇ ਅਰਦਾਸ ਕੀਤੀ ਕਿ ਇਹ ਮੌਕਾ ਸਾਰਿਆਂ ਲਈ ਖੁਸ਼ੀਆਂ-ਖੇੜੇ, ਤੰਦਰੁਸਤੀ ਅਤੇ ਖੁਸ਼ਹਾਲੀ ਲੈ ਕੇ ਆਵੇ।

Post Views: 136
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

ਡਿਪਟੀ ਕਮਿਸ਼ਨਰ ਨੇ ਤਫ਼ਜੱਲਪੁਰਾ ਵਿਖੇ ਬੱਚਿਆਂ ਨਾਲ ਮਨਾਈ ਗਰੀਨ ਦੀਵਾਲੀ

Next Post

ਨਿੱਝਰ ਦੀ ਹੱਤਿਆਂ ਬਾਰੇ ਭਾਰਤ ’ਤੇ ਲਗਾਏ ਦੋਸ਼ਾਂ ’ਤੇ ਟਰੂਡੋ ਕਾਇਮ, 40 ਡਿਪਲੋਮੈਟਾਂ ਦੀ ਨਿਕਾਸੀ ਨੂੰ ਵੀਆਨਾ ਕਨਵੈਨਸ਼ਨ ਦੀ ਉਲੰਘਣਾ ਕਰਾਰ ਦਿੱਤਾ

Next Post
ਦੇਸ਼ ਮੋਦੀ ਵੱਲੋਂ ਟਰੂਡੋ ਨੂੰ ਭਾਰਤੀ ਚਿੰਤਾ ਤੋਂ ਜਾਣੂ ਕਰਵਾਉਣ ਦੇ ਬਾਵਜੂਦ ਕੈਨੇਡਾ ’ਚ ਹੋਈ ਖਾਲਿਸਤਾਨ ਲਈ ਰਾਇਸ਼ੁਮਾਰੀ

ਨਿੱਝਰ ਦੀ ਹੱਤਿਆਂ ਬਾਰੇ ਭਾਰਤ ’ਤੇ ਲਗਾਏ ਦੋਸ਼ਾਂ ’ਤੇ ਟਰੂਡੋ ਕਾਇਮ, 40 ਡਿਪਲੋਮੈਟਾਂ ਦੀ ਨਿਕਾਸੀ ਨੂੰ ਵੀਆਨਾ ਕਨਵੈਨਸ਼ਨ ਦੀ ਉਲੰਘਣਾ ਕਰਾਰ ਦਿੱਤਾ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800