ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਧੀ ਨਿੱਗ੍ਹਤ ਔਜਲਾ ਅਤੇ ਤੇਜਪ੍ਰਤਾਪ ਸਿੰਘ ਚੀਮਾ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਗੁਰਜੀਤ ਸਿੰਘ ਔਜਲਾ ਅਤੇ ਰਾਵਿੰਦਰ ਸਿੰਘ ਚੀਮਾ ਪਰਿਵਾਰ ਨੂੰ ਵਧਾਈਆਂ ਅਤੇ ਨਵ-ਵਿਆਹੁਤਾ ਜੋੜੀ ਨੂੰ ਅਸ਼ੀਰਵਾਦ ਅਤੇ ਵਿਆਹ ਦੀਆਂ ਸ਼ੁਭਕਾਮਨਾਵਾਂ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਓਪੀ ਸੋਨੀ, ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ, ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜਗਦੇਵ ਅੰਬੀਕਾ, ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮਨੀਸ਼ ਤਿਵਾੜੀ, ਰਵਨੀਤ ਸਿੰਘ ਬਿੱਟੂ, ਜਗਵਿੰਦਰਪਾਲ ਸਿੰਘ ਜੱਗਾ ਮਜੀਠਾ, ਸੁਖਪਾਲ ਸਿੰਘ ਭੁੱਲਰ, ਡਾ. ਰਾਜ ਕੁਮਾਰ ਵੇਰਕਾ, ਵਿਕਾਸ ਸੋਨੀ, ਰਮਿੰਦਰ ਆਂਵਲਾ, ਸੀਪੀ ਨੌਨਿਹਾਲ ਸਿੰਘ, ਪੀਪੀ ਗੁਰਾਇਆ, ਸੁਨੀਲ ਦੱਤੀ, ਨਵਦੀਪ ਗੋਲਡੀ, ਬ੍ਰਹਮ ਮਹਿੰਦਰਾ, ਮੁਹੰਮਦ ਸਦੀਕ, ਸੁਨੀਲ ਦੱਤੀ, ਅਸ਼ਵਨੀ ਸੇਖੜੀ, ਜੁਗਲ ਕਿਸ਼ੋਰ ਸ਼ਰਮਾ, ਜੋਗਿੰਦਰ ਪਾਲ ਢੀਂਗਰਾ, ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਜਸਵਿੰਦਰ ਸਿੰਘ ਰਮਦਾਸ, ਕੁੰਵਰ ਵਜਿੈ ਪ੍ਰਤਾਪ ਸਿੰਘ, ਸੰਸਦ ਮੈਂਬਰ ਅਮਰ ਸਿੰਘ, ਗੁਰਪ੍ਰੀਤ ਸਿੰਘ ਰੰਧਾਵਾ ਤੋਂ ਇਲਾਵਾ ਸਮਾਜਿਕ, ਧਾਰਮਿਕ ਖੇਤਰ ਦੀਆਂ ਸ਼ਖ਼ਸੀਅਤ ਹਾਜ਼ਰ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘੁਬੀਰ ਸਿੰਘ ਵੀ ਉੱਚੇਚੇ ਤੌਰ ’ਤੇ ਦੋਵਾਂ ਪਰਿਵਾਰਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਏ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਦਿ ਨੇ ਵੀ ਨਵ-ਵਿਅਹੁਤਾ ਜੋੜੀ ਨੂੰ ਸ਼ੁਭਕਾਮਨਾਵਾਂ ਭੇਜੀਆਂ।

