ਪਟਿਆਲਾ, 25 ਨਵੰਬਰ:
ਸਵੀਪ ਪਟਿਆਲਾ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਦੇ ਦਿਸ਼ਾ ਨਿਰਦੇਸ਼ ਅਧੀਨ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ੇਸ਼ ਵੋਟਰ ਜਾਗਰੂਕਤਾ ਕੈਂਪ ਦਾ ਆਯੋਜਨ ਥਾਪਰ ਯੂਨੀਵਰਸਿਟੀ ਦੇ ਟੈਕ ਫੈਸਟ ਦੌਰਾਨ ਕੀਤਾ ਗਿਆ।
ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ: ਸਵਿੰਦਰ ਸਿੰਘ ਰੇਖੀ ਨੇ ਮੇਲੇ ਵਿਚ ਮੌਜੂਦ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਫ਼ਲਾਈਨ ਜਾਂ ਔਨਲਾਈਨ ਮੋਡ ਰਾਹੀਂ ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ। ਉਨ੍ਹਾਂ ਚੋਣ ਵਿਭਾਗ ਦੀ ਆਨਲਾਈਨ ਐਪ -ਵੋਟਰ ਹੈਲਪ ਲਾਈਨ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ।
ਸ਼੍ਰੀ ਰੁਪਿੰਦਰ ਸਿੰਘ ਨੋਡਲ ਅਫ਼ਸਰ ਪਟਿਆਲਾ ਸ਼ਹਿਰ ਅਤੇ ਥਾਪਰ ਯੂਨੀਵਰਸਿਟੀ ਦੇ ਪੋ੍ ਰਾਕੇਸ਼ ਕੁਮਾਰ ਨੇ ਕੈਂਪ ਦੇ ਆਯੋਜਨ ਵਿੱਚ ਮਦਦ ਕੀਤੀ ਅਤੇ ਵੋਟ ਦੇ ਮਹੱਤਵ ਬਾਰੇ ਦੱਸਿਆ।ਸਵੀਪ ਪਟਿਆਲਾ ਦੇ ਮੋਹਿਤ ਕੌਸ਼ਲ ਨੇ ਨੌਜਵਾਨ ਵੋਟਰਾਂ ਨੂੰ ਵੋਟ ਬਣਾਉਣ ਅਤੇ ਵੋਟ ਪਾਉਣ ਲਈ ਪ੍ਰੇਰਿਤ ਕੀਤਾ। ਸਵੀਪ ਟੀਮ ਵੱਲੋਂ ਵੋਟਰ ਰਜਿਸਟਰੇਸ਼ਨ ਸਬੰਧੀ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ। ਇਸ ਮੌਕੇ ਸਵੀਪ ਪਟਿਆਲਾ ਤੋਂ ਵਿਕਰਮਜੀਤ ਸਿੰਘ ਸੁਪਰਵਾਈਜ਼ਰ, ਬਰਿੰਦਰ ਸਿੰਘ, ਬਲਜਿੰਦਰ ਸਿੰਘ ਵੀ ਮੌਜੂਦ ਰਹੇ।