No Result
View All Result
Wednesday, March 25, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਰਾਜਪਾਲ ਨੇ ਕਿਸਾਨਾਂ ਨੂੰ ਗੱਲਬਾਤ ਲਈ ਸੱਦਿਆ

admin by admin
in BREAKING, COVER STORY, PUNJAB
0
ਦਿੱਲੀ ਰਾਮਲੀਲਾ ਗਰਾਊਂਡ ਵਿਚ ਅੱਜ ਕਿਸਾਨ ਮਹਾਪੰਚਾਇਤ
0
SHARES
0
VIEWS
Share on FacebookShare on Twitter

ਸੰਯੁਕਤ ਕਿਸਾਨ ਮੋਰਚੇ ਵੱਲੋਂ ਜਗਤਪੁਰਾ ਟੀ-ਪੁਆਇੰਟ (ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ) ਉੱਤੇ ਦਿੱਤੇ ਜਾ ਰਹੇ ਧਰਨੇ ਦੇ ਦੂਜੇ ਦਿਨ ਸੋਮਵਾਰ ਨੂੰ ਕਿਸਾਨਾਂ ਅਤੇ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਿੱਖਿਆ ਬੋਰਡ ਕੇਂਦਰੀ ਟਰੇਡ ਯੂਨੀਅਨਾਂ\/ਫੈਡਰੇਸ਼ਨਾਂ ਦੇ ਨੁਮਾਇੰਦਿਆਂ ਨੇ ਮੋਰਚੇ ਵਿੱਚ ਪਹੁੰਚ ਕੇ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ। ਉਧਰ, ਮੁਹਾਲੀ ਅਤੇ ਯੂਟੀ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਰਾਹੀਂ ਕਿਸਾਨ ਜਥੇਬੰਦੀਆਂ ਦੇ ਮੋਹਰੀ ਆਗੂਆਂ ਨੂੰ ਭਲਕੇ ਸਵੇਰੇ 11 ਵਜੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਲਈ ਸੱਦਾ ਭੇਜਿਆ ਗਿਆ ਹੈ। ਮੋਰਚੇ ਨੇ ਪੰਜਾਬ ਸਰਕਾਰ ਨੂੰ ਲਿਖ ਕੇ ਭੇਜੀਆਂ ਮੰਗਾਂ ਦੇ ਹੱਲ ਲਈ ਮੁੱਖ ਮੰਤਰੀ ਵੱਲੋਂ ਹਾਲੇ ਤੱਕ ਕੋਈ ਹੁੰਗਾਰਾ ਨਾ ਭਰਨ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਮੁੱਖ ਮੰਤਰੀ ਦੀ ਚੁੱਪੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਕਰਕੇ ਫ਼ੈਸਲਾ ਲਿਆ ਕਿ ਰਾਜਪਾਲ ਨੂੰ ਮਿਲਣ ਮਗਰੋਂ ਫੌਰੀ ਮੀਟਿੰਗ ਸੱਦ ਕੇ ਅਗਲੀ ਰਣਨੀਤੀ ਉਲੀਕੀ ਜਾਵੇਗੀ। ਮੀਟਿੰਗ ਦੀ ਪ੍ਰਧਾਨਗੀ ਨਿਰਭੈ ਸਿੰਘ ਢੁੱਡੀਕੇ, ਹਰਮੀਤ ਸਿੰਘ ਕਾਦੀਆਂ ਅਤੇ ਸਤਨਾਮ ਸਿੰਘ ਸਾਹਨੀ ਨੇ ਕੀਤੀ। ਧਰਨੇ ਵਿੱਚ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਟਰੈਕਟਰ-ਟਰਾਲੀਆਂ ਰਾਹੀਂ ਕਿਸਾਨਾਂ ਦੀ ਆਮਦ ਲਗਾਤਾਰ ਜਾਰੀ ਰਹੀ। ਜਗਤਪੁਰਾ ਬਾਈਪਾਸ ’ਤੇ ਖੜ੍ਹੀਆਂ ਹਜ਼ਾਰਾਂ ਟਰੈਕਟਰ-ਟਰਾਲੀਆਂ ਦਿੱਲੀ ਮੋਰਚੇ ਦੀ ਯਾਦ ਤਾਜ਼ਾ ਕਰਵਾ ਰਹੀਆਂ ਹਨ। ਕਿਸਾਨਾਂ ਨੇ ਅੱਜ ਸਵੇਰੇ ਧਰਨੇ ਵਾਲੀ ਥਾਂ ’ਤੇ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਵੀ ਮਨਾਇਆ। ਜਪੁਜੀ ਸਾਹਿਬ ਦੇ ਪਾਠ ਤੋਂ ਬਾਅਦ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਧਰਨੇ ਨੂੰ ਕਿਸਾਨ ਆਗੂ ਰਾਕੇਸ਼ ਟਿਕੈਤ, ਹਰਿੰਦਰ ਸਿੰਘ ਲੱਖੋਵਾਲ, ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਰਮਿੰਦਰ ਸਿੰਘ ਪਟਿਆਲਾ, ਬੂਟਾ ਸਿੰਘ ਬੁਰਜ ਗਿੱਲ, ਸਤਨਾਮ ਸਿੰਘ ਬਹਿਰੂ, ਬਲਵਿੰਦਰ ਸਿੰਘ ਮੱਲੀਨੰਗਲ, ਜੰਗਵੀਰ ਸਿੰਘ ਚੌਹਾਨ, ਬਿੰਦਰ ਸਿੰਘ ਗੋਲੇਵਾਲਾ, ਸੁੱਖ ਗਿੱਲ ਮੋਗਾ, ਨਛੱਤਰ ਸਿੰਘ ਜੈਤੋ, ਸਤਨਾਮ ਸਿੰਘ ਅਜਨਾਲਾ, ਡਾਕਟਰ ਦਰਸ਼ਨਪਾਲ, ਰੁਲਦੂ ਸਿੰਘ ਮਾਨਸਾ, ਮੇਜਰ ਸਿੰਘ ਪੁੰਨਾਵਾਲ, ਹਰਬੰਸ ਸਿੰਘ ਸੰਘਾ, ਬਲਦੇਵ ਸਿੰਘ ਨਿਹਾਲਗੜ੍ਹ, ਬੂਟਾ ਸਿੰਘ ਸ਼ਾਦੀਪੁਰ, ਹਰਜੀਤ ਰਵੀ, ਬਲਵਿੰਦਰ ਸਿੰਘ ਰਾਜੂ ਔਲਖ, ਅਮੋਲਕ ਸਿੰਘ ਤਰਨ ਤਾਰਨ, ਕਿਰਪਾ ਸਿੰਘ ਨੱਥੂਵਾਲਾ, ਜਗਮਨਦੀਪ ਸਿੰਘ ਪੜੀ, ਕਿਰਨਜੀਤ ਸਿੰਘ ਸੇਖੋਂ, ਵੀਰਪਾਲ ਸਿੰਘ ਢਿੱਲੋਂ, ਕੁਲਦੀਪ ਸਿੰਘ ਵਜੀਦਪੁਰ ਅਤੇ ਦਵਿੰਦਰ ਸਿੰਘ ਸੰਧੂ ਨੇ ਵੀ ਸੰਬੋਧਨ ਕੀਤਾ। ਕਿਸਾਨਾਂ ਨੇ ਇਕਸੁਰ ਵਿੱਚ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਅੰਨਦਾਤਾ ਦੀ ਮਜਬੂਰੀ ਹੈ। ਇਸ ਤੋਂ ਬਿਨਾਂ ਉਨ੍ਹਾਂ ਕੋਲ ਹੋਰ ਕੋਈ ਚਾਰਾ ਨਹੀਂ ਹੈ। ਰਾਜਪਾਲ ਤੋਂ ਗੱਲਬਾਤ ਦਾ ਸੱਦਾ ਮਿਲਣ ਮਗਰੋਂ ਬੁਲਾਰਿਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨ ਲਹਿਰ ਵਿਰੁੱਧ ਲੋਕਾਂ ਨੂੰ ਗੁੰਮਰਾਹ ਕਰਨ ਲਈ ਦਿੱਤੇ ਜਾ ਰਹੇ ਗੈਰ-ਜ਼ਿੰਮੇਵਾਰਾਨਾ ਬਿਆਨਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਨੂੰ ਮੁੱਖ ਮੰਤਰੀ ਦੇ ਅਜਿਹੇ ਬਿਆਨਾਂ ਦਾ ਸਿਆਸੀ ਖ਼ਮਿਆਜ਼ਾ ਭੁਗਤਣ ਲਈ ਤਿਆਰ ਰਹਿਣਾ ਚਾਹੀਦਾ ਹੈ। ਬੁਲਾਰਿਆਂ ਨੇ ਸਾਰੀਆਂ ਫ਼ਸਲਾਂ ਦੀ ਐੱਮਐੱਸਪੀ ’ਤੇ ਖ਼ਰੀਦ ਦੀ ਗਾਰੰਟੀ, ਸਵਾਮੀਨਾਥਨ ਕਮਿਸ਼ਨ ਰਿਪੋਰਟ ਅਨੁਸਾਰ ਸੀ-2+50 ਫ਼ੀਸਦੀ ਫ਼ਾਰਮੂਲੇ ਨਾਲ ਫ਼ਸਲਾਂ ਦੇ ਭਾਅ ਤੈਅ ਕਰਨ, ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਮੁਆਫ਼ ਕਰਨ ਸਮੇਤ ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ, ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਬਰਖ਼ਾਸਤ ਕਰ ਕੇ ਜੇਲ੍ਹ ’ਚ ਡੱਕਣ, ਦਿੱਲੀ ਅੰਦੋਲਨ ਦੌਰਾਨ ਕਿਸਾਨਾਂ ’ਤੇ ਬਣਾਏ ਸਾਰੇ ਕੇਸ ਰੱਦ ਕਰਨ, ਬਿਜਲੀ ਸੋਧ ਬਿੱਲ ਨੂੰ ਚੋਰ ਮੋਰੀਆਂ ਰਾਹੀਂ ਲਾਗੂ ਕਰਨ ਤੋਂ ਰੋਕਣ, 60 ਸਾਲ ਤੋਂ ਵੱਧ ਉਮਰ ਦੇ ਸਾਰੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ, ਨਿਊਜ਼ਕਲਿੱਕ ਖ਼ਿਲਾਫ਼ ਦਰਜ ਕੇਸ ਰੱਦ ਕਰਨ, ਕਿਸਾਨੀ ਘੋਲ ਨੂੰ ਦੇਸ਼ ਵਿਰੋਧੀ ਆਖਣਾ ਬੰਦ ਕਰਨ, ਖੇਤੀ ਨੂੰ ਕਾਰਪੋਰੇਟਾਂ ਕੋਲ ਵੇਚਣ ਦੀਆਂ ਸਾਰੀਆਂ ਨੀਤੀਆਂ ਰੱਦ ਕਰਨ, ਪਬਲਿਕ ਸੈਕਟਰ ਦੀ ਬਹਾਲੀ ਅਤੇ ਨਿੱਜੀਕਰਨ ਦੀਆਂ ਨੀਤੀਆਂ ਬੰਦ ਕਰਨ ਦੀਆਂ ਮੰਗਾਂ ਨੂੰ ਜ਼ੋਰਦਾਰ ਢੰਗ ਨਾਲ ਚੁੱਕਿਆ ਗਿਆ।

Post Views: 82
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕਰਨ ਲਈ ਲੋਕਾਂ ਵੱਲੋਂ  ਪੰਜਾਬ ਸਰਕਾਰ ਦੀ ਸ਼ਲਾਘਾ

Next Post

ਖਾਲਿਸਤਾਨ ਸਮਰਥਕਾਂ ਨੇ ਗੁਰਦੁਆਰੇ ’ਚ ਭਾਰਤੀ ਰਾਜਦੂਤ ਨੂੰ ਘੇਰਿਆ

Next Post
ਖਾਲਿਸਤਾਨ ਸਮਰਥਕਾਂ ਨੇ ਗੁਰਦੁਆਰੇ ’ਚ ਭਾਰਤੀ ਰਾਜਦੂਤ ਨੂੰ ਘੇਰਿਆ

ਖਾਲਿਸਤਾਨ ਸਮਰਥਕਾਂ ਨੇ ਗੁਰਦੁਆਰੇ ’ਚ ਭਾਰਤੀ ਰਾਜਦੂਤ ਨੂੰ ਘੇਰਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982