No Result
View All Result
Saturday, May 30, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਅੰਨ ਯੋਜਨਾ ਤਹਿਤ ਗਰੀਬਾਂ ਨੂੰ ਮੁਫ਼ਤ ਅਨਾਜ ਦੀ ਵੰਡ ਪੰਜ ਸਾਲ ਵਧਾਈ

admin by admin
in BREAKING, COVER STORY, INDIA, National
0
ਅੰਨ ਯੋਜਨਾ ਤਹਿਤ ਗਰੀਬਾਂ ਨੂੰ ਮੁਫ਼ਤ ਅਨਾਜ ਦੀ ਵੰਡ ਪੰਜ ਸਾਲ ਵਧਾਈ

New Delhi: Union Minister for Information and Broadcasting Anurag Thakur briefs the media on cabinet decisions, in New Delhi, Wednesday, Nov. 29, 2023. (PTI Photo)(PTI11_29_2023_000148B)

0
SHARES
0
VIEWS
Share on FacebookShare on Twitter

ਕੇਂਦਰ ਸਰਕਾਰ ਨੇ 81.35 ਕਰੋੜ ਗਰੀਬ ਲੋਕਾਂ ਨੂੰ ਹਰ ਮਹੀਨੇ ਪੰਜ ਕਿਲੋਗ੍ਰਾਮ ਮੁਫ਼ਤ ਅਨਾਜ ਦੇਣ ਨਾਲ ਜੁੜੀ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ’ ਨੂੰ ਅਗਲੇ ਪੰਜ ਸਾਲਾਂ ਲਈ ਵਧਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਅਗਲੇ ਸਾਲ ਅਪਰੈਲ-ਮਈ ਵਿਚ ਆਮ ਚੋਣਾਂ ਵੀ ਹੋਣ ਜਾ ਰਹੀਆਂ ਹਨ। ਸਰਕਾਰ ਦੇ ਇਸ ਨਵੇਂ ਫ਼ੈਸਲੇ ਨਾਲ ਖ਼ਜ਼ਾਨੇ ’ਤੇ 11.80 ਲੱਖ ਕਰੋੜ ਰੁਪਏ ਦਾ ਬੋਝ ਪਏਗਾ। ਇਸ ਸਬੰਧੀ ਫ਼ੈਸਲਾ ਮੰਗਲਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੋਈ ਕੈਬਨਿਟ ਮੀਟਿੰਗ ਵਿਚ ਲਿਆ ਗਿਆ। ਸੂਚਨਾ ਤੇ ਪ੍ਰਸਾਰਨ ਮੰਤਰੀ ਅਨੁਰਾਗ ਠਾਕੁਰ ਨੇ ਅੱਜ ਫੈਸਲੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਪੀਐਮ-ਜੀਕੇਏਵਾਈ ਨੂੰ ਪਹਿਲੀ ਜਨਵਰੀ, 2024 ਨੂੰ ਅਗਲੇ ਪੰਜ ਸਾਲਾਂ ਲਈ ਵਧਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਯੋਜਨਾ ਨੂੰ 31 ਦਸੰਬਰ 2023 ਤੱਕ ਵਧਾਇਆ ਗਿਆ ਸੀ। ਇਕ ਅਧਿਕਾਰਤ ਬਿਆਨ ਮੁਤਾਬਕ, ‘ਲਾਭਪਾਤਰੀਆਂ ਦੀ ਭਲਾਈ ਨੂੰ ਧਿਆਨ ਵਿਚ ਰੱਖਦਿਆਂ ਤੇ ਮਿੱਥੀ ਆਬਾਦੀ ਤੱਕ ਅਨਾਜ ਨੂੰ ਕਿਫਾਇਤੀ ਰੂਪ ਵਿਚ ਮੁਹੱਈਆ ਕਰਾਉਂਦਿਆਂ ਖੁਰਾਕੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਇਹ ਫੈਸਲਾ ਲਿਆ ਗਿਆ ਹੈ।’ ਇਸ ਯੋਜਨਾ ਨੂੰ ਸਰਕਾਰ ਨੇ ਸਾਲ 2020 ਵਿਚ ਕੋਵਿਡ ਮਹਾਮਾਰੀ ਵੇਲੇ ਰਾਹਤ ਉਪਾਅ ਦੇ ਰੂਪ ਵਿਚ ਲਾਗੂ ਕੀਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿਚ ਛੱਤੀਸਗੜ੍ਹ ਦੇ ਦੁਰਗ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਇਸ ਯੋਜਨਾ ਨੂੰ ਪੰਜ ਸਾਲ ਲਈ ਵਧਾਉਣ ਦਾ ਐਲਾਨ ਕੀਤਾ ਸੀ। ਕੇਂਦਰੀ ਮੰਤਰੀ ਠਾਕੁਰ ਨੇ ਦੱਸਿਆ ਕਿ ਕੈਬਨਿਟ ਮੀਟਿੰਗ ਵਿਚ ਉੱਤਰਾਖੰਡ ਦੀ ਸੁਰੰਗ ਦੇ ਬਚਾਅ ਅਪਰੇਸ਼ਨ ਦੀ ਵੀ ਚਰਚਾ ਹੋਈ। ਕੇਂਦਰੀ ਕੈਬਨਿਟ ਨੇ ‘ਪ੍ਰਧਾਨ ਮੰਤਰੀ ਜਨਜਾਤੀ ਆਦਿਵਾਸੀ ਨਿਆਂ ਮਹਾ ਅਭਿਆਨ’ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਜਨਜਾਤੀ ਮਾਮਲਿਆਂ ਦੇ ਮੰਤਰਾਲੇ ਸਣੇ ਨੌਂ ਮੰਤਰਾਲਿਆਂ ਦੇ ਮਾਧਿਅਮ ਨਾਲ ਕਈ ਮਹੱਤਵਪੂਰਨ ਕਾਰਜਾਂ ਉਤੇ ਧਿਆਨ ਕੇਂਦਰਤ ਕੀਤਾ ਜਾਵੇਗਾ। ਇਸ ਯੋਜਨਾ ਉਤੇ ਕੁੱਲ 24,104 ਕਰੋੜ ਰੁਪਏ ਖ਼ਰਚਾ ਆਵੇਗਾ। ਕੇਂਦਰੀ ਕੈਬਨਿਟ ਨੇ ਜਿਨਸੀ ਅਪਰਾਧਾਂ ਵਾਲੇ ਕੇਸਾਂ ਵਿਚ ਜਲਦੀ ਨਿਆਂ ਦੇਣ ਲਈ ‘ਫਾਸਟ ਟਰੈਕ’ ਵਿਸ਼ੇਸ਼ ਅਦਾਲਤਾਂ ਨੂੰ ਹੋਰ ਤਿੰਨ ਸਾਲ ਜਾਰੀ ਰੱਖਣ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਦਿੱਲੀ ਵਿਚ ਵਾਪਰੇ ਨਿਰਭਯਾ ਕਾਂਡ ਤੋਂ ਬਾਅਦ ਸਰਕਾਰ ਨੇ 1023 ਫਾਸਟ-ਟਰੈਕ ਅਦਾਲਤਾਂ ਦਾ ਗਠਨ ਕਰਨ ਦਾ ਫੈਸਲਾ ਕੀਤਾ ਸੀ।

Post Views: 67
Tags: [1:35 pm21/11/2023] Press Ki Taquat: PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALA21/11/2023] Press Ki Taquat: trending newsani news livebig newsbreaking newsdaily hindi newspaper patiala Punjabdaily punjabi newspaper patiala punjabfast newshindi latest newshindi newshindi news todayindia newslatest breaking news Punjablatest india newslatest Indian hindi newslatest newslatest political news Punjablatest punjabi newsnews [1:36 pmnews hindinews in hindinews indianews latestnews livenews todaypress ki takat daily newspaperpress ki taquat daily hindi newspaperpress ki taquat daily punjabi newspaperToday newstop 10 newspaper of Punjabtop news
Previous Post

ਹੌਸਲੇ ਬੁਲੰਦ ਰੱਖਣ ਲਈ ਯੋਗ ਅਤੇ ਸੈਰ ਦਾ ਸਹਾਰਾ ਲਿਆ

Next Post

ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਦੇ ਦੋਸ਼ਾਂ ਦੀ ਜਾਂਚ ਲਈ ਭਾਰਤ ਵੱਲੋਂ ਕਮੇਟੀ ਕਾਇਮ

Next Post
ਪੰਜਾਬ ਦੇ ਮੁੱਖ ਮੰਤਰੀ ਤੇ ਗਵਰਨਰ ਨੂੰ ਧਮਕੀ, ਆਜ਼ਾਦੀ ਦਿਹਾੜੇ ‘ਤੇ ਲਹਿਰਾਇਆ ਝੰਡਾ ਤਾਂ ਝੱਲਣਾ ਪਵੇਗਾ ਨੁਕਸਾਨ

ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਦੇ ਦੋਸ਼ਾਂ ਦੀ ਜਾਂਚ ਲਈ ਭਾਰਤ ਵੱਲੋਂ ਕਮੇਟੀ ਕਾਇਮ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800