No Result
View All Result
Tuesday, June 2, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸੰਦੀਪ ਪਾਠਕ ਨੇ ਪੰਜਾਬ ਦੇ ਫ਼ੰਡ ਰੋਕਣ ਦਾ ਮੁੱਦਾ ਰਾਜ ਸਭਾ ਵਿੱਚ ਚੁੱਕਿਆ

admin by admin
in BREAKING, COVER STORY, PUNJAB
0
ਸੰਦੀਪ ਪਾਠਕ ਨੇ ਪੰਜਾਬ ਦੇ ਫ਼ੰਡ ਰੋਕਣ ਦਾ ਮੁੱਦਾ ਰਾਜ ਸਭਾ ਵਿੱਚ ਚੁੱਕਿਆ
0
SHARES
0
VIEWS
Share on FacebookShare on Twitter

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਸੰਦੀਪ ਪਾਠਕ ਨੇ ਅੱਜ ਸੰਸਦ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਫ਼ੰਡ ਰੋਕਣ ਦਾ ਮੁੱਦਾ ਚੁੱਕਿਆ। ਉਨ੍ਹਾਂ ਸਾਰੇ ਰੋਕੇ ਗਏ ਫੰਡ ਜਾਰੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲ ਪੰਜਾਬ ਦੇ ਆਰਡੀਐੱਫ (ਪੇਂਡੂ ਵਿਕਾਸ ਫੰਡ) ਦੇ 5500 ਕਰੋੜ ਰੁਪਏ ਬਕਾਇਆ ਹਨ ਜਿਨ੍ਹਾਂ ਦੀ ਵਰਤੋਂ ਪੰਜਾਬ ਦੀਆਂ ਮੰਡੀਆਂ ਅਤੇ ਦਿਹਾਤੀ ਖੇਤਰ ਦੀਆਂ ਸੜਕਾਂ ਦੇ ਨਿਰਮਾਣ ਤੇ ਸਾਂਭ-ਸੰਭਾਲ ਲਈ ਕੀਤੀ ਜਾਂਦੀ ਹੈ। ਪਾਠਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਫ਼ੰਡ ਦੀ ਵਰਤੋਂ ਹੋਰ ਕੰਮਾਂ ਲਈ ਕੀਤੀ ਸੀ ਪਰ ਹੁਣ ਪੰਜਾਬ ਵਿੱਚ ਨਵੀਂ ਸਰਕਾਰ ਨੇ ਫੰਡ ਸਿਰਫ਼ ਮੰਡੀਆਂ ਅਤੇ ਪੇਂਡੂ ਸੜਕਾਂ ਲਈ ਹੀ ਖ਼ਰਚਣ ਵਾਸਤੇ ਨਵੇਂ ਕਾਨੂੰਨ ਬਣਾਏ ਹਨ। ਇਸ ਲਈ ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਤੋਂ ਇਹ ਫ਼ੰਡ ਜਾਰੀ ਕਰਨਾ ਚਾਹੀਦਾ ਹੈ। ਰਾਜ ਸਭਾ ਮੈਂਬਰ ਨੇ ਕਿਹਾ ਕਿ ਐੱਨਐੱਚਐੱਮ (ਨੈਸ਼ਨਲ ਹੈਲਥ ਮਿਸ਼ਨ) ਦੇ 621 ਕਰੋੜ ਦੇ ਫ਼ੰਡ ਕੇਂਦਰ ਵੱਲ ਬਕਾਇਆ ਪਏ ਹਨ। ਕੇਂਦਰ ਦਾ ਦਾਅਵਾ ਹੈ ਕਿ ਇਹ ਫ਼ੰਡ ਆਮ ਆਦਮੀ ਕਲੀਨਿਕਾਂ ਲਈ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ’ਤੇ ਸੂਬਾ ਸਰਕਾਰ ਆਪਣੇ ਫ਼ੰਡ ਖ਼ਰਚ ਕਰ ਰਹੀ ਹੈ ਅਤੇ ਉਹ ਬਿਨਾਂ ਵਜ੍ਹਾ ਹੀ ਫ਼ੰਡ ਰੋਕ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਕੁੱਲ 8,000 ਕਰੋੜ ਰੁਪਏ ਦੇ ਫ਼ੰਡ ਰੋਕ ਰੱਖੇ ਹਨ ਜਿਨ੍ਹਾਂ ਨੂੰ ਤੁਰੰਤ ਜਾਰੀ ਕੀਤਾ ਜਾਣਾ ਚਾਹੀਦਾ ਹੈ।

Post Views: 105
Tags: #latestnews #breakingnews #news #gmanewslatest #hindinews #livenews #topnews #gmanewstoday #newstoday #todaylatestnews #trendingnews#sandeep pathakPunjabRajya Sabha
Previous Post

ਭਗਵੰਤ ਮਾਨ ਨੇ ਗੁਆਂਢੀ ਸੂਬਿਆਂ ਲਈ ਸਰਕਾਰੀ ਖ਼ਜ਼ਾਨੇ ਦਾ ਮੂੰਹ ਖੋਲ੍ਹਿਆ: ਜਾਖੜ

Next Post

ਕੇਂਦਰ ਨੇ ਪੰਜਾਬ ਦੇ ਵਿਸ਼ੇਸ਼ ਵਿਕਾਸ ਫ਼ੰਡ ਰੋਕੇ

Next Post
ਕੇਂਦਰ ਨੇ ਪੰਜਾਬ ਦੇ ਵਿਸ਼ੇਸ਼ ਵਿਕਾਸ ਫ਼ੰਡ ਰੋਕੇ

ਕੇਂਦਰ ਨੇ ਪੰਜਾਬ ਦੇ ਵਿਸ਼ੇਸ਼ ਵਿਕਾਸ ਫ਼ੰਡ ਰੋਕੇ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800