ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸੂਬੇ ਦਾ ਬਕਾਇਆ ਜਾਰੀ ਕਰਨ ਦੀ ਮੰਗ ਸਬੰਧੀ ਗੱਲਬਾਤ ਕਰਨ ਲਈ 20 ਦਸੰਬਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰੇਗੀ। ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਨੇ ਮਮਤਾ ਦੀ ਮੋਦੀ ਨਾਲ ਮੁਲਾਕਾਤ ਦੀ ਬੇਨਤੀ ਸਵੀਕਾਰ ਕਰ ਲਈ ਹੈ। ਉਨ੍ਹਾਂ ਦੱਸਿਆ, ‘‘ਇਹ ਮੀਟਿੰਗ 20 ਦਸੰਬਰ ਨੂੰ ਸਵੇਰੇ 11 ਵਜੇ ਦੇ ਕਰੀਬ ਹੋਵੇਗੀ।’’ ਮਮਤਾ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਦਾਅਵਾ ਕੀਤਾ ਸੀ ਕਿ ਵੱਖ-ਵੱਖ ਸਕੀਮਾਂ ਤਹਿਤ ਪੱਛਮੀ ਬੰਗਾਲ ਦੇ 1.15 ਲੱਖ ਕਰੋੜ ਰੁਪਏ ਕੇਂਦਰ ਵੱਲ ਬਕਾਇਆ ਹਨ।