ਸ਼ਿਵ ਸੈਨਾ ਹਿੰਦੁਸਤਾਨ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਿਰ ਪਟਿਆਲਾ ਵਿਖੇ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਕੌਮੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਜੀ ਦੀ ਅਗਵਾਈ ਹੇਠ ਐਸਐਸਪੀ ਪਟਿਆਲਾ ਨਾਲ ਮੁਲਾਕਾਤ ਕੀਤੀ। ਸ਼ਿਵ ਸੈਨਾ ਹਿੰਦੁਸਤਾਨ ਦੇ ਇਸ ਵਫ਼ਦ ਵਿੱਚ ਸ਼੍ਰੀਮਤੀ ਸਵਰਾਜ ਘੁੰਮਣ ਭਾਟੀਆ ਪ੍ਰਧਾਨ ਉੱਤਰੀ ਭਾਰਤ ਹਿੰਦੁਸਤਾਨ ਮਹਿਲਾ ਸੈਨਾ, ਸ਼੍ਰੀ ਮਤੀ ਕਾਂਤਾ ਬਾਂਸਲ ਉਪ ਪ੍ਰਧਾਨ ਹਿੰਦੁਸਤਾਨ ਮਹਿਲਾ ਸੈਨਾ, ਸ਼੍ਰੀ ਰਾਜਿੰਦਰ ਪਾਲ ਆਨੰਦ ਰਿਟਾਇਰਡ ਡੀ.ਐਸ.ਪੀ ਪੰਜਾਬ ਪੁਲਿਸ ਸੀਨੀਅਰ ਮੀਤ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ, ਸ਼੍ਰੀ ਸ਼ਮਾਕਾਂਤ ਪਾਂਡੇ ਉਪ ਪ੍ਰਧਾਨ ਪੰਜਾਬ ਜ਼ਿਲ੍ਹਾ ਇੰਚਾਰਜ ਪਟਿਆਲਾ, ਸ੍ਰੀ ਕੇ.ਕੇ.ਗਾਬਾ ਪੰਜਾਬ ਪ੍ਰਧਾਨ ਹਿੰਦੁਸਤਾਨ ਵਪਾਰ ਸੈਨਾ, ਸ੍ਰੀ ਪੰਕਜ ਗੌੜ ਹਿੰਦੁਸਤਾਨ ਐਡਵੋਕੇਟ ਸੈਨਾ, ਐਡਵੋਕੇਟ ਸ੍ਰੀ ਅਮਨ ਗਰਗ ਸੂਬਾ ਜਨਰਲ ਸਕੱਤਰ ਸ਼ਿਵ ਸੈਨਾ ਹਿੰਦੁਸਤਾਨ ਪੰਜਾਬ, ਸ੍ਰੀ ਅਮਰਜੀਤ ਬੰਟੀ ਪੰਜਾਬ ਇੰਚਾਰਜ ਹਿੰਦੁਸਤਾਨ ਯੁਵਾ ਸੈਨਾ, ਸ. ਰਵਿੰਦਰ ਸਿੰਗਲਾ ਮੀਤ ਪ੍ਰਧਾਨ ਪੰਜਾਬ, ਰਾਕੇਸ਼ ਕੁਮਾਰ ਜ਼ਿਲ੍ਹਾ ਮੀਤ ਪ੍ਰਧਾਨ ਪਟਿਆਲਾ ਹਾਜ਼ਰ ਸਨ ।
ਸ਼੍ਰੀ ਪਵਨ ਗੁਪਤਾ ਜੀ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਹਿੰਦੁਸਤਾਨ ਨੇ ਐਸਐਸਪੀ ਪਟਿਆਲਾ ਤੋਂ ਪੁਰਜ਼ੋਰ ਮੰਗ ਕੀਤੀ ਕਿ ਇਸ ਪਿੱਛੇ ਦੀ ਸਾਜਿਸ਼ ਦਾ ਪਤਾ ਲਗਾਉਣ ਦੇ ਨਾਲ-ਨਾਲ ਦੋਸ਼ੀ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਅਤੇ ਇਸ ਦੇ ਨਾਲ ਹੀ ਸ਼੍ਰੀ ਕਾਲੀ ਮਾਤਾ ਮੰਦਿਰ ਦੇ ਪਾਵਨ ਪਰਿਸਰ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾਣ।