ਕੌਮਾਂਤਰੀ ਬਾਜ਼ਾਰ ਵਿਚ ਸਕਾਰਾਤਮਕ ਰੁਖ਼ ਕਾਰਨ ਅੱਜ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਅਤੇ ਨਿਫਟੀ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਏ। ਵਿਦੇਸ਼ੀ ਫੰਡਾਂ ਦੇ ਲਗਾਤਾਰ ਨਿਵੇਸ਼ ਨੇ ਵੀ ਸ਼ੇਅਰਾਂ ਵਿੱਚ ਵਾਧੇ ਨੂੰ ਹੁਲਾਰਾ ਦਿੱਤਾ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 339.36 ਅੰਕਾਂ ਦੀ ਛਾਲ ਮਾਰ ਕੇ 70,853.56 ਦੇ ਆਪਣੇ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ। ਨਿਫਟੀ 115.45 ਅੰਕ ਵਧ ਕੇ 21,298.15 ਆਪਣੀ ਰਿਕਾਰਡ ਉੱਚਾਈ ’ਤੇ ਪੁੱਜਿਆ।

